couponatlas.

Гуру Грантх Сахиб (гурмукхи): Анг 436

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨ ਪਿਰਹਿ ਮੇਲਾ ਹੋਇ ਸੁਆਮੀ; ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ. ਸੰਗਿ ਪਿਰ ਕੈ; ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ, ਦਇਆਲ ਸਾਚੇ; ਸਬਦਿ ਮਿਲਿ ਗੁਣ ਗਾਵਓ ॥ ਨਾਨਕਾ. ਹਰਿ ਵਰੁ ਦੇਖਿ ਬਿਗਸੀ; ਮੁੰਧ ਮਨਿ ਓਮਾਹਓ ॥੧॥ ਮੁੰਧ ਸਹਜਿ ਸਲੋਨੜੀਏ; ਇਕ ਪ੍ਰੇਮ ਬਿਨੰਤੀ ਰਾਮ ॥ ਮੈ ਮਨਿ ਤਨਿ ਹਰਿ ਭਾਵੈ; ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ. ਹਰਿ ਬਿਨੰਤੀ; ਨਾਮਿ ਹਰਿ ਕੈ ਸੁਖਿ ਵਸੈ ॥ ਤਉ ਗੁਣ ਪਛਾਣਹਿ, ਤਾ ਪ੍ਰਭੁ ਜਾਣਹਿ; ਗੁਣਹ ਵਸਿ, ਅਵਗਣ ਨਸੈ ॥ ਤੁਧੁ ਬਾਝੁ, ਇਕੁ ਤਿਲੁ ਰਹਿ ਨ ਸਾਕਾ; ਕਹਣਿ ਸੁਨਣਿ ਨ ਧੀਜਏ ॥ ਨਾਨਕਾ. ਪ੍ਰਿਉ ਪ੍ਰਿਉ ਕਰਿ ਪੁਕਾਰੇ; ਰਸਨ ਰਸਿ. ਮਨੁ ਭੀਜਏ ॥੨॥ ਸਖੀਹੋ ਸਹੇਲੜੀਹੋ; ਮੇਰਾ ਪਿਰੁ ਵਣਜਾਰਾ ਰਾਮ ॥ ਹਰਿ ਨਾਮੋੁ ਵਣੰਜੜਿਆ; ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ. ਸਚ ਘਰਿ ਢੋਲੋ; ਪ੍ਰਭ ਭਾਵੈ. ਤਾ ਮੁੰਧ ਭਲੀ ॥ ਇਕਿ ਸੰਗਿ. ਹਰਿ ਕੈ ਕਰਹਿ ਰਲੀਆ; ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ ਸ੍ਰੀਧਰ; ਆਪਿ ਕਾਰਜੁ ਸਾਰਏ ॥ ਨਾਨਕ. ਨਦਰੀ ਧਨ ਸੋਹਾਗਣਿ; ਸਬਦੁ ਅਭ ਸਾਧਾਰਏ ॥੩॥ ਹਮ ਘਰਿ ਸਾਚਾ ਸੋਹਿਲੜਾ; ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ; ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ ਦੀਆ ਹਰਿ ਵਰੁ ਲੀਆ; ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ. ਸਬਦਿ ਸਭਾਗੈ; ਘਰਿ ਅੰਮ੍ਰਿਤ ਫਲੁ ਪਾਵਏ ॥ ਬੁਧਿ ਪਾਠਿ. ਨ ਪਾਈਐ, ਬਹੁ ਚਤੁਰਾਈਐ; ਭਾਇ ਮਿਲੈ. ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ; ਹਮ. ਨਾਹੀ ਲੋਕਾਣੇ ॥੪॥੧॥ ਆਸਾ ਮਹਲਾ ੧ ॥ ਅਨਹਦੋ ਅਨਹਦੁ ਵਾਜੈ; ਰੁਣ ਝੁਣਕਾਰੇ, ਰਾਮ ॥ ਮੇਰਾ ਮਨੋ ਮੇਰਾ ਮਨੁ ਰਾਤਾ; ਲਾਲ ਪਿਆਰੇ ਰਾਮ ॥ ਅਨਦਿਨੁ ਰਾਤਾ ਮਨੁ ਬੈਰਾਗੀ; ਸੁੰਨ ਮੰਡਲਿ ਘਰੁ ਪਾਇਆ ॥ ਆਦਿ ਪੁਰਖੁ ਅਪਰੰਪਰੁ ਪਿਆਰਾ; ਸਤਿਗੁਰਿ ਅਲਖੁ ਲਖਾਇਆ ॥ ਆਸਣਿ ਬੈਸਣਿ. ਥਿਰੁ ਨਾਰਾਇਣੁ; ਤਿਤੁ ਮਨੁ ਰਾਤਾ ਵੀਚਾਰੇ ॥ ਨਾਨਕ. ਨਾਮਿ ਰਤੇ ਬੈਰਾਗੀ; ਅਨਹਦ ਰੁਣ ਝੁਣਕਾਰੇ ॥੧॥ ਤਿਤੁ ਅਗਮ. ਤਿਤੁ ਅਗਮ ਪੁਰੇ; ਕਹੁ. ਕਿਤੁ ਬਿਧਿ ਜਾਈਐ ਰਾਮ ॥ ਸਚੁ ਸੰਜਮੋ ਸਾਰਿ ਗੁਣਾ; ਗੁਰਸਬਦੁ ਕਮਾਈਐ ਰਾਮ ॥ ਸਚੁ ਸਬਦੁ ਕਮਾਈਐ. ਨਿਜ ਘਰਿ ਜਾਈਐ; ਪਾਈਐ ਗੁਣੀ ਨਿਧਾਨਾ ॥ ਤਿਤੁ ਸਾਖਾ ਮੂਲੁ, ਪਤੁ ਨਹੀ ਡਾਲੀ; ਸਿਰਿ ਸਭਨਾ ਪਰਧਾਨਾ ॥ ਜਪੁ ਤਪੁ ਕਰਿ ਕਰਿ ਸੰਜਮ, ਥਾਕੀ; ਹਠਿ ਨਿਗ੍ਰਹਿ ਨਹੀ ਪਾਈਐ ॥ ਨਾਨਕ. ਸਹਜਿ ਮਿਲੇ ਜਗਜੀਵਨ; ਸਤਿਗੁਰ. ਬੂਝ ਬੁਝਾਈਐ ॥੨॥ ਗੁਰੁ ਸਾਗਰੋ ਰਤਨਾਗਰੁ; ਤਿਤੁ ਰਤਨ ਘਣੇਰੇ ਰਾਮ ॥
Источники и права