couponatlas.

Гуру Грантх Сахиб (гурмукхи): Анг 421

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੇਹੀ ਸੇਵ ਕਰਾਈਐ; ਕਰਣੀ ਭੀ ਸਾਈ ॥ ਆਪਿ ਕਰੇ. ਕਿਸੁ ਆਖੀਐ; ਵੇਖੈ ਵਡਿਆਈ ॥੭॥ ਗੁਰ ਕੀ ਸੇਵਾ. ਸੋ ਕਰੇ; ਜਿਸੁ ਆਪਿ ਕਰਾਏ ॥ ਨਾਨਕ. ਸਿਰੁ ਦੇ ਛੂਟੀਐ; ਦਰਗਹ ਪਤਿ ਪਾਏ ॥੮॥੧੮॥ ਆਸਾ ਮਹਲਾ ੧ ॥ ਰੂੜੋ ਠਾਕੁਰ ਮਾਹਰੋ; ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ; ਪਾਈਐ ਪਦੁ ਨਿਰਬਾਣੀ ॥੧॥ ਮੈ ਓਲੑਗੀਆ ਓਲੑਗੀ; ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ. ਤਿਉ ਰਹਾ; ਮੁਖਿ ਨਾਮੁ ਹਮਾਰੇ ॥੧॥ ਰਹਾਉ ॥ ਦਰਸਨ ਕੀ ਪਿਆਸਾ ਘਣੀ; ਭਾਣੈ ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ; ਭਾਣੈ ਪਤਿ ਪਾਈਐ ॥੨॥ ਸਾਚਉ. ਦੂਰਿ ਨ ਜਾਣੀਐ; ਅੰਤਰਿ ਹੈ ਸੋਈ ॥ ਜਹ ਦੇਖਾ ਤਹ ਰਵਿ ਰਹੇ; ਕਿਨਿ ਕੀਮਤਿ ਹੋਈ ॥੩॥ ਆਪਿ ਕਰੇ ਆਪੇ ਹਰੇ; ਵੇਖੈ ਵਡਿਆਈ ॥ ਗੁਰਮੁਖਿ ਹੋਇ ਨਿਹਾਲੀਐ; ਇਉ ਕੀਮਤਿ ਪਾਈ ॥੪॥ ਜੀਵਦਿਆ ਲਾਹਾ ਮਿਲੈ; ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ; ਤਾ ਸਤਿਗੁਰੁ ਪਾਵੈ ॥੫॥ ਮਨਮੁਖ ਤੋਟਾ ਨਿਤ ਹੈ; ਭਰਮਹਿ ਭਰਮਾਏ ॥ ਮਨਮੁਖੁ ਅੰਧੁ. ਨ ਚੇਤਈ; ਕਿਉ ਦਰਸਨੁ ਪਾਏ ॥੬॥ ਤਾ ਜਗਿ ਆਇਆ ਜਾਣੀਐ; ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ; ਜੋਤੀ ਜੋਤਿ ਮਿਲਾਏ ॥੭॥ ਅਹਿਨਿਸਿ ਰਹੈ ਨਿਰਾਲਮੋ; ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ; ਰਾਤੇ ਹਰਿ ਚਰਣੀ ॥੮॥੧੯॥ ਆਸਾ ਮਹਲਾ ੧ ॥ ਕੇਤਾ ਆਖਣੁ ਆਖੀਐ; ਤਾ ਕੇ ਅੰਤ. ਨ ਜਾਣਾ ॥ ਮੈ ਨਿਧਰਿਆ, ਧਰ ਏਕ ਤੂੰ; ਮੈ ਤਾਣੁ ਸਤਾਣਾ ॥੧॥ ਨਾਨਕ ਕੀ ਅਰਦਾਸਿ ਹੈ; ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ; ਗੁਰਸਬਦੀ ਮੇਲਾ ॥੧॥ ਰਹਾਉ ॥ ਹਉਮੈ ਗਰਬੁ ਗਵਾਈਐ; ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ; ਦੇ ਸਾਚੁ ਅਧਾਰੁ ॥੨॥ ਅਹਿਨਿਸਿ ਨਾਮਿ ਸੰਤੋਖੀਆ; ਸੇਵਾ ਸਚੁ ਸਾਈ ॥ ਤਾ ਕਉ. ਬਿਘਨੁ ਨ ਲਾਗਈ; ਚਾਲੈ ਹੁਕਮਿ ਰਜਾਈ ॥੩॥ ਹੁਕਮਿ ਰਜਾਈ ਜੋ ਚਲੈ; ਸੋ ਪਵੈ ਖਜਾਨੈ ॥ ਖੋਟੇ. ਠਵਰ ਨ ਪਾਇਨੀ; ਰਲੇ ਜੂਠਾਨੈ ॥੪॥ ਨਿਤ ਨਿਤ. ਖਰਾ ਸਮਾਲੀਐ; ਸਚੁ ਸਉਦਾ ਪਾਈਐ ॥ ਖੋਟੇ. ਨਦਰਿ ਨ ਆਵਨੀ; ਲੇ ਅਗਨਿ ਜਲਾਈਐ ॥੫॥ ਜਿਨੀ ਆਤਮੁ ਚੀਨਿਆ; ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ; ਫਲੁ ਅੰਮ੍ਰਿਤੁ ਹੋਈ ॥੬॥ ਅੰਮ੍ਰਿਤ ਫਲੁ ਜਿਨੀ ਚਾਖਿਆ; ਸਚਿ ਰਹੇ ਅਘਾਈ ॥ ਤਿੰਨਾ. ਭਰਮੁ ਨ ਭੇਦੁ ਹੈ; ਹਰਿ ਰਸਨ ਰਸਾਈ ॥੭॥ ਹੁਕਮਿ ਸੰਜੋਗੀ ਆਇਆ; ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ; ਸਚੁ ਮਿਲੈ ਵਡਾਈ ॥੮॥੨੦॥ ਆਸਾ ਮਹਲਾ ੧ ॥ ਮਨੁ ਰਾਤਉ ਹਰਿ ਨਾਇ; ਸਚੁ ਵਖਾਣਿਆ ॥ ਲੋਕਾ ਦਾ ਕਿਆ ਜਾਇ; ਜਾ ਤੁਧੁ ਭਾਣਿਆ ॥੧॥
Источники и права