couponatlas.

Гуру Грантх Сахиб (гурмукхи): Анг 418

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਥਾਨ ਮੁਕਾਮ ਜਲੇ ਬਿਜ ਮੰਦਰ; ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ. ਨ ਹੋਆ ਅੰਧਾ; ਕਿਨੈ. ਨ ਪਰਚਾ ਲਾਇਆ ॥੪॥ ਮੁਗਲ ਪਠਾਣਾ ਭਈ ਲੜਾਈ; ਰਣ ਮਹਿ ਤੇਗ ਵਗਾਈ ॥ ਓਨੑੀ ਤੁਪਕ ਤਾਣਿ ਚਲਾਈ; ਓਨੑੀ ਹਸਤਿ ਚਿੜਾਈ ॥ ਜਿਨੑ ਕੀ ਚੀਰੀ. ਦਰਗਹ ਪਾਟੀ; ਤਿਨੑਾ ਮਰਣਾ ਭਾਈ ॥੫॥ ਇਕ ਹਿੰਦਵਾਣੀ ਅਵਰ ਤੁਰਕਾਣੀ; ਭਟਿਆਣੀ ਠਕੁਰਾਣੀ ॥ ਇਕਨੑਾ ਪੇਰਣ, ਸਿਰ ਖੁਰ ਪਾਟੇ; ਇਕਨੑਾ ਵਾਸੁ ਮਸਾਣੀ ॥ ਜਿਨੑ ਕੇ ਬੰਕੇ. ਘਰੀ ਨ ਆਇਆ; ਤਿਨੑ ਕਿਉ ਰੈਣਿ ਵਿਹਾਣੀ ॥੬॥ ਆਪੇ ਕਰੇ ਕਰਾਏ ਕਰਤਾ; ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ; ਕਿਸ ਥੈ ਜਾਇ. ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ; ਨਾਨਕ. ਲਿਖਿਆ ਪਾਈਐ ॥੭॥੧੨॥ ੴ ਸਤਿਗੁਰ ਪ੍ਰਸਾਦਿ ॥ ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ ਜੈਸੇ ਗੋਇਲਿ ਗੋਇਲੀ; ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ; ਬਾਂਧਹਿ ਘਰ ਬਾਰਾ ॥੧॥ ਜਾਗਹੁ ਜਾਗਹੁ ਸੂਤਿਹੋ; ਚਲਿਆ ਵਣਜਾਰਾ ॥੧॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ; ਜੇ ਰਹਣਾ ਹੋਈ ॥ ਪਿੰਡੁ ਪਵੈ, ਜੀਉ ਚਲਸੀ; ਜੇ ਜਾਣੈ ਕੋਈ ॥੨॥ ਓਹੀ ਓਹੀ ਕਿਆ ਕਰਹੁ; ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ; ਤੁਮੑ ਕਉ ਕਉਣੁ ਰੋਈ ॥੩॥ ਧੰਧਾ ਪਿਟਿਹੁ ਭਾਈਹੋ; ਤੁਮੑ ਕੂੜੁ ਕਮਾਵਹੁ ॥ ਓਹੁ. ਨ ਸੁਣਈ ਕਤ ਹੀ; ਤੁਮੑ ਲੋਕ ਸੁਣਾਵਹੁ ॥੪॥ ਜਿਸ ਤੇ ਸੁਤਾ. ਨਾਨਕਾ; ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ; ਤਾਂ ਨੀਦ. ਨ ਹੋਈ ॥੫॥ ਜੇ ਚਲਦਾ ਲੈ ਚਲਿਆ; ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ; ਬੂਝਹੁ ਬੀਚਾਰੇ ॥੬॥ ਵਣਜੁ ਕਰਹੁ. ਮਖਸੂਦੁ ਲੈਹੁ; ਮਤ ਪਛੋਤਾਵਹੁ ॥ ਅਉਗਣ ਛੋਡਹੁ. ਗੁਣ ਕਰਹੁ; ਐਸੇ ਤਤੁ ਪਰਾਵਹੁ ॥੭॥ ਧਰਮੁ ਭੂਮਿ. ਸਤੁ ਬੀਜੁ ਕਰਿ; ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ; ਲਾਹਾ ਲੈ ਜਾਵਹੁ ॥੮॥ ਕਰਮੁ ਹੋਵੈ. ਸਤਿਗੁਰੁ ਮਿਲੈ; ਬੂਝੈ ਬੀਚਾਰਾ ॥ ਨਾਮੁ ਵਖਾਣੈ. ਸੁਣੇ ਨਾਮੁ; ਨਾਮੇ ਬਿਉਹਾਰਾ ॥੯॥ ਜਿਉ ਲਾਹਾ. ਤੋਟਾ ਤਿਵੈ; ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ; ਸਾਈ ਵਡਿਆਈ ॥੧੦॥੧੩॥ ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ; ਕੋ. ਨੀਮੑੀ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ; ਤੂ ਮੈ. ਹਉ ਤੈਡਾ ॥੧॥ ਦਰੁ ਬੀਭਾ, ਮੈ ਨੀਮੑਿ ਕੋ; ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ; ਸਾਚਾ ਮੁਖਿ ਨਾਮੁ ॥੧॥ ਰਹਾਉ ॥ ਸਿਧਾ ਸੇਵਨਿ. ਸਿਧ ਪੀਰ; ਮਾਗਹਿ ਰਿਧਿ ਸਿਧਿ ॥ ਮੈ. ਇਕੁ ਨਾਮੁ. ਨ ਵੀਸਰੈ; ਸਾਚੇ ਗੁਰ ਬੁਧਿ ॥੨॥
Источники и права