couponatlas.

Гуру Грантх Сахиб (гурмукхи): Анг 414

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕੰਚਨ ਕਾਇਆ; ਜੋਤਿ ਅਨੂਪੁ ॥ ਤ੍ਰਿਭਵਣ ਦੇਵਾ; ਸਗਲ ਸਰੂਪੁ ॥ ਮੈ ਸੋ ਧਨੁ ਪਲੈ; ਸਾਚੁ ਅਖੂਟੁ ॥੪॥ ਪੰਚ ਤੀਨਿ; ਨਵ ਚਾਰਿ ਸਮਾਵੈ ॥ ਧਰਣਿ ਗਗਨੁ; ਕਲ ਧਾਰਿ ਰਹਾਵੈ ॥ ਬਾਹਰਿ ਜਾਤਉ; ਉਲਟਿ ਪਰਾਵੈ ॥੫॥ ਮੂਰਖੁ ਹੋਇ; ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ; ਜਗ ਸਿਉ ਲੂਝੈ ॥੬॥ ਊਤਮ ਸੰਗਤਿ; ਊਤਮੁ ਹੋਵੈ ॥ ਗੁਣ ਕਉ ਧਾਵੈ; ਅਵਗਣ ਧੋਵੈ ॥ ਬਿਨੁ ਗੁਰ ਸੇਵੇ; ਸਹਜੁ ਨ ਹੋਵੈ ॥੭॥ ਹੀਰਾ ਨਾਮੁ ਜਵੇਹਰ ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ; ਨਦਰਿ ਨਿਹਾਲੁ ॥੮॥੫॥ ਆਸਾ ਮਹਲਾ ੧ ॥ ਗੁਰਮੁਖਿ; ਗਿਆਨੁ ਧਿਆਨੁ. ਮਨਿ ਮਾਨੁ ॥ ਗੁਰਮੁਖਿ; ਮਹਲੀ, ਮਹਲੁ ਪਛਾਨੁ ॥ ਗੁਰਮੁਖਿ; ਸੁਰਤਿ ਸਬਦੁ ਨੀਸਾਨੁ ॥੧॥ ਐਸੇ; ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ; ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥ ਅਹਿਨਿਸਿ; ਨਿਰਮਲੁ ਥਾਨਿ ਸੁਥਾਨੁ ॥ ਤੀਨ ਭਵਨ; ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ; ਹੁਕਮੁ ਪਛਾਨੁ ॥੨॥ ਸਾਚਾ ਹਰਖੁ; ਨਾਹੀ ਤਿਸੁ ਸੋਗੁ ॥ ਅੰਮ੍ਰਿਤੁ ਗਿਆਨੁ; ਮਹਾ ਰਸੁ ਭੋਗੁ ॥ ਪੰਚ ਸਮਾਈ; ਸੁਖੀ ਸਭੁ ਲੋਗੁ ॥੩॥ ਸਗਲੀ ਜੋਤਿ; ਤੇਰਾ ਸਭੁ ਕੋਈ ॥ ਆਪੇ ਜੋੜਿ ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥੪॥ ਢਾਹਿ ਉਸਾਰੇ; ਹੁਕਮਿ ਸਮਾਵੈ ॥ ਹੁਕਮੋ ਵਰਤੈ; ਜੋ ਤਿਸੁ ਭਾਵੈ ॥ ਗੁਰ ਬਿਨੁ; ਪੂਰਾ ਕੋਇ ਨ ਪਾਵੈ ॥੫॥ ਬਾਲਕ ਬਿਰਧਿ; ਨ ਸੁਰਤਿ ਪਰਾਨਿ ॥ ਭਰਿ ਜੋਬਨਿ; ਬੂਡੈ ਅਭਿਮਾਨਿ ॥ ਬਿਨੁ ਨਾਵੈ; ਕਿਆ ਲਹਸਿ ਨਿਦਾਨਿ ॥੬॥ ਜਿਸ ਕਾ ਅਨੁ ਧਨੁ; ਸਹਜਿ. ਨ ਜਾਨਾ ॥ ਭਰਮਿ ਭੁਲਾਨਾ; ਫਿਰਿ ਪਛੁਤਾਨਾ ॥ ਗਲਿ ਫਾਹੀ; ਬਉਰਾ ਬਉਰਾਨਾ ॥੭॥ ਬੂਡਤ ਜਗੁ ਦੇਖਿਆ; ਤਉ ਡਰਿ ਭਾਗੇ ॥ ਸਤਿਗੁਰਿ ਰਾਖੇ; ਸੇ ਵਡਭਾਗੇ ॥ ਨਾਨਕ; ਗੁਰ ਕੀ ਚਰਣੀ ਲਾਗੇ ॥੮॥੬॥ ਆਸਾ ਮਹਲਾ ੧ ॥ ਗਾਵਹਿ ਗੀਤੇ; ਚੀਤਿ ਅਨੀਤੇ ॥ ਰਾਗ ਸੁਣਾਇ; ਕਹਾਵਹਿ ਬੀਤੇ ॥ ਬਿਨੁ ਨਾਵੈ; ਮਨਿ ਝੂਠੁ ਅਨੀਤੇ ॥੧॥ ਕਹਾ ਚਲਹੁ; ਮਨ ਰਹਹੁ ਘਰੇ ॥ ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ; ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥ ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ ਲਬੁ ਲੋਭੁ ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ; ਕਿਉ ਮਨੁ ਧੀਰਾ ॥੨॥ ਅੰਤਰਿ ਨਾਵਣੁ; ਸਾਚੁ ਪਛਾਣੈ ॥ ਅੰਤਰ ਕੀ ਗਤਿ; ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ; ਮਹਲੁ ਨ ਪਛਾਣੈ ॥੩॥ ਨਿਰੰਕਾਰ ਮਹਿ; ਆਕਾਰੁ ਸਮਾਵੈ ॥ ਅਕਲ ਕਲਾ; ਸਚੁ ਸਾਚਿ ਟਿਕਾਵੈ ॥ ਸੋ ਨਰੁ; ਗਰਭ ਜੋਨਿ. ਨਹੀ ਆਵੈ ॥੪॥ ਜਹਾਂ ਨਾਮੁ ਮਿਲੈ; ਤਹ ਜਾਉ ॥
Источники и права