couponatlas.

Гуру Грантх Сахиб (гурмукхи): Анг 430

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਗਤਿ ਨਿਰਾਲੀ ਅਲਾਹ ਦੀ; ਜਾਪੈ ਗੁਰ ਵੀਚਾਰਿ ॥ ਨਾਨਕ. ਨਾਮੁ ਹਿਰਦੈ ਵਸੈ; ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥ ਆਸਾ ਮਹਲਾ ੩ ॥ ਅਨ ਰਸ ਮਹਿ ਭੋਲਾਇਆ; ਬਿਨੁ ਨਾਮੈ. ਦੁਖ ਪਾਇ ॥ ਸਤਿਗੁਰੁ ਪੁਰਖੁ. ਨ ਭੇਟਿਓ; ਜਿ ਸਚੀ ਬੂਝ ਬੁਝਾਇ ॥੧॥ ਏ ਮਨ ਮੇਰੇ ਬਾਵਲੇ; ਹਰਿ ਰਸੁ ਚਖਿ. ਸਾਦੁ ਪਾਇ ॥ ਅਨ ਰਸਿ ਲਾਗਾ ਤੂੰ ਫਿਰਹਿ; ਬਿਰਥਾ ਜਨਮੁ ਗਵਾਇ ॥੧॥ ਰਹਾਉ ॥ ਇਸੁ ਜੁਗ ਮਹਿ ਗੁਰਮੁਖ ਨਿਰਮਲੇ; ਸਚਿ ਨਾਮਿ ਰਹਹਿ ਲਿਵ ਲਾਇ ॥ ਵਿਣੁ ਕਰਮਾ. ਕਿਛੁ ਪਾਈਐ ਨਹੀ; ਕਿਆ ਕਰਿ. ਕਹਿਆ ਜਾਇ ॥੨॥ ਆਪੁ ਪਛਾਣਹਿ ਸਬਦਿ ਮਰਹਿ; ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ; ਬਖਸੇ ਬਖਸਣਹਾਰ ॥੩॥ ਬਿਨੁ ਨਾਵੈ. ਸੁਖੁ ਨ ਪਾਈਐ; ਨਾ ਦੁਖੁ ਵਿਚਹੁ ਜਾਇ ॥ ਇਹੁ ਜਗੁ ਮਾਇਆ ਮੋਹਿ ਵਿਆਪਿਆ; ਦੂਜੈ ਭਰਮਿ ਭੁਲਾਇ ॥੪॥ ਦੋਹਾਗਣੀ. ਪਿਰ ਕੀ ਸਾਰ. ਨ ਜਾਣਹੀ; ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ; ਸੇਜੈ ਰਵੈ ਨ. ਭਤਾਰੁ ॥੫॥ ਸੋਹਾਗਣੀ ਮਹਲੁ ਪਾਇਆ; ਵਿਚਹੁ ਆਪੁ ਗਵਾਇ ॥ ਗੁਰਸਬਦੀ ਸੀਗਾਰੀਆ; ਅਪਣੇ ਸਹਿ ਲਈਆ ਮਿਲਾਇ ॥੬॥ ਮਰਣਾ ਮਨਹੁ ਵਿਸਾਰਿਆ; ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ. ਭੀ ਮਰਹਿ; ਜਮ ਦਰਿ ਹੋਹਿ ਖੁਆਰੁ ॥੭॥ ਆਪਿ ਮਿਲਾਇਅਨੁ ਸੇ ਮਿਲੇ; ਗੁਰ ਸਬਦਿ ਵੀਚਾਰਿ ॥ ਨਾਨਕ. ਨਾਮਿ ਸਮਾਣੇ, ਮੁਖ ਉਜਲੇ; ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥ ਆਸਾ ਮਹਲਾ ੫ ਅਸਟਪਦੀਆ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਪੰਚ ਮਨਾਏ; ਪੰਚ ਰੁਸਾਏ ॥ ਪੰਚ ਵਸਾਏ; ਪੰਚ ਗਵਾਏ ॥੧॥ ਇਨੑ ਬਿਧਿ ਨਗਰੁ ਵੁਠਾ; ਮੇਰੇ ਭਾਈ ॥ ਦੁਰਤੁ ਗਇਆ; ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥ ਸਾਚ ਧਰਮ ਕੀ; ਕਰਿ ਦੀਨੀ ਵਾਰਿ ॥ ਫਰਹੇ ਮੁਹਕਮ; ਗੁਰ ਗਿਆਨੁ ਬੀਚਾਰਿ ॥੨॥ ਨਾਮੁ ਖੇਤੀ ਬੀਜਹੁ; ਭਾਈ ਮੀਤ ॥ ਸਉਦਾ ਕਰਹੁ; ਗੁਰੁ ਸੇਵਹੁ ਨੀਤ ॥੩॥ ਸਾਂਤਿ ਸਹਜ; ਸੁਖ ਕੇ ਸਭਿ ਹਾਟ ॥ ਸਾਹ ਵਾਪਾਰੀ; ਏਕੈ ਥਾਟ ॥੪॥ ਜੇਜੀਆ ਡੰਨੁ; ਕੋ ਲਏ ਨ. ਜਗਾਤਿ ॥ ਸਤਿਗੁਰਿ ਕਰਿ ਦੀਨੀ; ਧੁਰ ਕੀ ਛਾਪ ॥੫॥ ਵਖਰੁ ਨਾਮੁ ਲਦਿ; ਖੇਪ ਚਲਾਵਹੁ ॥ ਲੈ ਲਾਹਾ; ਗੁਰਮੁਖਿ ਘਰਿ ਆਵਹੁ ॥੬॥ ਸਤਿਗੁਰੁ ਸਾਹੁ; ਸਿਖ ਵਣਜਾਰੇ ॥ ਪੂੰਜੀ ਨਾਮੁ; ਲੇਖਾ ਸਾਚੁ ਸਮ੍ਹਾਰੇ ॥੭॥ ਸੋ ਵਸੈ ਇਤੁ ਘਰਿ; ਜਿਸੁ ਗੁਰੁ ਪੂਰਾ ਸੇਵ ॥ ਅਬਿਚਲ ਨਗਰੀ; ਨਾਨਕ ਦੇਵ ॥੮॥੧॥
Источники и права