couponatlas.

Гуру Грантх Сахиб (гурмукхи): Анг 441

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਾਵਤੁ ਥੰਮੑਿਆ. ਸਤਿਗੁਰਿ ਮਿਲਿਐ; ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ. ਸਹਜ ਧੁਨਿ ਉਪਜੈ; ਜਿਤੁ ਸਬਦਿ, ਜਗਤੁ ਥੰਮੑਿ ਰਹਾਇਆ ॥ ਤਹ ਅਨੇਕ ਵਾਜੇ. ਸਦਾ ਅਨਦੁ ਹੈ; ਸਚੇ ਰਹਿਆ ਸਮਾਏ ॥ ਇਉ ਕਹੈ ਨਾਨਕੁ. ਸਤਿਗੁਰਿ ਮਿਲਿਐ. ਧਾਵਤੁ ਥੰਮੑਿਆ; ਨਿਜ ਘਰਿ ਵਸਿਆ ਆਏ ॥੪॥ ਮਨ. ਤੂੰ ਜੋਤਿ ਸਰੂਪੁ ਹੈ; ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ. ਤੇਰੈ ਨਾਲਿ ਹੈ; ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ. ਤਾਂ ਸਹੁ ਜਾਣਹਿ; ਮਰਣ ਜੀਵਣ ਕੀ ਸੋਝੀ ਹੋਈ ॥ ਗੁਰ ਪਰਸਾਦੀ ਏਕੋ ਜਾਣਹਿ; ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ. ਵਜੀ ਵਧਾਈ; ਤਾ ਹੋਆ ਪਰਵਾਣੁ ॥ ਇਉ ਕਹੈ ਨਾਨਕੁ. ਮਨ ਤੂੰ ਜੋਤਿ ਸਰੂਪੁ ਹੈ; ਅਪਣਾ ਮੂਲੁ ਪਛਾਣੁ ॥੫॥ ਮਨ ਤੂੰ. ਗਾਰਬਿ ਅਟਿਆ; ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ; ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ; ਅੰਤਿ ਗਇਆ ਪਛੁਤਾਵਹੇ ॥ ਅਹੰਕਾਰੁ ਤਿਸਨਾ, ਰੋਗੁ ਲਗਾ; ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ. ਚੇਤਹਿ ਨਾਹੀ; ਅਗੈ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ. ਮਨ ਤੂੰ ਗਾਰਬਿ ਅਟਿਆ; ਗਾਰਬਿ ਲਦਿਆ ਜਾਵਹੇ ॥੬॥ ਮਨ ਤੂੰ. ਮਤ ਮਾਣੁ ਕਰਹਿ, ਜਿ ਹਉ ਕਿਛੁ ਜਾਣਦਾ; ਗੁਰਮੁਖਿ ਨਿਮਾਣਾ ਹੋਹੁ ॥ ਅੰਤਰਿ ਅਗਿਆਨੁ. ਹਉ ਬੁਧਿ ਹੈ; ਸਚਿ ਸਬਦਿ. ਮਲੁ ਖੋਹੁ ॥ ਹੋਹੁ ਨਿਮਾਣਾ. ਸਤਿਗੁਰੂ ਅਗੈ; ਮਤ. ਕਿਛੁ ਆਪੁ ਲਖਾਵਹੇ ॥ ਆਪਣੈ ਅਹੰਕਾਰਿ ਜਗਤੁ ਜਲਿਆ; ਮਤ ਤੂੰ ਆਪਣਾ ਆਪੁ ਗਵਾਵਹੇ ॥ ਸਤਿਗੁਰ ਕੈ ਭਾਣੈ. ਕਰਹਿ ਕਾਰ; ਸਤਿਗੁਰ ਕੈ ਭਾਣੈ ਲਾਗਿ ਰਹੁ ॥ ਇਉ ਕਹੈ ਨਾਨਕੁ. ਆਪੁ ਛਡਿ ਸੁਖ ਪਾਵਹਿ; ਮਨ ਨਿਮਾਣਾ ਹੋਇ ਰਹੁ ॥੭॥ ਧੰਨੁ ਸੁ ਵੇਲਾ, ਜਿਤੁ ਮੈ ਸਤਿਗੁਰੁ ਮਿਲਿਆ; ਸੋ ਸਹੁ ਚਿਤਿ ਆਇਆ ॥ ਮਹਾ ਅਨੰਦੁ ਸਹਜੁ ਭਇਆ; ਮਨਿ ਤਨਿ ਸੁਖੁ ਪਾਇਆ ॥ ਸੋ ਸਹੁ ਚਿਤਿ ਆਇਆ. ਮੰਨਿ ਵਸਾਇਆ; ਅਵਗਣ ਸਭਿ ਵਿਸਾਰੇ ॥ ਜਾ ਤਿਸੁ ਭਾਣਾ. ਗੁਣ ਪਰਗਟ ਹੋਏ; ਸਤਿਗੁਰ ਆਪਿ ਸਵਾਰੇ ॥ ਸੇ ਜਨ ਪਰਵਾਣੁ ਹੋਏ, ਜਿਨੑੀ ਇਕੁ ਨਾਮੁ ਦਿੜਿਆ; ਦੁਤੀਆ ਭਾਉ ਚੁਕਾਇਆ ॥ ਇਉ ਕਹੈ ਨਾਨਕੁ. ਧੰਨੁ ਸੁ ਵੇਲਾ, ਜਿਤੁ ਮੈ ਸਤਿਗੁਰੁ ਮਿਲਿਆ; ਸੋ ਸਹੁ ਚਿਤਿ ਆਇਆ ॥੮॥ ਇਕਿ ਜੰਤ ਭਰਮਿ ਭੁਲੇ; ਤਿਨਿ ਸਹਿ ਆਪਿ ਭੁਲਾਏ ॥ ਦੂਜੈ ਭਾਇ ਫਿਰਹਿ; ਹਉਮੈ ਕਰਮ ਕਮਾਏ ॥ ਤਿਨਿ ਸਹਿ ਆਪਿ ਭੁਲਾਏ, ਕੁਮਾਰਗਿ ਪਾਏ; ਤਿਨ ਕਾ. ਕਿਛੁ ਨ ਵਸਾਈ ॥ ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ; ਜਿਨਿ ਇਹ ਰਚਨ ਰਚਾਈ ॥ ਹੁਕਮੁ ਤੇਰਾ. ਖਰਾ ਭਾਰਾ; ਗੁਰਮੁਖਿ ਕਿਸੈ ਬੁਝਾਏ ॥ ਇਉ ਕਹੈ ਨਾਨਕੁ. ਕਿਆ ਜੰਤ ਵਿਚਾਰੇ; ਜਾ ਤੁਧੁ ਭਰਮਿ ਭੁਲਾਏ ॥੯॥
Источники и права