couponatlas.

Гуру Грантх Сахиб (гурмукхи): Анг 412

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ ਤਿਸੁ ਭਾਵੈ; ਸੋ ਫੁਨਿ ਹੋਇ ॥ ਸੁਣਿ ਭਰਥਰਿ; ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ; ਮੇਰਾ ਆਧਾਰੁ ॥੮॥੧॥ ਆਸਾ ਮਹਲਾ ੧ ॥ ਸਭਿ ਜਪ ਸਭਿ ਤਪ; ਸਭ ਚਤੁਰਾਈ ॥ ਊਝੜਿ ਭਰਮੈ; ਰਾਹਿ ਨ ਪਾਈ ॥ ਬਿਨੁ ਬੂਝੇ; ਕੋ ਥਾਇ ਨ ਪਾਈ ॥ ਨਾਮ ਬਿਹੂਣੈ; ਮਾਥੇ ਛਾਈ ॥੧॥ ਸਾਚ ਧਣੀ; ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ; ਗੁਰਮੁਖਿ ਦਾਸਾ ॥੧॥ ਰਹਾਉ ॥ ਜਗੁ ਮੋਹਿ ਬਾਧਾ; ਬਹੁਤੀ ਆਸਾ ॥ ਗੁਰਮਤੀ; ਇਕਿ ਭਏ ਉਦਾਸਾ ॥ ਅੰਤਰਿ ਨਾਮੁ; ਕਮਲੁ ਪਰਗਾਸਾ ॥ ਤਿਨੑ ਕਉ; ਨਾਹੀ ਜਮ ਕੀ ਤ੍ਰਾਸਾ ॥੨॥ ਜਗੁ ਤ੍ਰਿਅ ਜਿਤੁ; ਕਾਮਣਿ ਹਿਤਕਾਰੀ ॥ ਪੁਤ੍ਰ ਕਲਤ੍ਰ ਲਗਿ; ਨਾਮੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ; ਬਾਜੀ ਹਾਰੀ ॥ ਸਤਿਗੁਰੁ ਸੇਵੇ; ਕਰਣੀ ਸਾਰੀ ॥੩॥ ਬਾਹਰਹੁ; ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ; ਲੇਪੁ ਕਦੇ ਨ ਲਾਏ ॥ ਮਾਇਆ ਮੋਹੁ; ਗੁਰ ਸਬਦਿ ਜਲਾਏ ॥ ਨਿਰਮਲ ਨਾਮੁ; ਸਦ ਹਿਰਦੈ ਧਿਆਏ ॥੪॥ ਧਾਵਤੁ ਰਾਖੈ; ਠਾਕਿ ਰਹਾਏ ॥ ਸਿਖ ਸੰਗਤਿ; ਕਰਮਿ ਮਿਲਾਏ ॥ ਗੁਰ ਬਿਨੁ; ਭੂਲੋ ਆਵੈ ਜਾਏ ॥ ਨਦਰਿ ਕਰੇ; ਸੰਜੋਗਿ ਮਿਲਾਏ ॥੫॥ ਰੂੜੋ ਕਹਉ; ਨ ਕਹਿਆ ਜਾਈ ॥ ਅਕਥ ਕਥਉ; ਨਹ ਕੀਮਤਿ ਪਾਈ ॥ ਸਭ ਦੁਖ ਤੇਰੇ; ਸੂਖ ਰਜਾਈ ॥ ਸਭਿ ਦੁਖ ਮੇਟੇ; ਸਾਚੈ ਨਾਈ ॥੬॥ ਕਰ ਬਿਨੁ ਵਾਜਾ; ਪਗ ਬਿਨੁ ਤਾਲਾ ॥ ਜੇ ਸਬਦੁ ਬੁਝੈ; ਤਾ ਸਚੁ ਨਿਹਾਲਾ ॥ ਅੰਤਰਿ ਸਾਚੁ; ਸਭੇ ਸੁਖ ਨਾਲਾ ॥ ਨਦਰਿ ਕਰੇ; ਰਾਖੈ ਰਖਵਾਲਾ ॥੭॥ ਤ੍ਰਿਭਵਣ ਸੂਝੈ; ਆਪੁ ਗਵਾਵੈ ॥ ਬਾਣੀ ਬੂਝੈ; ਸਚਿ ਸਮਾਵੈ ॥ ਸਬਦੁ ਵੀਚਾਰੇ; ਏਕ ਲਿਵ ਤਾਰਾ ॥ ਨਾਨਕ; ਧੰਨੁ ਸਵਾਰਣਹਾਰਾ ॥੮॥੨॥ ਆਸਾ ਮਹਲਾ ੧ ॥ ਲੇਖ ਅਸੰਖ; ਲਿਖਿ ਲਿਖਿ ਮਾਨੁ ॥ ਮਨਿ ਮਾਨਿਐ; ਸਚੁ ਸੁਰਤਿ ਵਖਾਨੁ ॥ ਕਥਨੀ ਬਦਨੀ; ਪੜਿ ਪੜਿ ਭਾਰੁ ॥ ਲੇਖ ਅਸੰਖ; ਅਲੇਖੁ ਅਪਾਰੁ ॥੧॥ ਐਸਾ ਸਾਚਾ; ਤੂੰ ਏਕੋ ਜਾਣੁ ॥ ਜੰਮਣੁ ਮਰਣਾ. ਹੁਕਮੁ ਪਛਾਣੁ ॥੧॥ ਰਹਾਉ ॥ ਮਾਇਆ ਮੋਹਿ; ਜਗੁ ਬਾਧਾ ਜਮਕਾਲਿ ॥ ਬਾਂਧਾ ਛੂਟੈ; ਨਾਮੁ ਸਮੑਾਲਿ ॥ ਗੁਰੁ ਸੁਖਦਾਤਾ; ਅਵਰੁ ਨ ਭਾਲਿ ॥ ਹਲਤਿ ਪਲਤਿ; ਨਿਬਹੀ ਤੁਧੁ ਨਾਲਿ ॥੨॥ ਸਬਦਿ ਮਰੈ; ਤਾਂ ਏਕ ਲਿਵ ਲਾਏ ॥ ਅਚਰੁ ਚਰੈ; ਤਾਂ ਭਰਮੁ ਚੁਕਾਏ ॥ ਜੀਵਨ ਮੁਕਤੁ; ਮਨਿ ਨਾਮੁ ਵਸਾਏ ॥ ਗੁਰਮੁਖਿ ਹੋਇ; ਤ ਸਚਿ ਸਮਾਏ ॥੩॥ ਜਿਨਿ ਧਰ ਸਾਜੀ; ਗਗਨੁ ਅਕਾਸੁ ॥ ਜਿਨਿ ਸਭ ਥਾਪੀ; ਥਾਪਿ ਉਥਾਪਿ ॥ ਸਰਬ ਨਿਰੰਤਰਿ; ਆਪੇ ਆਪਿ ॥ ਕਿਸੈ ਨ ਪੂਛੇ; ਬਖਸੇ ਆਪਿ ॥੪॥ ਤੂ ਪੁਰੁ ਸਾਗਰੁ; ਮਾਣਕ ਹੀਰੁ ॥ ਤੂ ਨਿਰਮਲੁ; ਸਚੁ ਗੁਣੀ ਗਹੀਰੁ ॥
Источники и права