couponatlas.

Гуру Грантх Сахиб (гурмукхи): Анг 419

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋਗੀ ਭੋਗੀ ਕਾਪੜੀ; ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ. ਨ ਚੀਨੑਹੀ; ਤਤੁ ਸਾਰੁ ਨਿਰੰਤਰ ॥੩॥ ਪੰਡਿਤ ਪਾਧੇ ਜੋਇਸੀ; ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ. ਨ ਜਾਣਨੑੀ; ਘਟਿ ਬ੍ਰਹਮੁ ਲੁਕਾਣਾ ॥੪॥ ਇਕਿ ਤਪਸੀ. ਬਨ ਮਹਿ ਤਪੁ ਕਰਹਿ; ਨਿਤ ਤੀਰਥ ਵਾਸਾ ॥ ਆਪੁ. ਨ ਚੀਨਹਿ ਤਾਮਸੀ; ਕਾਹੇ ਭਏ ਉਦਾਸਾ ॥੫॥ ਇਕਿ. ਬਿੰਦੁ ਜਤਨ ਕਰਿ ਰਾਖਦੇ; ਸੇ ਜਤੀ ਕਹਾਵਹਿ ॥ ਬਿਨੁ ਗੁਰਸਬਦ. ਨ ਛੂਟਹੀ; ਭ੍ਰਮਿ ਆਵਹਿ ਜਾਵਹਿ ॥੬॥ ਇਕਿ ਗਿਰਹੀ ਸੇਵਕ ਸਾਧਿਕਾ; ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ; ਹਰਿ ਭਗਤਿ ਸੁ ਜਾਗੇ ॥੭॥ ਗੁਰ ਤੇ ਦਰੁ ਘਰੁ ਜਾਣੀਐ; ਸੋ ਜਾਇ ਸਿਞਾਣੈ ॥ ਨਾਨਕ. ਨਾਮੁ ਨ ਵੀਸਰੈ; ਸਾਚੇ ਮਨੁ ਮਾਨੈ ॥੮॥੧੪॥ ਆਸਾ ਮਹਲਾ ੧ ॥ ਮਨਸਾ ਮਨਹਿ ਸਮਾਇਲੇ; ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ; ਠਾਕੁਰ ਤੇਰੀ ਸਰਣਾ ॥੧॥ ਤੂ ਦਾਤੌ. ਹਮ ਜਾਚਿਕਾ; ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ; ਮਨ ਮੰਦਰੁ ਭੀਜੈ ॥੧॥ ਰਹਾਉ ॥ ਕੂੜਾ ਲਾਲਚੁ ਛੋਡੀਐ; ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ; ਪਰਮਾਰਥੁ ਜਾਣੈ ॥੨॥ ਇਹੁ ਮਨੁ ਰਾਜਾ ਲੋਭੀਆ; ਲੁਭਤਉ ਲੋਭਾਈ ॥ ਗੁਰਮੁਖਿ. ਲੋਭੁ ਨਿਵਾਰੀਐ; ਹਰਿ ਸਿਉ ਬਣਿ ਆਈ ॥੩॥ ਕਲਰਿ ਖੇਤੀ ਬੀਜੀਐ; ਕਿਉ ਲਾਹਾ ਪਾਵੈ ॥ ਮਨਮੁਖੁ. ਸਚਿ ਨ ਭੀਜਈ; ਕੂੜੁ ਕੂੜਿ ਗਡਾਵੈ ॥੪॥ ਲਾਲਚੁ ਛੋਡਹੁ ਅੰਧਿਹੋ; ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ; ਹਉਮੈ ਬਿਖੁ ਮਾਰੀ ॥੫॥ ਦੁਬਿਧਾ ਛੋਡਿ ਕੁਵਾਟੜੀ; ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ; ਸਤਿਗੁਰ ਸਰਣਾਈ ॥੬॥ ਮਨਮੁਖ ਪਥਰੁ ਸੈਲੁ ਹੈ; ਧ੍ਰਿਗੁ ਜੀਵਣੁ ਫੀਕਾ ॥ ਜਲ ਮਹਿ ਕੇਤਾ ਰਾਖੀਐ; ਅਭ ਅੰਤਰਿ ਸੂਕਾ ॥੭॥ ਹਰਿ ਕਾ ਨਾਮੁ ਨਿਧਾਨੁ ਹੈ; ਪੂਰੈ ਗੁਰਿ ਦੀਆ ॥ ਨਾਨਕ. ਨਾਮੁ ਨ ਵੀਸਰੈ; ਮਥਿ ਅੰਮ੍ਰਿਤੁ ਪੀਆ ॥੮॥੧੫॥ ਆਸਾ ਮਹਲਾ ੧ ॥ ਚਲੇ ਚਲਣਹਾਰ; ਵਾਟ ਵਟਾਇਆ ॥ ਧੰਧੁ ਪਿਟੇ ਸੰਸਾਰੁ; ਸਚੁ. ਨ ਭਾਇਆ ॥੧॥ ਕਿਆ ਭਵੀਐ. ਕਿਆ ਢੂਢੀਐ; ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ; ਅਪਨੈ ਘਰਿ ਆਇਆ ॥੧॥ ਰਹਾਉ ॥ ਸਚਿ ਮਿਲੈ ਸਚਿਆਰੁ; ਕੂੜਿ. ਨ ਪਾਈਐ ॥ ਸਚੇ ਸਿਉ ਚਿਤੁ ਲਾਇ; ਬਹੁੜਿ. ਨ ਆਈਐ ॥੨॥ ਮੋਇਆ ਕਉ. ਕਿਆ ਰੋਵਹੁ; ਰੋਇ. ਨ ਜਾਣਹੂ ॥ ਰੋਵਹੁ ਸਚੁ ਸਲਾਹਿ; ਹੁਕਮੁ ਪਛਾਣਹੂ ॥੩॥ ਹੁਕਮੀ. ਵਜਹੁ ਲਿਖਾਇ; ਆਇਆ ਜਾਣੀਐ ॥ ਲਾਹਾ ਪਲੈ ਪਾਇ; ਹੁਕਮੁ ਸਿਞਾਣੀਐ ॥੪॥
Источники и права