couponatlas.

Гуру Грантх Сахиб (гурмукхи): Анг 426

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਸਾ ਮਹਲਾ ੩ ॥ ਆਪੈ ਆਪੁ ਪਛਾਣਿਆ; ਸਾਦੁ ਮੀਠਾ ਭਾਈ ॥ ਹਰਿ ਰਸਿ ਚਾਖਿਐ. ਮੁਕਤੁ ਭਏ; ਜਿਨੑਾ ਸਾਚੋ ਭਾਈ ॥੧॥ ਹਰਿ ਜੀਉ. ਨਿਰਮਲ ਨਿਰਮਲਾ; ਨਿਰਮਲ ਮਨਿ ਵਾਸਾ ॥ ਗੁਰਮਤੀ ਸਾਲਾਹੀਐ; ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥ ਬਿਨੁ ਸਬਦੈ. ਆਪੁ ਨ ਜਾਪਈ; ਸਭ ਅੰਧੀ ਭਾਈ ॥ ਗੁਰਮਤੀ ਘਟਿ ਚਾਨਣਾ; ਨਾਮੁ ਅੰਤਿ ਸਖਾਈ ॥੨॥ ਨਾਮੇ ਹੀ ਨਾਮਿ ਵਰਤਦੇ; ਨਾਮੇ ਵਰਤਾਰਾ ॥ ਅੰਤਰਿ ਨਾਮੁ, ਮੁਖਿ ਨਾਮੁ ਹੈ; ਨਾਮੇ ਸਬਦਿ ਵੀਚਾਰਾ ॥੩॥ ਨਾਮੁ ਸੁਣੀਐ. ਨਾਮੁ ਮੰਨੀਐ; ਨਾਮੇ ਵਡਿਆਈ ॥ ਨਾਮੁ ਸਲਾਹੇ ਸਦਾ ਸਦਾ; ਨਾਮੇ ਮਹਲੁ ਪਾਈ ॥੪॥ ਨਾਮੇ ਹੀ ਘਟਿ ਚਾਨਣਾ; ਨਾਮੇ ਸੋਭਾ ਪਾਈ ॥ ਨਾਮੇ ਹੀ ਸੁਖੁ ਊਪਜੈ; ਨਾਮੇ ਸਰਣਾਈ ॥੫॥ ਬਿਨੁ ਨਾਵੈ. ਕੋਇ ਨ ਮੰਨੀਐ; ਮਨਮੁਖਿ ਪਤਿ ਗਵਾਈ ॥ ਜਮ ਪੁਰਿ ਬਾਧੇ ਮਾਰੀਅਹਿ; ਬਿਰਥਾ ਜਨਮੁ ਗਵਾਈ ॥੬॥ ਨਾਮੈ ਕੀ ਸਭ ਸੇਵਾ ਕਰੈ; ਗੁਰਮੁਖਿ ਨਾਮੁ ਬੁਝਾਈ ॥ ਨਾਮਹੁ ਹੀ ਨਾਮੁ ਮੰਨੀਐ; ਨਾਮੇ ਵਡਿਆਈ ॥੭॥ ਜਿਸ ਨੋ ਦੇਵੈ. ਤਿਸੁ ਮਿਲੈ; ਗੁਰਮਤੀ ਨਾਮੁ ਬੁਝਾਈ ॥ ਨਾਨਕ. ਸਭ ਕਿਛੁ ਨਾਵੈ ਕੈ ਵਸਿ ਹੈ; ਪੂਰੈ ਭਾਗਿ. ਕੋ ਪਾਈ ॥੮॥੭॥੨੯॥ ਆਸਾ ਮਹਲਾ ੩ ॥ ਦੋਹਾਗਣੀ. ਮਹਲੁ ਨ ਪਾਇਨੑੀ; ਨ ਜਾਣਨਿ. ਪਿਰ ਕਾ ਸੁਆਉ ॥ ਫਿਕਾ ਬੋਲਹਿ. ਨਾ ਨਿਵਹਿ; ਦੂਜਾ ਭਾਉ ਸੁਆਉ ॥੧॥ ਇਹੁ ਮਨੂਆ; ਕਿਉ ਕਰਿ ਵਸਿ ਆਵੈ ॥ ਗੁਰ ਪਰਸਾਦੀ ਠਾਕੀਐ; ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥ ਸੋਹਾਗਣੀ ਆਪਿ ਸਵਾਰੀਓਨੁ; ਲਾਇ ਪ੍ਰੇਮ ਪਿਆਰੁ ॥ ਸਤਿਗੁਰ ਕੈ ਭਾਣੈ ਚਲਦੀਆ; ਨਾਮੇ ਸਹਜਿ ਸੀਗਾਰੁ ॥੨॥ ਸਦਾ ਰਾਵਹਿ ਪਿਰੁ ਆਪਣਾ; ਸਚੀ ਸੇਜ ਸੁਭਾਇ ॥ ਪਿਰ ਕੈ ਪ੍ਰੇਮਿ ਮੋਹੀਆ; ਮਿਲਿ ਪ੍ਰੀਤਮ ਸੁਖੁ ਪਾਇ ॥੩॥ ਗਿਆਨ ਅਪਾਰੁ ਸੀਗਾਰੁ ਹੈ; ਸੋਭਾਵੰਤੀ ਨਾਰਿ ॥ ਸਾ ਸਭਰਾਈ ਸੁੰਦਰੀ; ਪਿਰ ਕੈ ਹੇਤਿ. ਪਿਆਰਿ ॥੪॥ ਸੋਹਾਗਣੀ ਵਿਚਿ. ਰੰਗੁ ਰਖਿਓਨੁ; ਸਚੈ ਅਲਖਿ ਅਪਾਰਿ ॥ ਸਤਿਗੁਰੁ ਸੇਵਨਿ ਆਪਣਾ; ਸਚੈ ਭਾਇ ਪਿਆਰਿ ॥੫॥ ਸੋਹਾਗਣੀ ਸੀਗਾਰੁ ਬਣਾਇਆ; ਗੁਣ ਕਾ ਗਲਿ ਹਾਰੁ ॥ ਪ੍ਰੇਮ ਪਿਰਮਲੁ. ਤਨਿ ਲਾਵਣਾ; ਅੰਤਰਿ. ਰਤਨੁ ਵੀਚਾਰੁ ॥੬॥ ਭਗਤਿ ਰਤੇ. ਸੇ ਊਤਮਾ; ਜਤਿ ਪਤਿ ਸਬਦੇ ਹੋਇ ॥ ਬਿਨੁ ਨਾਵੈ. ਸਭ ਨੀਚ ਜਾਤਿ ਹੈ; ਬਿਸਟਾ ਕਾ ਕੀੜਾ ਹੋਇ ॥੭॥ ਹਉ ਹਉ ਕਰਦੀ ਸਭ ਫਿਰੈ; ਬਿਨੁ ਸਬਦੈ. ਹਉ ਨ ਜਾਇ ॥ ਨਾਨਕ ਨਾਮਿ ਰਤੇ. ਤਿਨ ਹਉਮੈ ਗਈ; ਸਚੈ ਰਹੇ ਸਮਾਇ ॥੮॥੮॥੩੦॥ ਆਸਾ ਮਹਲਾ ੩ ॥ ਸਚੇ ਰਤੇ ਸੇ ਨਿਰਮਲੇ; ਸਦਾ ਸਚੀ ਸੋਇ ॥ ਐਥੈ ਘਰਿ ਘਰਿ ਜਾਪਦੇ; ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥
Источники и права