couponatlas.

Гуру Грантх Сахиб (гурмукхи): Анг 442

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਚੇ ਮੇਰੇ ਸਾਹਿਬਾ; ਸਚੀ ਤੇਰੀ ਵਡਿਆਈ ॥ ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ; ਤੇਰੀ ਕੁਦਰਤਿ. ਕਹਣੁ ਨ ਜਾਈ ॥ ਸਚੀ ਤੇਰੀ ਵਡਿਆਈ. ਜਾ ਕਉ ਤੁਧੁ ਮੰਨਿ ਵਸਾਈ; ਸਦਾ ਤੇਰੇ ਗੁਣ ਗਾਵਹੇ ॥ ਤੇਰੇ ਗੁਣ ਗਾਵਹਿ. ਜਾ ਤੁਧੁ ਭਾਵਹਿ; ਸਚੇ ਸਿਉ ਚਿਤੁ ਲਾਵਹੇ ॥ ਜਿਸ ਨੋ ਤੂੰ ਆਪੇ ਮੇਲਹਿ; ਸੁ ਗੁਰਮੁਖਿ ਰਹੈ ਸਮਾਈ ॥ ਇਉ ਕਹੈ ਨਾਨਕੁ. ਸਚੇ ਮੇਰੇ ਸਾਹਿਬਾ; ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥ ਰਾਗੁ ਆਸਾ ਛੰਤ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਜੀਵਨੋ ਮੈ ਜੀਵਨੁ ਪਾਇਆ; ਗੁਰਮੁਖਿ ਭਾਏ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ; ਮੇਰੈ ਪ੍ਰਾਨਿ ਵਸਾਏ ਰਾਮ ॥ ਹਰਿ ਹਰਿ ਨਾਮੁ. ਮੇਰੈ ਪ੍ਰਾਨਿ ਵਸਾਏ; ਸਭੁ ਸੰਸਾ ਦੂਖੁ ਗਵਾਇਆ ॥ ਅਦਿਸਟੁ ਅਗੋਚਰੁ. ਗੁਰ ਬਚਨਿ ਧਿਆਇਆ; ਪਵਿਤ੍ਰ ਪਰਮ ਪਦੁ ਪਾਇਆ ॥ ਅਨਹਦ ਧੁਨਿ ਵਾਜਹਿ ਨਿਤ ਵਾਜੇ; ਗਾਈ ਸਤਿਗੁਰ ਬਾਣੀ ॥ ਨਾਨਕ. ਦਾਤਿ ਕਰੀ ਪ੍ਰਭਿ ਦਾਤੈ; ਜੋਤੀ ਜੋਤਿ ਸਮਾਣੀ ॥੧॥ ਮਨਮੁਖਾ ਮਨਮੁਖਿ ਮੁਏ; ਮੇਰੀ ਕਰਿ ਮਾਇਆ ਰਾਮ ॥ ਖਿਨੁ ਆਵੈ. ਖਿਨੁ ਜਾਵੈ, ਦੁਰਗੰਧ ਮੜੈ; ਚਿਤੁ ਲਾਇਆ ਰਾਮ ॥ ਲਾਇਆ ਦੁਰਗੰਧ ਮੜੈ ਚਿਤੁ ਲਾਗਾ; ਜਿਉ ਰੰਗੁ ਕਸੁੰਭ ਦਿਖਾਇਆ ॥ ਖਿਨੁ ਪੂਰਬਿ. ਖਿਨੁ ਪਛਮਿ ਛਾਏ; ਜਿਉ ਚਕੁ ਕੁਮੑਿਆਰਿ ਭਵਾਇਆ ॥ ਦੁਖੁ ਖਾਵਹਿ. ਦੁਖੁ ਸੰਚਹਿ ਭੋਗਹਿ; ਦੁਖ ਕੀ ਬਿਰਧਿ ਵਧਾਈ ॥ ਨਾਨਕ. ਬਿਖਮੁ ਸੁਹੇਲਾ ਤਰੀਐ; ਜਾ ਆਵੈ ਗੁਰ ਸਰਣਾਈ ॥੨॥ ਮੇਰਾ ਠਾਕੁਰੋ ਠਾਕੁਰੁ ਨੀਕਾ; ਅਗਮ ਅਥਾਹਾ ਰਾਮ ॥ ਹਰਿ ਪੂਜੀ. ਹਰਿ ਪੂਜੀ ਚਾਹੀ; ਮੇਰੇ ਸਤਿਗੁਰ ਸਾਹਾ ਰਾਮ ॥ ਹਰਿ ਪੂਜੀ ਚਾਹੀ. ਨਾਮੁ ਬਿਸਾਹੀ; ਗੁਣ ਗਾਵੈ ਗੁਣ ਭਾਵੈ ॥ ਨੀਦ ਭੂਖ ਸਭ ਪਰਹਰਿ ਤਿਆਗੀ; ਸੁੰਨੇ ਸੁੰਨਿ ਸਮਾਵੈ ॥ ਵਣਜਾਰੇ ਇਕ ਭਾਤੀ ਆਵਹਿ; ਲਾਹਾ. ਹਰਿ ਨਾਮੁ ਲੈ ਜਾਹੇ ॥ ਨਾਨਕ. ਮਨੁ ਤਨੁ ਅਰਪਿ ਗੁਰ ਆਗੈ; ਜਿਸੁ ਪ੍ਰਾਪਤਿ ਸੋ ਪਾਏ ॥੩॥ ਰਤਨਾ ਰਤਨ ਪਦਾਰਥ; ਬਹੁ ਸਾਗਰੁ ਭਰਿਆ. ਰਾਮ ॥ ਬਾਣੀ ਗੁਰਬਾਣੀ ਲਾਗੇ. ਤਿਨੑ ਹਥਿ ਚੜਿਆ. ਰਾਮ ॥ ਗੁਰਬਾਣੀ ਲਾਗੇ. ਤਿਨੑ ਹਥਿ ਚੜਿਆ; ਨਿਰਮੋਲਕੁ ਰਤਨੁ ਅਪਾਰਾ ॥ ਹਰਿ ਹਰਿ ਨਾਮੁ ਅਤੋਲਕੁ ਪਾਇਆ; ਤੇਰੀ ਭਗਤਿ, ਭਰੇ ਭੰਡਾਰਾ ॥ ਸਮੁੰਦੁ ਵਿਰੋਲਿ. ਸਰੀਰੁ ਹਮ ਦੇਖਿਆ; ਇਕ ਵਸਤੁ ਅਨੂਪ ਦਿਖਾਈ ॥ ਗੁਰ ਗੋਵਿੰਦੁ. ਗੋੁਵਿੰਦੁ ਗੁਰੂ ਹੈ; ਨਾਨਕ. ਭੇਦੁ ਨ ਭਾਈ ॥੪॥੧॥੮॥ ਆਸਾ ਮਹਲਾ ੪ ॥ ਝਿਮਿ ਝਿਮੇ, ਝਿਮਿ ਝਿਮਿ ਵਰਸੈ; ਅੰਮ੍ਰਿਤ ਧਾਰਾ ਰਾਮ ॥
Источники и права