couponatlas.

Гуру Грантх Сахиб (гурмукхи): Анг 434

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੀਅ ਜੰਤ ਸਭ ਸਾਰੀ ਕੀਤੇ; ਪਾਸਾ ਢਾਲਣਿ ਆਪਿ ਲਗਾ ॥੨੬॥ ਭਭੈ. ਭਾਲਹਿ ਸੇ ਫਲੁ ਪਾਵਹਿ; ਗੁਰ ਪਰਸਾਦੀ. ਜਿਨੑ ਕਉ ਭਉ ਪਇਆ ॥ ਮਨਮੁਖ ਫਿਰਹਿ. ਨ ਚੇਤਹਿ ਮੂੜੇ; ਲਖ ਚਉਰਾਸੀਹ ਫੇਰੁ ਪਇਆ ॥੨੭॥ ਮੰਮੈ. ਮੋਹੁ ਮਰਣੁ ਮਧੁਸੂਦਨੁ; ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ, ਅਵਰੋ ਪੜਿਆ; ਮੰਮਾ ਅਖਰੁ ਵੀਸਰਿਆ ॥੨੮॥ ਯਯੈ. ਜਨਮੁ, ਨ ਹੋਵੀ ਕਦ ਹੀ; ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ. ਗੁਰਮੁਖਿ ਬੂਝੈ; ਗੁਰਮੁਖਿ ਏਕੋ ਜਾਣੈ ॥੨੯॥ ਰਾਰੈ. ਰਵਿ ਰਹਿਆ. ਸਭ ਅੰਤਰਿ; ਜੇਤੇ ਕੀਏ ਜੰਤਾ ॥ ਜੰਤ ਉਪਾਇ. ਧੰਧੈ ਸਭ ਲਾਏ; ਕਰਮੁ ਹੋਆ. ਤਿਨ ਨਾਮੁ ਲਇਆ ॥੩੦॥ ਲਲੈ. ਲਾਇ ਧੰਧੈ ਜਿਨਿ ਛੋਡੀ; ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ; ਭਾਣੈ ਤਾ ਕੈ ਹੁਕਮੁ ਪਇਆ ॥੩੧॥ ਵਵੈ. ਵਾਸੁਦੇਉ ਪਰਮੇਸਰੁ; ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ; ਅੰਤਰਿ ਬਾਹਰਿ ਰਵਿ ਰਹਿਆ ॥੩੨॥ ੜਾੜੈ. ਰਾੜਿ ਕਰਹਿ ਕਿਆ ਪ੍ਰਾਣੀ; ਤਿਸਹਿ ਧਿਆਵਹੁ. ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ; ਓਸੁ ਵਿਟਹੁ ਕੁਰਬਾਣੁ ਕੀਆ ॥੩੩॥ ਹਾਹੈ ਹੋਰੁ. ਨ ਕੋਈ ਦਾਤਾ; ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ. ਹਰਿ ਨਾਮਿ ਸਮਾਵਹੁ; ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥ ਆਇੜੈ, ਆਪਿ ਕਰੇ ਜਿਨਿ ਛੋਡੀ; ਜੋ ਕਿਛੁ ਕਰਣਾ. ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ; ਨਾਨਕ ਸਾਇਰ ਇਵ ਕਹਿਆ ॥੩੫॥੧॥ ਰਾਗੁ ਆਸਾ ਮਹਲਾ ੩ ਪਟੀ ॥ ੴ ਸਤਿਗੁਰ ਪ੍ਰਸਾਦਿ ॥ ਅਯੋ ਅੰਙੈ. ਸਭੁ ਜਗੁ ਆਇਆ; ਕਾਖੈ ਘੰਙੈ. ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ; ਪੜਿ ਅਵਗਣ, ਗੁਣ ਵੀਸਰਿਆ ॥੧॥ ਮਨ. ਐਸਾ ਲੇਖਾ, ਤੂੰ ਕੀ ਪੜਿਆ ॥ ਲੇਖਾ ਦੇਣਾ; ਤੇਰੈ ਸਿਰਿ ਰਹਿਆ ॥੧॥ ਰਹਾਉ ॥ ਸਿਧੰਙਾਇਐ ਸਿਮਰਹਿ ਨਾਹੀ; ਨੰਨੈ. ਨਾ ਤੁਧੁ ਨਾਮੁ ਲਇਆ ॥ ਛਛੈ. ਛੀਜਹਿ ਅਹਿਨਿਸਿ ਮੂੜੇ; ਕਿਉ ਛੂਟਹਿ. ਜਮਿ ਪਾਕੜਿਆ ॥੨॥ ਬਬੈ. ਬੂਝਹਿ ਨਾਹੀ ਮੂੜੇ; ਭਰਮਿ ਭੁਲੇ, ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ; ਅਵਰਾ ਕਾ ਭਾਰੁ, ਤੁਧੁ ਲਇਆ ॥੩॥ ਜਜੈ. ਜੋਤਿ ਹਿਰਿ ਲਈ ਤੇਰੀ ਮੂੜੇ; ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ. ਤੂੰ ਚੀਨਹਿ ਨਾਹੀ; ਫਿਰਿ ਫਿਰਿ ਜੂਨੀ ਆਵਹਿਗਾ ॥੪॥ ਤੁਧੁ ਸਿਰਿ ਲਿਖਿਆ, ਸੋ ਪੜੁ ਪੰਡਿਤ; ਅਵਰਾ ਨੋ. ਨ ਸਿਖਾਲਿ ਬਿਖਿਆ ॥
Источники и права