couponatlas.

Гуру Грантх Сахиб (гурмукхи): Анг 444

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਫਲੁ ਜਨਮੁ. ਸਰੀਰੁ ਸਭੁ ਹੋਆ; ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ. ਹਰਿ ਭਜੁ ਸਦਾ ਦਿਨੁ ਰਾਤੀ; ਗੁਰਮੁਖਿ ਨਿਜ ਘਰਿ ਵਾਸਿਆ ॥੬॥ ਜਿਨ ਸਰਧਾ ਰਾਮ ਨਾਮਿ ਲਗੀ; ਤਿਨੑ ਦੂਜੈ ਚਿਤੁ. ਨ ਲਾਇਆ, ਰਾਮ ॥ ਜੇ ਧਰਤੀ ਸਭ, ਕੰਚਨੁ ਕਰਿ ਦੀਜੈ; ਬਿਨੁ ਨਾਵੈ. ਅਵਰੁ ਨ ਭਾਇਆ, ਰਾਮ ॥ ਰਾਮ ਨਾਮੁ ਮਨਿ ਭਾਇਆ, ਪਰਮ ਸੁਖੁ ਪਾਇਆ; ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ; ਨਾ ਡੂਬੈ. ਨਾ ਜਾਈ ॥ ਰਾਮ ਨਾਮੁ. ਇਸੁ ਜੁਗ ਮਹਿ ਤੁਲਹਾ; ਜਮਕਾਲੁ. ਨੇੜਿ ਨ ਆਵੈ ॥ ਨਾਨਕ. ਗੁਰਮੁਖਿ ਰਾਮੁ ਪਛਾਤਾ; ਕਰਿ ਕਿਰਪਾ ਆਪਿ ਮਿਲਾਵੈ ॥੭॥ ਰਾਮੋ ਰਾਮ ਨਾਮੁ, ਸਤੇ ਸਤਿ; ਗੁਰਮੁਖਿ ਜਾਣਿਆ. ਰਾਮ ॥ ਸੇਵਕੋ ਗੁਰ ਸੇਵਾ ਲਾਗਾ; ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ. ਬਹੁਤੁ ਮਨਿ ਸਰਧਿਆ; ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ; ਪੂਰੇ ਗੁਰ ਤੇ ਪਾਏ ॥ ਗੁਰੂ ਸਿਖੁ. ਸਿਖੁ ਗੁਰੂ ਹੈ; ਏਕੋ. ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ; ਨਾਨਕ ਮਿਲਣੁ ਸੁਭਾਏ ॥੮॥੨॥੯॥ ੴ ਸਤਿਗੁਰ ਪ੍ਰਸਾਦਿ ॥ ਆਸਾ ਛੰਤ ਮਹਲਾ ੪ ਘਰੁ ੨ ॥ ਹਰਿ ਹਰਿ ਕਰਤਾ. ਦੂਖ ਬਿਨਾਸਨੁ; ਪਤਿਤ. ਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ. ਪਰਮ ਗਤਿ ਪਾਈ; ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ ਹਰਿ ਊਤਮੁ ਕਾਮੁ. ਜਪੀਐ ਹਰਿ ਨਾਮੁ; ਹਰਿ ਜਪੀਐ ਅਸਥਿਰੁ ਹੋਵੈ ॥ ਜਨਮ ਮਰਣ ਦੋਵੈ ਦੁਖ ਮੇਟੇ; ਸਹਜੇ ਹੀ ਸੁਖਿ ਸੋਵੈ ॥ ਹਰਿ ਹਰਿ ਕਿਰਪਾ ਧਾਰਹੁ ਠਾਕੁਰ; ਹਰਿ ਜਪੀਐ. ਆਤਮ ਰਾਮੁ ਜੀਉ ॥ ਹਰਿ ਹਰਿ ਕਰਤਾ. ਦੂਖ ਬਿਨਾਸਨੁ; ਪਤਿਤ. ਪਾਵਨੁ ਹਰਿ ਨਾਮੁ ਜੀਉ ॥੧॥ ਹਰਿ ਨਾਮੁ ਪਦਾਰਥੁ. ਕਲਿਜੁਗਿ ਊਤਮੁ; ਹਰਿ ਜਪੀਐ ਸਤਿਗੁਰ ਭਾਇ ਜੀਉ ॥ ਗੁਰਮੁਖਿ ਹਰਿ ਪੜੀਐ. ਗੁਰਮੁਖਿ ਹਰਿ ਸੁਣੀਐ; ਹਰਿ ਜਪਤ ਸੁਣਤ. ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ. ਦੁਖੁ ਬਿਨਸਿਆ; ਹਰਿ ਨਾਮੁ ਪਰਮ ਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ. ਘਟਿ ਚਾਨਣੁ; ਅਗਿਆਨੁ ਅੰਧੇਰੁ ਗਵਾਇਆ ॥ ਹਰਿ ਹਰਿ ਨਾਮੁ. ਤਿਨੀ ਆਰਾਧਿਆ; ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ; ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥ ਹਰਿ ਹਰਿ ਮਨਿ ਭਾਇਆ. ਪਰਮ ਸੁਖ ਪਾਇਆ; ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ. ਹਰਿ ਨਾਮੁ ਸਖਾਈ; ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥
Источники и права