couponatlas.

Гуру Грантх Сахиб (гурмукхи): Анг 43

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਿਰੀਰਾਗੁ ਮਹਲਾ ੫ ॥ ਭਲਕੇ ਉਠਿ ਪਪੋਲੀਐ; ਵਿਣੁ ਬੁਝੇ. ਮੁਗਧ ਅਜਾਣਿ ॥ ਸੋ ਪ੍ਰਭੁ. ਚਿਤਿ ਨ ਆਇਓ; ਛੁਟੈਗੀ ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ; ਸਦਾ ਸਦਾ ਰੰਗੁ ਮਾਣਿ ॥੧॥ ਪ੍ਰਾਣੀ; ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ; ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥ ਕੁਦਮ ਕਰੇ. ਪਸੁ ਪੰਖੀਆ; ਦਿਸੈ ਨਾਹੀ. ਕਾਲੁ ॥ ਓਤੈ ਸਾਥਿ ਮਨੁਖੁ ਹੈ; ਫਾਥਾ. ਮਾਇਆ ਜਾਲਿ ॥ ਮੁਕਤੇ ਸੇਈ ਭਾਲੀਅਹਿ; ਜਿ ਸਚਾ ਨਾਮੁ ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ; ਸੋ ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ; ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ; ਜਿ ਗੁਰ ਕੀ ਪੈਰੀ ਪਾਹਿ ॥੩॥ ਕੋਈ. ਰਖਿ ਨ ਸਕਈ; ਦੂਜਾ. ਕੋ ਨ ਦਿਖਾਇ ॥ ਚਾਰੇ ਕੁੰਡਾ ਭਾਲਿ ਕੈ; ਆਇ ਪਇਆ ਸਰਣਾਇ ॥ ਨਾਨਕ. ਸਚੈ ਪਾਤਿਸਾਹਿ; ਡੁਬਦਾ ਲਇਆ ਕਢਾਇ ॥੪॥੩॥੭੩॥ ਸਿਰੀਰਾਗੁ ਮਹਲਾ ੫ ॥ ਘੜੀ ਮੁਹਤ ਕਾ ਪਾਹੁਣਾ; ਕਾਜ ਸਵਾਰਣਹਾਰੁ ॥ ਮਾਇਆ ਕਾਮਿ ਵਿਆਪਿਆ; ਸਮਝੈ ਨਾਹੀ. ਗਾਵਾਰੁ ॥ ਉਠਿ ਚਲਿਆ ਪਛੁਤਾਇਆ; ਪਰਿਆ ਵਸਿ ਜੰਦਾਰ ॥੧॥ ਅੰਧੇ; ਤੂੰ ਬੈਠਾ ਕੰਧੀ ਪਾਹਿ ॥ ਜੇ ਹੋਵੀ ਪੂਰਬਿ ਲਿਖਿਆ; ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥ ਹਰੀ ਨਾਹੀ. ਨਹ ਡਡੁਰੀ; ਪਕੀ ਵਢਣਹਾਰ ॥ ਲੈ ਲੈ ਦਾਤ ਪਹੁਤਿਆ; ਲਾਵੇ ਕਰਿ ਤਈਆਰੁ ॥ ਜਾ ਹੋਆ ਹੁਕਮੁ ਕਿਰਸਾਣ ਦਾ; ਤਾ ਲੁਣਿ ਮਿਣਿਆ ਖੇਤਾਰੁ ॥੨॥ ਪਹਿਲਾ ਪਹਰੁ. ਧੰਧੈ ਗਇਆ; ਦੂਜੈ ਭਰਿ ਸੋਇਆ ॥ ਤੀਜੈ ਝਾਖ ਝਖਾਇਆ; ਚਉਥੈ ਭੋਰੁ ਭਇਆ ॥ ਕਦ ਹੀ ਚਿਤਿ. ਨ ਆਇਓ; ਜਿਨਿ ਜੀਉ ਪਿੰਡੁ ਦੀਆ ॥੩॥ ਸਾਧਸੰਗਤਿ ਕਉ ਵਾਰਿਆ; ਜੀਉ ਕੀਆ ਕੁਰਬਾਣੁ ॥ ਜਿਸ ਤੇ ਸੋਝੀ ਮਨਿ ਪਈ; ਮਿਲਿਆ ਪੁਰਖੁ ਸੁਜਾਣੁ ॥ ਨਾਨਕ. ਡਿਠਾ ਸਦਾ ਨਾਲਿ; ਹਰਿ ਅੰਤਰਜਾਮੀ ਜਾਣੁ ॥੪॥੪॥੭੪॥ ਸਿਰੀਰਾਗੁ ਮਹਲਾ ੫ ॥ ਸਭੇ ਗਲਾ ਵਿਸਰਨੁ; ਇਕੋ. ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ; ਗੁਰਿ. ਨਾਮੁ ਦੀਆ ਸਚੁ ਸੁਆਉ ॥ ਆਸਾ ਸਭੇ ਲਾਹਿ ਕੈ; ਇਕਾ ਆਸ ਕਮਾਉ ॥ ਜਿਨੀ ਸਤਿਗੁਰੁ ਸੇਵਿਆ; ਤਿਨ ਅਗੈ ਮਿਲਿਆ ਥਾਉ ॥੧॥ ਮਨ ਮੇਰੇ; ਕਰਤੇ ਨੋ ਸਾਲਾਹਿ ॥ ਸਭੇ ਛਡਿ ਸਿਆਣਪਾ; ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥ ਦੁਖ ਭੁਖ. ਨਹ ਵਿਆਪਈ; ਜੇ ਸੁਖਦਾਤਾ ਮਨਿ ਹੋਇ ॥ ਕਿਤ ਹੀ ਕੰਮਿ. ਨ ਛਿਜੀਐ; ਜਾ ਹਿਰਦੈ ਸਚਾ ਸੋਇ ॥ ਜਿਸੁ ਤੂੰ ਰਖਹਿ ਹਥ ਦੇ; ਤਿਸੁ. ਮਾਰਿ ਨ ਸਕੈ ਕੋਇ ॥ ਸੁਖਦਾਤਾ ਗੁਰੁ ਸੇਵੀਐ; ਸਭਿ ਅਵਗਣ ਕਢੈ ਧੋਇ ॥੨॥ ਸੇਵਾ ਮੰਗੈ ਸੇਵਕੋ; ਲਾਈਆਂ ਅਪੁਨੀ ਸੇਵ ॥
Источники и права