couponatlas.

Гуру Грантх Сахиб (гурмукхи): Анг 424

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਮੇ. ਤ੍ਰਿਸਨਾ ਅਗਨਿ ਬੁਝੈ; ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥ ਕਲਿ ਕੀਰਤਿ; ਸਬਦੁ ਪਛਾਨੁ ॥ ਏਹਾ ਭਗਤਿ; ਚੂਕੈ ਅਭਿਮਾਨੁ ॥ ਸਤਿਗੁਰੁ ਸੇਵਿਐ; ਹੋਵੈ ਪਰਵਾਨੁ ॥ ਜਿਨਿ ਆਸਾ ਕੀਤੀ; ਤਿਸ ਨੋ ਜਾਨੁ ॥੨॥ ਤਿਸੁ ਕਿਆ ਦੀਜੈ; ਜਿ ਸਬਦੁ ਸੁਣਾਏ ॥ ਕਰਿ ਕਿਰਪਾ; ਨਾਮੁ ਮੰਨਿ ਵਸਾਏ ॥ ਇਹੁ ਸਿਰੁ ਦੀਜੈ; ਆਪੁ ਗਵਾਏ ॥ ਹੁਕਮੈ ਬੂਝੇ; ਸਦਾ ਸੁਖੁ ਪਾਏ ॥੩॥ ਆਪਿ ਕਰੇ; ਤੈ ਆਪਿ ਕਰਾਏ ॥ ਆਪੇ ਗੁਰਮੁਖਿ; ਨਾਮੁ ਵਸਾਏ ॥ ਆਪਿ ਭੁਲਾਵੈ; ਆਪਿ ਮਾਰਗਿ ਪਾਏ ॥ ਸਚੈ ਸਬਦਿ; ਸਚਿ ਸਮਾਏ ॥੪॥ ਸਚਾ ਸਬਦੁ; ਸਚੀ ਹੈ ਬਾਣੀ ॥ ਗੁਰਮੁਖਿ ਜੁਗਿ ਜੁਗਿ; ਆਖਿ ਵਖਾਣੀ ॥ ਮਨਮੁਖਿ; ਮੋਹਿ ਭਰਮਿ ਭੋਲਾਣੀ ॥ ਬਿਨੁ ਨਾਵੈ; ਸਭ ਫਿਰੈ ਬਉਰਾਣੀ ॥੫॥ ਤੀਨਿ ਭਵਨ ਮਹਿ; ਏਕਾ ਮਾਇਆ ॥ ਮੂਰਖਿ ਪੜਿ ਪੜਿ; ਦੂਜਾ ਭਾਉ ਦ੍ਰਿੜਾਇਆ ॥ ਬਹੁ ਕਰਮ ਕਮਾਵੈ; ਦੁਖੁ ਸਬਾਇਆ ॥ ਸਤਿਗੁਰੁ ਸੇਵਿ; ਸਦਾ ਸੁਖੁ ਪਾਇਆ ॥੬॥ ਅੰਮ੍ਰਿਤੁ ਮੀਠਾ; ਸਬਦੁ ਵੀਚਾਰਿ ॥ ਅਨਦਿਨੁ ਭੋਗੇ; ਹਉਮੈ ਮਾਰਿ ॥ ਸਹਜਿ ਅਨੰਦਿ; ਕਿਰਪਾ ਧਾਰਿ ॥ ਨਾਮਿ ਰਤੇ; ਸਦਾ ਸਚਿ ਪਿਆਰਿ ॥੭॥ ਹਰਿ ਜਪਿ ਪੜੀਐ; ਗੁਰਸਬਦੁ ਵੀਚਾਰਿ ॥ ਹਰਿ ਜਪਿ ਪੜੀਐ; ਹਉਮੈ ਮਾਰਿ ॥ ਹਰਿ ਜਪੀਐ; ਭਇ ਸਚਿ ਪਿਆਰਿ ॥ ਨਾਨਕ ਨਾਮੁ; ਗੁਰਮਤਿ ਉਰ ਧਾਰਿ ॥੮॥੩॥੨੫॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥ ਗੁਰ ਤੇ ਸਾਂਤਿ ਊਪਜੈ; ਜਿਨਿ ਤ੍ਰਿਸਨਾ ਅਗਨਿ ਬੁਝਾਈ ॥ ਗੁਰ ਤੇ ਨਾਮੁ ਪਾਈਐ; ਵਡੀ ਵਡਿਆਈ ॥੧॥ ਏਕੋ ਨਾਮੁ; ਚੇਤਿ ਮੇਰੇ ਭਾਈ ॥ ਜਗਤੁ ਜਲੰਦਾ ਦੇਖਿ ਕੈ; ਭਜਿ ਪਏ ਸਰਣਾਈ ॥੧॥ ਰਹਾਉ ॥ ਗੁਰ ਤੇ. ਗਿਆਨੁ ਊਪਜੈ; ਮਹਾ ਤਤੁ ਬੀਚਾਰਾ ॥ ਗੁਰ ਤੇ. ਘਰੁ ਦਰੁ ਪਾਇਆ; ਭਗਤੀ ਭਰੇ ਭੰਡਾਰਾ ॥੨॥ ਗੁਰਮੁਖਿ ਨਾਮੁ ਧਿਆਈਐ; ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ ਹੈ; ਅੰਤਰਿ ਸਬਦੁ ਅਪਾਰਾ ॥੩॥ ਗੁਰਮੁਖਿ ਸੂਖੁ ਊਪਜੈ; ਦੁਖੁ. ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ; ਮਨੁ ਨਿਰਮਲੁ ਹੋਈ ॥੪॥ ਸਤਿਗੁਰਿ ਮਿਲਿਐ. ਆਪੁ ਗਇਆ; ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ; ਜੋਤੀ ਜੋਤਿ ਮਿਲਾਈ ॥੫॥ ਪੂਰੈ ਗੁਰਿ. ਸਮਝਾਇਆ; ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ; ਨਾਮੇ ਸੁਖੁ ਹੋਈ ॥੬॥ ਪੂਰਾ ਸਤਿਗੁਰੁ ਤਾਂ ਮਿਲੈ; ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭ ਕਟੀਅਹਿ; ਫਿਰਿ ਦੁਖੁ ਬਿਘਨੁ. ਨ ਹੋਈ ॥੭॥
Источники и права