couponatlas.

Гуру Грантх Сахиб (гурмукхи): Анг 42

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਓਨੀ ਚਲਣੁ ਸਦਾ ਨਿਹਾਲਿਆ; ਹਰਿ ਖਰਚੁ ਲੀਆ ਪਤਿ ਪਾਇ ॥ ਗੁਰਮੁਖਿ. ਦਰਗਹ ਮੰਨੀਅਹਿ; ਹਰਿ ਆਪਿ. ਲਏ ਗਲਿ ਲਾਇ ॥੨॥ ਗੁਰਮੁਖਾ ਨੋ ਪੰਥੁ ਪਰਗਟਾ; ਦਰਿ. ਠਾਕ ਨ ਕੋਈ ਪਾਇ ॥ ਹਰਿ ਨਾਮੁ ਸਲਾਹਨਿ. ਨਾਮੁ ਮਨਿ; ਨਾਮਿ ਰਹਨਿ ਲਿਵ ਲਾਇ ॥ ਅਨਹਦ ਧੁਨੀ ਦਰਿ ਵਜਦੇ; ਦਰਿ ਸਚੈ. ਸੋਭਾ ਪਾਇ ॥੩॥ ਜਿਨੀ ਗੁਰਮੁਖਿ ਨਾਮੁ ਸਲਾਹਿਆ; ਤਿਨਾ ਸਭ ਕੋ ਕਹੈ ਸਾਬਾਸਿ ॥ ਤਿਨ ਕੀ ਸੰਗਤਿ ਦੇਹਿ ਪ੍ਰਭ; ਮੈ ਜਾਚਿਕ ਕੀ ਅਰਦਾਸਿ ॥ ਨਾਨਕ. ਭਾਗ ਵਡੇ ਤਿਨਾ ਗੁਰਮੁਖਾ; ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥ ਸਿਰੀਰਾਗੁ ਮਹਲਾ ੫ ਘਰੁ ੧ ॥ ਕਿਆ ਤੂ ਰਤਾ ਦੇਖਿ ਕੈ; ਪੁਤ੍ਰ ਕਲਤ੍ਰ ਸੀਗਾਰ ॥ ਰਸ ਭੋਗਹਿ. ਖੁਸੀਆ ਕਰਹਿ; ਮਾਣਹਿ ਰੰਗ ਅਪਾਰ ॥ ਬਹੁਤੁ ਕਰਹਿ ਫੁਰਮਾਇਸੀ; ਵਰਤਹਿ ਹੋਇ ਅਫਾਰ ॥ ਕਰਤਾ. ਚਿਤਿ ਨ ਆਵਈ; ਮਨਮੁਖ ਅੰਧ ਗਵਾਰ ॥੧॥ ਮੇਰੇ ਮਨ; ਸੁਖਦਾਤਾ ਹਰਿ ਸੋਇ ॥ ਗੁਰ ਪਰਸਾਦੀ ਪਾਈਐ; ਕਰਮਿ ਪਰਾਪਤਿ ਹੋਇ ॥੧॥ ਰਹਾਉ ॥ ਕਪੜਿ ਭੋਗਿ ਲਪਟਾਇਆ; ਸੁਇਨਾ ਰੁਪਾ ਖਾਕੁ ॥ ਹੈਵਰ ਗੈਵਰ ਬਹੁ ਰੰਗੇ; ਕੀਏ ਰਥ ਅਥਾਕ ॥ ਕਿਸ ਹੀ ਚਿਤਿ. ਨ ਪਾਵਹੀ; ਬਿਸਰਿਆ ਸਭ ਸਾਕ ॥ ਸਿਰਜਣਹਾਰਿ ਭੁਲਾਇਆ; ਵਿਣੁ ਨਾਵੈ. ਨਾਪਾਕ ॥੨॥ ਲੈਦਾ ਬਦ ਦੁਆਇ ਤੂੰ; ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ; ਸੋ ਸਣੁ ਤੁਝੈ ਅਨਿਤ ॥ ਅਹੰਕਾਰੁ ਕਰਹਿ ਅਹੰਕਾਰੀਆ; ਵਿਆਪਿਆ ਮਨ ਕੀ ਮਤਿ ॥ ਤਿਨਿ ਪ੍ਰਭਿ ਆਪਿ ਭੁਲਾਇਆ; ਨਾ ਤਿਸੁ ਜਾਤਿ. ਨ ਪਤਿ ॥੩॥ ਸਤਿਗੁਰਿ ਪੁਰਖਿ ਮਿਲਾਇਆ; ਇਕੋ ਸਜਣੁ ਸੋਇ ॥ ਹਰਿ ਜਨ ਕਾ ਰਾਖਾ ਏਕੁ ਹੈ; ਕਿਆ ਮਾਣਸ ਹਉਮੈ ਰੋਇ ॥ ਜੋ ਹਰਿ ਜਨ ਭਾਵੈ. ਸੋ ਕਰੇ; ਦਰਿ. ਫੇਰੁ ਨ ਪਾਵੈ ਕੋਇ ॥ ਨਾਨਕ. ਰਤਾ ਰੰਗਿ ਹਰਿ; ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥ ਸਿਰੀਰਾਗੁ ਮਹਲਾ ੫ ॥ ਮਨਿ ਬਿਲਾਸੁ ਬਹੁ ਰੰਗੁ ਘਣਾ; ਦ੍ਰਿਸਟਿ ਭੂਲਿ ਖੁਸੀਆ ॥ ਛਤ੍ਰਧਾਰ ਬਾਦਿਸਾਹੀਆ; ਵਿਚਿ ਸਹਸੇ ਪਰੀਆ ॥੧॥ ਭਾਈ ਰੇ; ਸੁਖੁ ਸਾਧਸੰਗਿ ਪਾਇਆ ॥ ਲਿਖਿਆ ਲੇਖੁ. ਤਿਨਿ ਪੁਰਖਿ ਬਿਧਾਤੈ; ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥ ਜੇਤੇ ਥਾਨ ਥਨੰਤਰਾ; ਤੇਤੇ ਭਵਿ ਆਇਆ ॥ ਧਨ ਪਾਤੀ ਵਡ ਭੂਮੀਆ; ਮੇਰੀ ਮੇਰੀ ਕਰਿ ਪਰਿਆ ॥੨॥ ਹੁਕਮੁ ਚਲਾਏ. ਨਿਸੰਗ ਹੋਇ; ਵਰਤੈ ਅਫਰਿਆ ॥ ਸਭੁ ਕੋ ਵਸਗਤਿ ਕਰਿ ਲਇਓਨੁ; ਬਿਨੁ ਨਾਵੈ. ਖਾਕੁ ਰਲਿਆ ॥੩॥ ਕੋਟਿ ਤੇਤੀਸ ਸੇਵਕਾ; ਸਿਧ ਸਾਧਿਕ ਦਰਿ ਖਰਿਆ ॥ ਗਿਰੰਬਾਰੀ ਵਡ ਸਾਹਬੀ; ਸਭੁ ਨਾਨਕ. ਸੁਪਨੁ ਥੀਆ ॥੪॥੨॥੭੨॥
Источники и права