couponatlas.

Гуру Грантх Сахиб (гурмукхи): Анг 44

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਧੂ ਸੰਗੁ ਮਸਕਤੇ; ਤੂਠੈ ਪਾਵਾ ਦੇਵ ॥ ਸਭੁ ਕਿਛੁ ਵਸਗਤਿ ਸਾਹਿਬੈ; ਆਪੇ ਕਰਣ ਕਰੇਵ ॥ ਸਤਿਗੁਰ ਕੈ ਬਲਿਹਾਰਣੈ; ਮਨਸਾ ਸਭ ਪੂਰੇਵ ॥੩॥ ਇਕੋ ਦਿਸੈ ਸਜਣੋ; ਇਕੋ ਭਾਈ ਮੀਤੁ ॥ ਇਕਸੈ ਦੀ ਸਾਮਗਰੀ; ਇਕਸੈ ਦੀ ਹੈ ਰੀਤਿ ॥ ਇਕਸ ਸਿਉ ਮਨੁ ਮਾਨਿਆ; ਤਾ ਹੋਆ ਨਿਹਚਲੁ ਚੀਤੁ ॥ ਸਚੁ ਖਾਣਾ ਸਚੁ ਪੈਨਣਾ; ਟੇਕ ਨਾਨਕ. ਸਚੁ ਕੀਤੁ ॥੪॥੫॥੭੫॥ ਸਿਰੀਰਾਗੁ ਮਹਲਾ ੫ ॥ ਸਭੇ ਥੋਕ ਪਰਾਪਤੇ; ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ; ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ; ਜਿਸੁ ਲਿਖਿਆ ਹੋਵੈ ਮਥਿ ॥੧॥ ਮੇਰੇ ਮਨ; ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ. ਸਭ ਧੰਧੁ ਹੈ; ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥ ਲਖ ਖੁਸੀਆ ਪਾਤਿਸਾਹੀਆ ਜੇ; ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ; ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ; ਤਿਨਿ ਸਤਿਗੁਰ ਚਰਨ ਗਹੇ ॥੨॥ ਸਫਲ ਮੂਰਤੁ ਸਫਲਾ ਘੜੀ; ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ. ਨ ਲਗਈ; ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ; ਸੋਈ ਉਤਰਿਆ ਪਾਰਿ ॥੩॥ ਥਾਨੁ ਸੁਹਾਵਾ ਪਵਿਤੁ ਹੈ; ਜਿਥੈ ਸੰਤ ਸਭਾ ॥ ਢੋਈ ਤਿਸ ਹੀ ਨੋ ਮਿਲੈ; ਜਿਨਿ ਪੂਰਾ ਗੁਰੂ ਲਭਾ ॥ ਨਾਨਕ. ਬਧਾ ਘਰੁ ਤਹਾਂ; ਜਿਥੈ. ਮਿਰਤੁ ਨ ਜਨਮੁ ਜਰਾ ॥੪॥੬॥੭੬॥ ਸ੍ਰੀਰਾਗੁ ਮਹਲਾ ੫ ॥ ਸੋਈ ਧਿਆਈਐ ਜੀਅੜੇ; ਸਿਰਿ ਸਾਹਾਂ ਪਾਤਿਸਾਹੁ ॥ ਤਿਸ ਹੀ ਕੀ ਕਰਿ ਆਸ ਮਨ; ਜਿਸ ਕਾ ਸਭਸੁ ਵੇਸਾਹੁ ॥ ਸਭਿ ਸਿਆਣਪਾ ਛਡਿ ਕੈ; ਗੁਰ ਕੀ ਚਰਣੀ ਪਾਹੁ ॥੧॥ ਮਨ ਮੇਰੇ; ਸੁਖ ਸਹਜ ਸੇਤੀ ਜਪਿ ਨਾਉ ॥ ਆਠ ਪਹਰ ਪ੍ਰਭੁ ਧਿਆਇ ਤੂੰ; ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥ ਤਿਸ ਕੀ ਸਰਨੀ ਪਰੁ ਮਨਾ; ਜਿਸੁ ਜੇਵਡੁ. ਅਵਰੁ ਨ ਕੋਇ ॥ ਜਿਸੁ ਸਿਮਰਤ ਸੁਖੁ ਹੋਇ ਘਣਾ; ਦੁਖੁ ਦਰਦੁ. ਨ ਮੂਲੇ ਹੋਇ ॥ ਸਦਾ ਸਦਾ ਕਰਿ ਚਾਕਰੀ; ਪ੍ਰਭੁ ਸਾਹਿਬੁ ਸਚਾ ਸੋਇ ॥੨॥ ਸਾਧਸੰਗਤਿ ਹੋਇ ਨਿਰਮਲਾ; ਕਟੀਐ ਜਮ ਕੀ ਫਾਸ ॥ ਸੁਖਦਾਤਾ ਭੈ ਭੰਜਨੋ; ਤਿਸੁ ਆਗੈ ਕਰਿ ਅਰਦਾਸਿ ॥ ਮਿਹਰ ਕਰੇ ਜਿਸੁ ਮਿਹਰਵਾਨੁ; ਤਾਂ ਕਾਰਜੁ ਆਵੈ ਰਾਸਿ ॥੩॥ ਬਹੁਤੋ ਬਹੁਤੁ ਵਖਾਣੀਐ; ਊਚੋ ਊਚਾ ਥਾਉ ॥ ਵਰਨਾ ਚਿਹਨਾ ਬਾਹਰਾ; ਕੀਮਤਿ. ਕਹਿ ਨ ਸਕਾਉ ॥ ਨਾਨਕ ਕਉ. ਪ੍ਰਭ ਮਇਆ ਕਰਿ; ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥ ਸ੍ਰੀਰਾਗੁ ਮਹਲਾ ੫ ॥ ਨਾਮੁ ਧਿਆਏ ਸੋ ਸੁਖੀ; ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ; ਪਰਗਟੁ ਸਭਨੀ ਲੋਇ ॥ ਸਾਧਸੰਗਤਿ ਕੈ ਘਰਿ ਵਸੈ; ਏਕੋ ਸਚਾ ਸੋਇ ॥੧॥
Источники и права