couponatlas.

Гуру Грантх Сахиб (гурмукхи): Анг 423

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਾ ਕੇ ਰੂਪ. ਨ ਜਾਹੀ ਲਖਣੇ; ਕਿਆ ਕਰਿ ਆਖਿ ਵੀਚਾਰੀ ॥੨॥ ਤੀਨਿ ਗੁਣਾ ਤੇਰੇ, ਜੁਗ ਹੀ ਅੰਤਰਿ; ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ; ਕਥੇ ਅਕਥ ਕਹਾਣੀ ॥੩॥ ਤੂੰ ਕਰਤਾ. ਕੀਆ ਸਭੁ ਤੇਰਾ; ਕਿਆ ਕੋ ਕਰੇ ਪਰਾਣੀ ॥ ਜਾ ਕਉ. ਨਦਰਿ ਕਰਹਿ ਤੂੰ ਅਪਣੀ; ਸਾਈ ਸਚਿ ਸਮਾਣੀ ॥੪॥ ਨਾਮੁ ਤੇਰਾ. ਸਭੁ ਕੋਈ ਲੇਤੁ ਹੈ; ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ. ਤਾ ਗੁਰਮੁਖਿ ਬੂਝੈ; ਹੋਰ ਮਨਮੁਖਿ ਫਿਰੈ ਇਆਣੀ ॥੫॥ ਚਾਰੇ ਵੇਦ ਬ੍ਰਹਮੇ ਕਉ ਦੀਏ; ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ. ਨ ਬੂਝੈ ਬਪੁੜਾ; ਨਰਕਿ ਸੁਰਗਿ ਅਵਤਾਰੀ ॥੬॥ ਜੁਗਹ ਜੁਗਹ ਕੇ ਰਾਜੇ ਕੀਏ; ਗਾਵਹਿ ਕਰਿ ਅਵਤਾਰੀ ॥ ਤਿਨ ਭੀ. ਅੰਤੁ ਨ ਪਾਇਆ ਤਾ ਕਾ; ਕਿਆ ਕਰਿ ਆਖਿ ਵੀਚਾਰੀ ॥੭॥ ਤੂੰ ਸਚਾ, ਤੇਰਾ ਕੀਆ ਸਭੁ ਸਾਚਾ; ਦੇਹਿ ਤ, ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ; ਸਹਜੇ ਨਾਮਿ ਸਮਾਣੀ ॥੮॥੧॥੨੩॥ ਆਸਾ ਮਹਲਾ ੩ ॥ ਸਤਿਗੁਰ; ਹਮਰਾ ਭਰਮੁ ਗਵਾਇਆ ॥ ਹਰਿ ਨਾਮੁ ਨਿਰੰਜਨੁ; ਮੰਨਿ ਵਸਾਇਆ ॥ ਸਬਦੁ ਚੀਨਿ; ਸਦਾ ਸੁਖੁ ਪਾਇਆ ॥੧॥ ਸੁਣਿ ਮਨ ਮੇਰੇ; ਤਤੁ ਗਿਆਨੁ ॥ ਦੇਵਣ ਵਾਲਾ. ਸਭ ਬਿਧਿ ਜਾਣੈ; ਗੁਰਮੁਖਿ ਪਾਈਐ ਨਾਮੁ ਨਿਧਾਨੁ ॥੧॥ ਰਹਾਉ ॥ ਸਤਿਗੁਰ ਭੇਟੇ ਕੀ ਵਡਿਆਈ ॥ ਜਿਨਿ ਮਮਤਾ ਅਗਨਿ; ਤ੍ਰਿਸਨਾ ਬੁਝਾਈ ॥ ਸਹਜੇ ਮਾਤਾ; ਹਰਿ ਗੁਣ ਗਾਈ ॥੨॥ ਵਿਣੁ ਗੁਰ ਪੂਰੇ; ਕੋਇ ਨ ਜਾਣੀ ॥ ਮਾਇਆ ਮੋਹਿ; ਦੂਜੈ ਲੋਭਾਣੀ ॥ ਗੁਰਮੁਖਿ ਨਾਮੁ ਮਿਲੈ; ਹਰਿ ਬਾਣੀ ॥੩॥ ਗੁਰ ਸੇਵਾ; ਤਪਾਂ ਸਿਰਿ ਤਪੁ ਸਾਰੁ ॥ ਹਰਿ ਜੀਉ ਮਨਿ ਵਸੈ; ਸਭ ਦੂਖ ਵਿਸਾਰਣਹਾਰੁ ॥ ਦਰਿ ਸਾਚੈ; ਦੀਸੈ ਸਚਿਆਰੁ ॥੪॥ ਗੁਰ ਸੇਵਾ ਤੇ; ਤ੍ਰਿਭਵਣ ਸੋਝੀ ਹੋਇ ॥ ਆਪੁ ਪਛਾਣਿ; ਹਰਿ ਪਾਵੈ ਸੋਇ ॥ ਸਾਚੀ ਬਾਣੀ; ਮਹਲੁ ਪਰਾਪਤਿ ਹੋਇ ॥੫॥ ਗੁਰ ਸੇਵਾ ਤੇ; ਸਭ ਕੁਲ ਉਧਾਰੇ ॥ ਨਿਰਮਲ ਨਾਮੁ; ਰਖੈ ਉਰਿ ਧਾਰੇ ॥ ਸਾਚੀ ਸੋਭਾ; ਸਾਚਿ ਦੁਆਰੇ ॥੬॥ ਸੇ ਵਡਭਾਗੀ; ਜਿ ਗੁਰਿ ਸੇਵਾ ਲਾਏ ॥ ਅਨਦਿਨੁ ਭਗਤਿ; ਸਚੁ ਨਾਮੁ ਦ੍ਰਿੜਾਏ ॥ ਨਾਮੇ ਉਧਰੇ; ਕੁਲ ਸਬਾਏ ॥੭॥ ਨਾਨਕੁ; ਸਾਚੁ ਕਹੈ ਵੀਚਾਰੁ ॥ ਹਰਿ ਕਾ ਨਾਮੁ; ਰਖਹੁ ਉਰਿ ਧਾਰਿ ॥ ਹਰਿ ਭਗਤੀ ਰਾਤੇ; ਮੋਖ ਦੁਆਰੁ ॥੮॥੨॥੨੪॥ ਆਸਾ ਮਹਲਾ ੩ ॥ ਆਸਾ ਆਸ ਕਰੇ; ਸਭੁ ਕੋਈ ॥ ਹੁਕਮੈ ਬੂਝੈ; ਨਿਰਾਸਾ ਹੋਈ ॥ ਆਸਾ ਵਿਚਿ ਸੁਤੇ; ਕਈ ਲੋਈ ॥ ਸੋ ਜਾਗੈ; ਜਾਗਾਵੈ ਸੋਈ ॥੧॥ ਸਤਿਗੁਰਿ. ਨਾਮੁ ਬੁਝਾਇਆ; ਵਿਣੁ ਨਾਵੈ. ਭੁਖ ਨ ਜਾਈ ॥
Источники и права