couponatlas.

Гуру Грантх Сахиб (гурмукхи): Анг 429

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਹਜੇ ਨਾਮੁ ਧਿਆਈਐ; ਗਿਆਨੁ ਪਰਗਟੁ ਹੋਇ ॥੧॥ ਏ ਮਨ. ਮਤ ਜਾਣਹਿ. ਹਰਿ ਦੂਰਿ ਹੈ; ਸਦਾ ਵੇਖੁ ਹਦੂਰਿ ॥ ਸਦ ਸੁਣਦਾ. ਸਦ ਵੇਖਦਾ; ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਗੁਰਮੁਖਿ ਆਪੁ ਪਛਾਣਿਆ; ਤਿਨੑੀ ਇਕ ਮਨਿ ਧਿਆਇਆ ॥ ਸਦਾ ਰਵਹਿ ਪਿਰੁ ਆਪਣਾ; ਸਚੈ ਨਾਮਿ ਸੁਖੁ ਪਾਇਆ ॥੨॥ ਏ ਮਨ. ਤੇਰਾ ਕੋ ਨਹੀ; ਕਰਿ ਵੇਖੁ ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ; ਪਾਇਹਿ ਮੋਖ ਦੁਆਰੁ ॥੩॥ ਸਬਦਿ ਸੁਣੀਐ. ਸਬਦਿ ਬੁਝੀਐ; ਸਚਿ ਰਹੈ ਲਿਵ ਲਾਇ ॥ ਸਬਦੇ. ਹਉਮੈ ਮਾਰੀਐ; ਸਚੈ ਮਹਲਿ. ਸੁਖੁ ਪਾਇ ॥੪॥ ਇਸੁ ਜੁਗ ਮਹਿ. ਸੋਭਾ ਨਾਮ ਕੀ; ਬਿਨੁ ਨਾਵੈ. ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ. ਚਾਰਿ ਦਿਹਾੜੇ; ਜਾਦੀ. ਬਿਲਮੁ ਨ ਹੋਇ ॥੫॥ ਜਿਨੀ ਨਾਮੁ ਵਿਸਾਰਿਆ; ਸੇ ਮੁਏ ਮਰਿ ਜਾਹਿ ॥ ਹਰਿ ਰਸ ਸਾਦੁ. ਨ ਆਇਓ; ਬਿਸਟਾ ਮਾਹਿ ਸਮਾਹਿ ॥੬॥ ਇਕਿ ਆਪੇ ਬਖਸਿ ਮਿਲਾਇਅਨੁ; ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ; ਸਚੇ ਸਚਿ ਸਮਾਹਿ ॥੭॥ ਬਿਨੁ ਸਬਦੈ. ਸੁਣੀਐ ਨ ਦੇਖੀਐ; ਜਗੁ ਬੋਲਾ. ਅੰਨੑਾ ਭਰਮਾਇ ॥ ਬਿਨੁ ਨਾਵੈ. ਦੁਖੁ ਪਾਇਸੀ; ਨਾਮੁ ਮਿਲੈ ਤਿਸੈ ਰਜਾਇ ॥੮॥ ਜਿਨ ਬਾਣੀ ਸਿਉ ਚਿਤੁ ਲਾਇਆ; ਸੇ ਜਨ ਨਿਰਮਲ ਪਰਵਾਣੁ ॥ ਨਾਨਕ ਨਾਮੁ ਤਿਨੑਾ. ਕਦੇ ਨ ਵੀਸਰੈ; ਸੇ ਦਰਿ ਸਚੇ ਜਾਣੁ ॥੯॥੧੩॥੩੫॥ ਆਸਾ ਮਹਲਾ ੩ ॥ ਸਬਦੌ ਹੀ ਭਗਤ ਜਾਪਦੇ; ਜਿਨੑ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ. ਨਾਉ ਮੰਨਿਆ; ਸਚਿ ਮਿਲਾਵਾ ਹੋਇ ॥੧॥ ਹਰਿ ਹਰਿ ਨਾਮੁ; ਜਨ ਕੀ ਪਤਿ ਹੋਇ ॥ ਸਫਲੁ ਤਿਨੑਾ ਕਾ ਜਨਮੁ ਹੈ; ਤਿਨੑ ਮਾਨੈ ਸਭੁ ਕੋਇ ॥੧॥ ਰਹਾਉ ॥ ਹਉਮੈ ਮੇਰਾ ਜਾਤਿ ਹੈ; ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ. ਤਾ ਜਾਤਿ ਜਾਇ; ਜੋਤੀ ਜੋਤਿ ਮਿਲੈ ਭਗਵਾਨੁ ॥੨॥ ਪੂਰਾ ਸਤਿਗੁਰੁ ਭੇਟਿਆ; ਸਫਲ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ; ਭਰੇ ਅਖੁਟ ਭੰਡਾਰਾ ॥੩॥ ਆਵਹਿ ਇਸੁ ਰਾਸੀ ਕੇ ਵਾਪਾਰੀਏ; ਜਿਨੑਾ ਨਾਮੁ ਪਿਆਰਾ ॥ ਗੁਰਮੁਖਿ ਹੋਵੈ. ਸੋ ਧਨੁ ਪਾਏ; ਤਿਨੑਾ ਅੰਤਰਿ ਸਬਦੁ ਵੀਚਾਰਾ ॥੪॥ ਭਗਤੀ ਸਾਰ. ਨ ਜਾਣਨੑੀ; ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ; ਜੂਐ ਬਾਜੀ ਹਾਰੀ ॥੫॥ ਬਿਨੁ ਪਿਆਰੈ. ਭਗਤਿ ਨ ਹੋਵਈ; ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ; ਗੁਰ ਭਗਤੀ ਮਨ ਧੀਰਿ ॥੬॥ ਜਿਸ ਨੋ ਭਗਤਿ ਕਰਾਏ. ਸੋ ਕਰੇ; ਗੁਰਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ; ਹਉਮੈ ਦੁਬਿਧਾ ਮਾਰਿ ॥੭॥ ਭਗਤਾ ਕੀ ਜਤਿ ਪਤਿ. ਏਕੋੁ ਨਾਮੁ ਹੈ; ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ; ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥
Источники и права