couponatlas.

Гуру Грантх Сахиб (гурмукхи): Анг 449

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨੁ ਨਾਨਕੁ. ਮੁਸਕਿ ਝਕੋਲਿਆ; ਸਭੁ ਜਨਮੁ ਧਨੁ ਧੰਨਾ ॥੧॥ ਹਰਿ ਪ੍ਰੇਮ ਬਾਣੀ. ਮਨੁ ਮਾਰਿਆ; ਅਣੀਆਲੇ ਅਣੀਆ. ਰਾਮ ਰਾਜੇ ॥ ਜਿਸੁ ਲਾਗੀ ਪੀਰ. ਪਿਰੰਮ ਕੀ; ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ; ਮਰਿ ਜੀਵੈ ਮਰੀਆ ॥ ਜਨ ਨਾਨਕ. ਸਤਿਗੁਰੁ ਮੇਲਿ ਹਰਿ; ਜਗੁ ਦੁਤਰੁ ਤਰੀਆ ॥੨॥ ਹਮ ਮੂਰਖ ਮੁਗਧ ਸਰਣਾਗਤੀ; ਮਿਲੁ ਗੋਵਿੰਦ ਰੰਗਾ, ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ; ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ. ਸਬਦਿ ਵਿਗਾਸਿਆ; ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ. ਹਰਿ ਪਾਇਆ; ਨਾਨਕ. ਸਤਸੰਗਾ ॥੩॥ ਦੀਨ ਦਇਆਲ ਸੁਣਿ ਬੇਨਤੀ; ਹਰਿ ਪ੍ਰਭ ਹਰਿ ਰਾਇਆ, ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ; ਹਰਿ ਹਰਿ ਮੁਖਿ ਪਾਇਆ ॥ ਭਗਤਿ ਵਛਲੁ. ਹਰਿ ਬਿਰਦੁ ਹੈ; ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ; ਹਰਿ ਨਾਮਿ ਤਰਾਇਆ ॥੪॥੮॥੧੫॥ ਆਸਾ ਮਹਲਾ ੪ ॥ ਗੁਰਮੁਖਿ. ਢੂੰਢਿ ਢੂਢੇਦਿਆ; ਹਰਿ ਸਜਣੁ ਲਧਾ. ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ; ਵਿਚਿ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ; ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ; ਨਾਨਕ. ਰਸਿ ਗੁਧਾ ॥੧॥ ਪੰਥੁ ਦਸਾਵਾ. ਨਿਤ ਖੜੀ; ਮੁੰਧ ਜੋਬਨਿ ਬਾਲੀ. ਰਾਮ ਰਾਜੇ ॥ ਹਰਿ ਹਰਿ ਨਾਮੁ. ਚੇਤਾਇ ਗੁਰ; ਹਰਿ ਮਾਰਗਿ ਚਾਲੀ ॥ ਮੇਰੈ ਮਨਿ ਤਨਿ. ਨਾਮੁ ਆਧਾਰੁ ਹੈ; ਹਉਮੈ ਬਿਖੁ ਜਾਲੀ ॥ ਜਨ ਨਾਨਕ. ਸਤਿਗੁਰੁ ਮੇਲਿ ਹਰਿ; ਹਰਿ ਮਿਲਿਆ ਬਨਵਾਲੀ ॥੨॥ ਗੁਰਮੁਖਿ ਪਿਆਰੇ ਆਇ ਮਿਲੁ; ਮੈ ਚਿਰੀ ਵਿਛੁੰਨੇ, ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ; ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ; ਮਿਲਿ ਹਰਿ ਮਨੁ ਮੰਨੇ ॥ ਹਉ ਮੂਰਖੁ ਕਾਰੈ ਲਾਈਆ; ਨਾਨਕ ਹਰਿ ਕੰਮੇ ॥੩॥ ਗੁਰ ਅੰਮ੍ਰਿਤ ਭਿੰਨੀ ਦੇਹੁਰੀ; ਅੰਮ੍ਰਿਤੁ ਬੁਰਕੇ. ਰਾਮ ਰਾਜੇ ॥ ਜਿਨਾ. ਗੁਰਬਾਣੀ ਮਨਿ ਭਾਈਆ; ਅੰਮ੍ਰਿਤਿ ਛਕਿ ਛਕੇ ॥ ਗੁਰ ਤੁਠੈ. ਹਰਿ ਪਾਇਆ; ਚੂਕੇ ਧਕ ਧਕੇ ॥ ਹਰਿ ਜਨੁ. ਹਰਿ ਹਰਿ ਹੋਇਆ; ਨਾਨਕੁ. ਹਰਿ ਇਕੇ ॥੪॥੯॥੧੬॥ ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ; ਗੁਰ ਸਤਿਗੁਰ ਪਾਸੇ. ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ; ਸਿਖ ਦੇਇ. ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ; ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ. ਗੁਰੁ ਤਿਨੑੀ ਪਾਇਆ; ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ ਸਚੁ ਸਾਹੁ ਹਮਾਰਾ ਤੂੰ ਧਣੀ; ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ; ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਵਿਚਿ ਵਸਤੁ, ਸਾ ਨਿਕਲੈ; ਕਿਆ ਕੋਈ ਕਰੇ ਵੇਚਾਰਾ ॥
Источники и права