couponatlas.

Гуру Грантх Сахиб (гурмукхи): Анг 450

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨ ਨਾਨਕ ਕਉ. ਹਰਿ ਬਖਸਿਆ; ਹਰਿ ਭਗਤਿ ਭੰਡਾਰਾ ॥੨॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ; ਤੂੰ ਅਪਰ ਅਪਾਰੋ. ਰਾਮ ਰਾਜੇ ॥ ਹਰਿ ਨਾਮੁ ਸਾਲਾਹਹ. ਦਿਨੁ ਰਾਤਿ; ਏਹਾ ਆਸ ਆਧਾਰੋ ॥ ਹਮ ਮੂਰਖ. ਕਿਛੂਅ ਨ ਜਾਣਹਾ; ਕਿਵ ਪਾਵਹ ਪਾਰੋ ॥ ਜਨੁ ਨਾਨਕੁ. ਹਰਿ ਕਾ ਦਾਸੁ ਹੈ; ਹਰਿ ਦਾਸ ਪਨਿਹਾਰੋ ॥੩॥ ਜਿਉ ਭਾਵੈ ਤਿਉ ਰਾਖਿ ਲੈ; ਹਮ ਸਰਣਿ ਪ੍ਰਭ ਆਏ, ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ; ਹਰਿ ਲਾਜ ਰਖਾਏ ॥ ਹਮ ਬਾਰਿਕ. ਤੂੰ ਗੁਰੁ ਪਿਤਾ ਹੈ; ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ; ਹਰਿ ਪੈਜ ਰਖਾਏ ॥੪॥੧੦॥੧੭॥ ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ; ਤਿਨਾ ਸਤਿਗੁਰੁ ਮਿਲਿਆ, ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ; ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ; ਫਿਰਿ. ਬਹੁੜਿ ਨ ਚਲਿਆ ॥ ਜਨ ਨਾਨਕ. ਨਾਮੁ ਆਰਾਧਿਆ; ਆਰਾਧਿ ਹਰਿ ਮਿਲਿਆ ॥੧॥ ਜਿਨੀ. ਐਸਾ ਹਰਿ ਨਾਮੁ. ਨ ਚੇਤਿਓ; ਸੇ ਕਾਹੇ. ਜਗਿ ਆਏ. ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ; ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ. ਹਰਿ ਨਾਮੁ. ਨ ਬੀਜਿਓ; ਅਗੈ ਭੁਖਾ. ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ; ਨਾਨਕ ਹਰਿ ਭਾਏ ॥੨॥ ਤੂੰ ਹਰਿ. ਤੇਰਾ ਸਭੁ ਕੋ; ਸਭਿ ਤੁਧੁ ਉਪਾਏ. ਰਾਮ ਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ; ਸਭਿ ਚਲਹਿ ਚਲਾਏ ॥ ਜਿਨੑ ਤੂੰ ਮੇਲਹਿ ਪਿਆਰੇ. ਸੇ ਤੁਧੁ ਮਿਲਹਿ; ਜੋ ਹਰਿ ਮਨਿ ਭਾਏ ॥ ਜਨ ਨਾਨਕ. ਸਤਿਗੁਰੁ ਭੇਟਿਆ; ਹਰਿ ਨਾਮਿ ਤਰਾਏ ॥੩॥ ਕੋਈ ਗਾਵੈ. ਰਾਗੀ ਨਾਦੀ ਬੇਦੀ. ਬਹੁ ਭਾਤਿ ਕਰਿ; ਨਹੀ ਹਰਿ ਹਰਿ ਭੀਜੈ. ਰਾਮ ਰਾਜੇ ॥ ਜਿਨਾ ਅੰਤਰਿ. ਕਪਟੁ ਵਿਕਾਰੁ ਹੈ; ਤਿਨਾ ਰੋਇ. ਕਿਆ ਕੀਜੈ ॥ ਹਰਿ ਕਰਤਾ. ਸਭੁ ਕਿਛੁ ਜਾਣਦਾ; ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ. ਗੁਰਮੁਖਿ ਹਿਰਦਾ ਸੁਧੁ ਹੈ; ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥ ਆਸਾ ਮਹਲਾ ੪ ॥ ਜਿਨ ਅੰਤਰਿ. ਹਰਿ ਹਰਿ ਪ੍ਰੀਤਿ ਹੈ; ਤੇ ਜਨ. ਸੁਘੜ ਸਿਆਣੇ. ਰਾਮ ਰਾਜੇ ॥ ਜੇ ਬਾਹਰਹੁ. ਭੁਲਿ ਚੁਕਿ ਬੋਲਦੇ; ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ; ਹਰਿ ਮਾਣੁ ਨਿਮਾਣੇ ॥ ਜਨ ਨਾਨਕ. ਨਾਮੁ ਦੀਬਾਣੁ ਹੈ; ਹਰਿ ਤਾਣੁ ਸਤਾਣੇ ॥੧॥ ਜਿਥੈ ਜਾਇ ਬਹੈ. ਮੇਰਾ ਸਤਿਗੁਰੂ; ਸੋ ਥਾਨੁ ਸੁਹਾਵਾ. ਰਾਮ ਰਾਜੇ ॥ ਗੁਰਸਿਖਂ‍ੀ. ਸੋ ਥਾਨੁ ਭਾਲਿਆ; ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ. ਥਾਇ ਪਈ; ਜਿਨ ਹਰਿ ਨਾਮੁ ਧਿਆਵਾ ॥ ਜਿਨੑ ਨਾਨਕੁ. ਸਤਿਗੁਰੁ ਪੂਜਿਆ; ਤਿਨ ਹਰਿ ਪੂਜ ਕਰਾਵਾ ॥੨॥ ਗੁਰਸਿਖਾ ਮਨਿ ਹਰਿ ਪ੍ਰੀਤਿ ਹੈ; ਹਰਿ ਨਾਮ ਹਰਿ ਤੇਰੀ. ਰਾਮ ਰਾਜੇ ॥
Источники и права