couponatlas.

Гуру Грантх Сахиб (гурмукхи): Анг 415

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਪਰਸਾਦੀ; ਕਰਮ ਕਮਾਉ ॥ ਨਾਮੇ ਰਾਤਾ; ਹਰਿ ਗੁਣ ਗਾਉ ॥੫॥ ਗੁਰ ਸੇਵਾ ਤੇ; ਆਪੁ ਪਛਾਤਾ ॥ ਅੰਮ੍ਰਿਤ ਨਾਮੁ ਵਸਿਆ; ਸੁਖਦਾਤਾ ॥ ਅਨਦਿਨੁ ਬਾਣੀ; ਨਾਮੇ ਰਾਤਾ ॥੬॥ ਮੇਰਾ ਪ੍ਰਭੁ ਲਾਏ; ਤਾ ਕੋ ਲਾਗੈ ॥ ਹਉਮੈ ਮਾਰੇ; ਸਬਦੇ ਜਾਗੈ ॥ ਐਥੈ ਓਥੈ; ਸਦਾ ਸੁਖੁ ਆਗੈ ॥੭॥ ਮਨੁ ਚੰਚਲੁ; ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ; ਸਬਦੁ. ਨ ਪਛਾਣੈ ॥ ਗੁਰਮੁਖਿ ਨਿਰਮਲੁ; ਨਾਮੁ ਵਖਾਣੈ ॥੮॥ ਹਰਿ ਜੀਉ ਆਗੈ; ਕਰੀ ਅਰਦਾਸਿ ॥ ਸਾਧੂ ਜਨ ਸੰਗਤਿ; ਹੋਇ ਨਿਵਾਸੁ ॥ ਕਿਲਵਿਖ ਦੁਖ ਕਾਟੇ; ਹਰਿ ਨਾਮੁ ਪ੍ਰਗਾਸੁ ॥੯॥ ਕਰਿ ਬੀਚਾਰੁ; ਆਚਾਰੁ ਪਰਾਤਾ ॥ ਸਤਿਗੁਰ ਬਚਨੀ; ਏਕੋ ਜਾਤਾ ॥ ਨਾਨਕ. ਰਾਮ ਨਾਮਿ ਮਨੁ ਰਾਤਾ ॥੧੦॥੭॥ ਆਸਾ ਮਹਲਾ ੧ ॥ ਮਨੁ ਮੈਗਲੁ; ਸਾਕਤੁ ਦੇਵਾਨਾ ॥ ਬਨ ਖੰਡਿ; ਮਾਇਆ ਮੋਹਿ ਹੈਰਾਨਾ ॥ ਇਤ ਉਤ ਜਾਹਿ; ਕਾਲ ਕੇ ਚਾਪੇ ॥ ਗੁਰਮੁਖਿ. ਖੋਜਿ ਲਹੈ ਘਰੁ ਆਪੇ ॥੧॥ ਬਿਨੁ ਗੁਰਸਬਦੈ. ਮਨੁ ਨਹੀ ਠਉਰਾ ॥ ਸਿਮਰਹੁ ਰਾਮ ਨਾਮੁ ਅਤਿ ਨਿਰਮਲੁ; ਅਵਰ ਤਿਆਗਹੁ. ਹਉਮੈ ਕਉਰਾ ॥੧॥ ਰਹਾਉ ॥ ਇਹੁ ਮਨੁ ਮੁਗਧੁ; ਕਹਹੁ ਕਿਉ ਰਹਸੀ ॥ ਬਿਨੁ ਸਮਝੇ; ਜਮ ਕਾ ਦੁਖੁ ਸਹਸੀ ॥ ਆਪੇ ਬਖਸੇ; ਸਤਿਗੁਰੁ ਮੇਲੈ ॥ ਕਾਲੁ ਕੰਟਕੁ ਮਾਰੇ; ਸਚੁ ਪੇਲੈ ॥੨॥ ਇਹੁ ਮਨੁ ਕਰਮਾ; ਇਹੁ ਮਨੁ ਧਰਮਾ ॥ ਇਹੁ ਮਨੁ; ਪੰਚ ਤਤੁ ਤੇ ਜਨਮਾ ॥ ਸਾਕਤੁ ਲੋਭੀ; ਇਹੁ ਮਨੁ ਮੂੜਾ ॥ ਗੁਰਮੁਖਿ ਨਾਮੁ ਜਪੈ; ਮਨੁ ਰੂੜਾ ॥੩॥ ਗੁਰਮੁਖਿ. ਮਨੁ ਅਸਥਾਨੇ ਸੋਈ ॥ ਗੁਰਮੁਖਿ. ਤ੍ਰਿਭਵਣਿ ਸੋਝੀ ਹੋਈ ॥ ਇਹੁ ਮਨੁ; ਜੋਗੀ ਭੋਗੀ. ਤਪੁ ਤਾਪੈ ॥ ਗੁਰਮੁਖਿ ਚੀਨੑੈ; ਹਰਿ ਪ੍ਰਭੁ ਆਪੈ ॥੪॥ ਮਨੁ ਬੈਰਾਗੀ; ਹਉਮੈ ਤਿਆਗੀ ॥ ਘਟਿ ਘਟਿ; ਮਨਸਾ ਦੁਬਿਧਾ ਲਾਗੀ ॥ ਰਾਮ ਰਸਾਇਣੁ; ਗੁਰਮੁਖਿ ਚਾਖੈ ॥ ਦਰਿ ਘਰਿ ਮਹਲੀ; ਹਰਿ ਪਤਿ ਰਾਖੈ ॥੫॥ ਇਹੁ ਮਨੁ; ਰਾਜਾ ਸੂਰ ਸੰਗ੍ਰਾਮਿ ॥ ਇਹੁ ਮਨੁ; ਨਿਰਭਉ ਗੁਰਮੁਖਿ ਨਾਮਿ ॥ ਮਾਰੇ ਪੰਚ; ਅਪੁਨੈ ਵਸਿ ਕੀਏ ॥ ਹਉਮੈ ਗ੍ਰਾਸਿ; ਇਕਤੁ ਥਾਇ ਕੀਏ ॥੬॥ ਗੁਰਮੁਖਿ; ਰਾਗ ਸੁਆਦ ਅਨ ਤਿਆਗੇ ॥ ਗੁਰਮੁਖਿ, ਇਹੁ ਮਨੁ ਭਗਤੀ ਜਾਗੇ ॥ ਅਨਹਦ ਸੁਣਿ ਮਾਨਿਆ; ਸਬਦੁ ਵੀਚਾਰੀ ॥ ਆਤਮੁ ਚੀਨੑਿ; ਭਏ ਨਿਰੰਕਾਰੀ ॥੭॥ ਇਹੁ ਮਨੁ ਨਿਰਮਲੁ; ਦਰਿ ਘਰਿ ਸੋਈ ॥ ਗੁਰਮੁਖਿ; ਭਗਤਿ ਭਾਉ. ਧੁਨਿ ਹੋਈ ॥ ਅਹਿਨਿਸਿ ਹਰਿ ਜਸੁ; ਗੁਰ ਪਰਸਾਦਿ ॥ ਘਟਿ ਘਟਿ ਸੋ ਪ੍ਰਭੁ; ਆਦਿ ਜੁਗਾਦਿ ॥੮॥ ਰਾਮ ਰਸਾਇਣਿ; ਇਹੁ ਮਨੁ ਮਾਤਾ ॥ ਸਰਬ ਰਸਾਇਣੁ; ਗੁਰਮੁਖਿ ਜਾਤਾ ॥ ਭਗਤਿ ਹੇਤੁ; ਗੁਰ ਚਰਣ ਨਿਵਾਸਾ ॥ ਨਾਨਕ. ਹਰਿ ਜਨ ਕੇ; ਦਾਸਨਿ ਦਾਸਾ ॥੯॥੮॥
Источники и права