couponatlas.

Гуру Грантх Сахиб (гурмукхи): Анг 45

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਮਨ; ਹਰਿ ਹਰਿ ਨਾਮੁ ਧਿਆਇ ॥ ਨਾਮੁ ਸਹਾਈ ਸਦਾ ਸੰਗਿ; ਆਗੈ ਲਏ ਛਡਾਇ ॥੧॥ ਰਹਾਉ ॥ ਦੁਨੀਆ ਕੀਆ ਵਡਿਆਈਆ; ਕਵਨੈ ਆਵਹਿ ਕਾਮਿ ॥ ਮਾਇਆ ਕਾ ਰੰਗੁ ਸਭੁ ਫਿਕਾ; ਜਾਤੋ ਬਿਨਸਿ ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ; ਸੋ ਪੂਰਾ ਪਰਧਾਨੁ ॥੨॥ ਸਾਧੂ ਕੀ ਹੋਹੁ ਰੇਣੁਕਾ; ਅਪਣਾ ਆਪੁ ਤਿਆਗਿ ॥ ਉਪਾਵ ਸਿਆਣਪ ਸਗਲ ਛਡਿ; ਗੁਰ ਕੀ ਚਰਣੀ ਲਾਗੁ ॥ ਤਿਸਹਿ ਪਰਾਪਤਿ ਰਤਨੁ ਹੋਇ; ਜਿਸੁ ਮਸਤਕਿ ਹੋਵੈ ਭਾਗੁ ॥੩॥ ਤਿਸੈ ਪਰਾਪਤਿ ਭਾਈਹੋ; ਜਿਸੁ ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ ਕਰੇ; ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ ਕਉ. ਗੁਰੁ ਭੇਟਿਆ; ਬਿਨਸੇ ਸਗਲ ਸੰਤਾਪ ॥੪॥੮॥੭੮॥ ਸਿਰੀਰਾਗੁ ਮਹਲਾ ੫ ॥ ਇਕੁ ਪਛਾਣੂ ਜੀਅ ਕਾ; ਇਕੋ ਰਖਣਹਾਰੁ ॥ ਇਕਸ ਕਾ ਮਨਿ ਆਸਰਾ; ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ; ਪਾਰਬ੍ਰਹਮੁ ਕਰਤਾਰੁ ॥੧॥ ਮਨ ਮੇਰੇ; ਸਗਲ ਉਪਾਵ ਤਿਆਗੁ ॥ ਗੁਰੁ ਪੂਰਾ. ਆਰਾਧਿ ਨਿਤ; ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥ ਇਕੋ ਭਾਈ ਮਿਤੁ ਇਕੁ; ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ; ਜਿਨਿ ਜੀਉ ਪਿੰਡੁ ਦਿਤਾ ॥ ਸੋ ਪ੍ਰਭੁ. ਮਨਹੁ ਨ ਵਿਸਰੈ; ਜਿਨਿ ਸਭੁ ਕਿਛੁ ਵਸਿ ਕੀਤਾ ॥੨॥ ਘਰਿ ਇਕੋ. ਬਾਹਰਿ ਇਕੋ; ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ; ਆਠ ਪਹਰ ਤਿਸੁ ਜਾਪਿ ॥ ਇਕਸੁ ਸੇਤੀ ਰਤਿਆ; ਨ ਹੋਵੀ ਸੋਗ ਸੰਤਾਪੁ ॥੩॥ ਪਾਰਬ੍ਰਹਮੁ ਪ੍ਰਭੁ ਏਕੁ ਹੈ; ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ; ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ. ਪੂਰਾ ਭਇਆ; ਜਪਿ ਨਾਨਕ ਸਚਾ ਸੋਇ ॥੪॥੯॥੭੯॥ ਸਿਰੀਰਾਗੁ ਮਹਲਾ ੫ ॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ; ਸੇ ਪੂਰੇ ਪਰਧਾਨ ॥ ਜਿਨ ਕਉ ਆਪਿ ਦਇਆਲੁ ਹੋਇ; ਤਿਨ ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ ਲਿਖਿਆ; ਤਿਨ ਪਾਇਆ ਹਰਿ ਨਾਮੁ ॥੧॥ ਮਨ ਮੇਰੇ; ਏਕੋ ਨਾਮੁ ਧਿਆਇ ॥ ਸਰਬ ਸੁਖਾ. ਸੁਖ ਊਪਜਹਿ; ਦਰਗਹ ਪੈਧਾ ਜਾਇ ॥੧॥ ਰਹਾਉ ॥ ਜਨਮ ਮਰਣ ਕਾ ਭਉ ਗਇਆ; ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ ਨਿਰਮਲਾ; ਆਪਿ ਕਰੇ ਪ੍ਰਤਿਪਾਲ ॥ ਜਨਮ ਮਰਣ ਕੀ ਮਲੁ ਕਟੀਐ; ਗੁਰ ਦਰਸਨੁ ਦੇਖਿ ਨਿਹਾਲ ॥੨॥ ਥਾਨ ਥਨੰਤਰਿ ਰਵਿ ਰਹਿਆ; ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ ਹੈ; ਦੂਜਾ ਨਾਹੀ ਕੋਇ ॥ ਤਿਸੁ ਸਰਣਾਈ ਛੁਟੀਐ; ਕੀਤਾ ਲੋੜੇ ਸੁ ਹੋਇ ॥੩॥ ਜਿਨ ਮਨਿ ਵਸਿਆ ਪਾਰਬ੍ਰਹਮੁ; ਸੇ ਪੂਰੇ ਪਰਧਾਨ ॥ ਤਿਨ ਕੀ ਸੋਭਾ ਨਿਰਮਲੀ; ਪਰਗਟੁ ਭਈ ਜਹਾਨ ॥ ਜਿਨੀ ਮੇਰਾ ਪ੍ਰਭੁ ਧਿਆਇਆ; ਨਾਨਕ ਤਿਨ ਕੁਰਬਾਨ ॥੪॥੧੦॥੮੦॥
Источники и права