couponatlas.

Гуру Грантх Сахиб (гурмукхи): Анг 448

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ; ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ. ਕਹੀ ਨ ਜਾਈ, ਅਮਿਤਿ ਵਡਿਆਈ; ਮੇਰਾ ਗੋਵਿੰਦੁ. ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ; ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ; ਜੋ. ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ; ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ, ਅਗਮ ਅਗੋਚਰੁ; ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ ਤੂੰ ਆਦਿ ਪੁਰਖੁ. ਅਪਰੰਪਰੁ ਕਰਤਾ; ਤੇਰਾ. ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ. ਸਰਬ ਨਿਰੰਤਰਿ; ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ; ਤਾ ਕਾ. ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ. ਅਦਿਸਟੁ ਅਗੋਚਰੁ; ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ; ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ; ਤੇਰਾ ਪਾਰੁ. ਨ ਪਾਇਆ ਜਾਇ ਜੀਉ ॥੨॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ; ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ, ਅਵਰੁ ਨ ਕੋਈ; ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ. ਤੂੰ ਪਰਧਾਨੁ; ਤੁਧੁ ਜੇਵਡੁ. ਅਵਰੁ ਨ ਕੋਈ ॥ ਤੇਰਾ ਸਬਦੁ, ਸਭੁ ਤੂੰਹੈ ਵਰਤਹਿ; ਤੂੰ ਆਪੇ ਕਰਹਿ, ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ; ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ; ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ ਸਭੁ ਤੂੰਹੈ ਕਰਤਾ. ਸਭ ਤੇਰੀ ਵਡਿਆਈ; ਜਿਉ ਭਾਵੈ. ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ, ਤਿਵੈ ਚਲਾਵਹਿ; ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ, ਜਾਂ ਤੁਧੁ ਭਾਵੈ; ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ. ਆਪੁ ਗਵਾਈਐ; ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ. ਗੁਰਮੁਖਿ ਪਾਈਐ; ਨਾਨਕ. ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ, ਸਭ ਤੇਰੀ ਵਡਿਆਈ; ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥ ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥ ਹਰਿ ਅੰਮ੍ਰਿਤ ਭਿੰਨੇ ਲੋਇਣਾ; ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ ਮਨੁ. ਰਾਮਿ ਕਸਵਟੀ ਲਾਇਆ; ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ; ਮੇਰਾ ਮਨੁ ਤਨੋ ਭਿੰਨਾ ॥
Источники и права