couponatlas.

Гуру Грантх Сахиб (гурмукхи): Анг 422

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਉ ਲਗੁ ਜੀਉ ਪਰਾਣ; ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ; ਮਿਲੈ ਸੁਖੁ ਪਾਈਐ ॥੧॥ ਰਹਾਉ ॥ ਸਚੀ ਤੇਰੀ ਕਾਰ; ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ; ਮੈ ਟੇਕ ਅਧਾਰੁ ਤੂੰ ॥੨॥ ਦਰਿ ਸੇਵਕੁ ਦਰਵਾਨੁ; ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ; ਦਰਦੁ ਗਵਾਵਹੀ ॥੩॥ ਦਰਗਹ ਨਾਮੁ ਹਦੂਰਿ; ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ; ਸਬਦੁ ਪਛਾਣਸੀ ॥੪॥ ਸਤੁ ਸੰਤੋਖੁ, ਕਰਿ ਭਾਉ; ਤੋਸਾ ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ; ਸਚਾ ਸਚੁ ਦੇਇ ॥੫॥ ਸਚੇ ਸਚਾ ਨੇਹੁ; ਸਚੈ ਲਾਇਆ ॥ ਆਪੇ ਕਰੇ ਨਿਆਉ; ਜੋ ਤਿਸੁ ਭਾਇਆ ॥੬॥ ਸਚੇ ਸਚੀ ਦਾਤਿ; ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ; ਨਾਮੁ ਅਮੋਲੁ ਹੈ ॥੭॥ ਤੂੰ ਉਤਮੁ. ਹਉ ਨੀਚੁ; ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ; ਮਿਲੈ ਸਚੁ ਵਾਂਢੀਆ ॥੮॥੨੧॥ ਆਸਾ ਮਹਲਾ ੧ ॥ ਆਵਣ ਜਾਣਾ. ਕਿਉ ਰਹੈ; ਕਿਉ. ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ; ਨਿਤ ਸਹਸਾ ਦੋਈ ॥੧॥ ਬਿਨੁ ਨਾਵੈ. ਕਿਆ ਜੀਵਨਾ; ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰ ਸਾਧੁ. ਨ ਸੇਵਿਆ; ਹਰਿ ਭਗਤਿ. ਨ ਭਾਈ ॥੧॥ ਰਹਾਉ ॥ ਆਵਣੁ ਜਾਵਣੁ ਤਉ ਰਹੈ; ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ, ਰਾਸਿ ਦੇਇ; ਬਿਨਸੈ ਭ੍ਰਮੁ ਕੂਰਾ ॥੨॥ ਸੰਤ ਜਨਾ ਕਉ. ਮਿਲਿ ਰਹੈ; ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ; ਗੁਰਮੁਖਿ ਹਰਿ ਪਾਏ ॥੩॥ ਨਟੂਐ, ਸਾਂਗੁ ਬਣਾਇਆ; ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ; ਉਝਰਤ ਨਹੀ ਬਾਰਾ ॥੪॥ ਹਉਮੈ ਚਉਪੜਿ ਖੇਲਣਾ; ਝੂਠੇ ਅਹੰਕਾਰਾ ॥ ਸਭੁ ਜਗੁ ਹਾਰੈ, ਸੋ ਜਿਣੈ; ਗੁਰਸਬਦੁ ਵੀਚਾਰਾ ॥੫॥ ਜਿਉ ਅੰਧੁਲੈ ਹਥਿ ਟੋਹਣੀ; ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ, ਟੇਕ ਹੈ; ਨਿਸਿ ਦਉਤ, ਸਵਾਰੈ ॥੬॥ ਜਿਉ ਤੂੰ ਰਾਖਹਿ ਤਿਉ ਰਹਾ; ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ; ਜਨ ਮੁਕਤਿ ਦੁਆਰਾ ॥੭॥ ਜਨਮ ਮਰਣ ਦੁਖ ਮੇਟਿਆ; ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ. ਨ ਵੀਸਰੈ; ਪੂਰਾ ਗੁਰੁ ਤਾਰੇ ॥੮॥੨੨॥ ਆਸਾ ਮਹਲਾ ੩ ਅਸਟਪਦੀਆ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ; ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ, ਮੂਲੁ ਮਤਿ ਰਾਵੈ; ਤੂੰ ਤਾਂ ਸਰਬ ਵਿਡਾਣੀ ॥੧॥ ਤਾ ਕੇ ਚਰਣ ਜਪੈ, ਜਨੁ ਨਾਨਕੁ; ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥ ਤੇਤੀਸ ਕਰੋੜੀ ਦਾਸ ਤੁਮੑਾਰੇ; ਰਿਧਿ ਸਿਧਿ ਪ੍ਰਾਣ ਅਧਾਰੀ ॥
Источники и права