couponatlas.

Гуру Грантх Сахиб (гурмукхи): Анг 452

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਿਰ ਰਤਿਅੜੇ. ਮੈਡੇ ਲੋਇਣ. ਮੇਰੇ ਪਿਆਰੇ; ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ. ਮੇਰੇ ਪਿਆਰੇ; ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ. ਮੇਰੇ ਪਿਆਰੇ; ਨੀਦ ਨ ਪਵੈ. ਕਿਵੈ ॥ ਹਰਿ ਸਜਣੁ ਲਧਾ. ਮੇਰੇ ਪਿਆਰੇ; ਨਾਨਕ. ਗੁਰੂ ਲਿਵੈ ॥੩॥ ਚੜਿ ਚੇਤੁ ਬਸੰਤੁ ਮੇਰੇ ਪਿਆਰੇ; ਭਲੀਅ ਰੁਤੇ ॥ ਪਿਰ ਬਾਝੜਿਅਹੁ. ਮੇਰੇ ਪਿਆਰੇ; ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ. ਮੇਰੇ ਪਿਆਰੇ; ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ. ਮੇਰੇ ਪਿਆਰੇ; ਜਿਉ ਮਾਤ ਸੁਤੇ ॥੪॥ ਹਰਿ ਕੀਆ ਕਥਾ ਕਹਾਣੀਆ, ਮੇਰੇ ਪਿਆਰੇ; ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ, ਮੇਰੇ ਪਿਆਰੇ; ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ, ਮੇਰੇ ਪਿਆਰੇ; ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ. ਮੇਰੇ ਪਿਆਰੇ; ਜਨੁ ਨਾਨਕੁ. ਨਾਮਿ ਸਮਾਇਆ ॥੫॥ ਪਿਆਰੇ ਹਰਿ ਬਿਨੁ; ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ; ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ; ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ; ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥ ਅਨਦੋ ਅਨਦੁ ਘਣਾ; ਮੈ. ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ; ਮੈ. ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ, ਮਨ ਮਹਿ ਵੂਠਾ; ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ. ਮੰਗਲੁ ਗਾਇਆ; ਪੰਚ ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ. ਅੰਮ੍ਰਿਤ ਬਾਣੇ; ਸਾਜਨ ਸੰਤ ਬਸੀਠਾ ॥ ਕਹੁ ਨਾਨਕ. ਹਰਿ ਸਿਉ ਮਨੁ ਮਾਨਿਆ; ਸੋ ਪ੍ਰਭੁ ਨੈਣੀ ਡੀਠਾ ॥੧॥ ਸੋਹਿਅੜੇ ਸੋਹਿਅੜੇ; ਮੇਰੇ ਬੰਕ ਦੁਆਰੇ. ਰਾਮ ॥ ਪਾਹੁਨੜੇ ਪਾਹੁਨੜੇ; ਮੇਰੇ ਸੰਤ ਪਿਆਰੇ. ਰਾਮ ॥ ਸੰਤ ਪਿਆਰੇ. ਕਾਰਜ ਸਾਰੇ; ਨਮਸਕਾਰ ਕਰਿ. ਲਗੇ ਸੇਵਾ ॥ ਆਪੇ ਜਾਞੀ ਆਪੇ. ਮਾਞੀ ਆਪਿ; ਸੁਆਮੀ. ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ; ਆਪੇ ਧਾਰਨ ਧਾਰੇ ॥ ਕਹੁ ਨਾਨਕ. ਸਹੁ ਘਰ ਮਹਿ ਬੈਠਾ; ਸੋਹੇ ਬੰਕ ਦੁਆਰੇ ॥੨॥ ਨਵ ਨਿਧੇ ਨਉ ਨਿਧੇ; ਮੇਰੇ ਘਰ ਮਹਿ ਆਈ. ਰਾਮ ॥ ਸਭੁ ਕਿਛੁ. ਮੈ ਸਭੁ ਕਿਛੁ ਪਾਇਆ; ਨਾਮੁ ਧਿਆਈ ਰਾਮ ॥ ਨਾਮੁ ਧਿਆਈ. ਸਦਾ ਸਖਾਈ; ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ. ਚੂਕੀ ਧਾਈ; ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ. ਅਨਹਦ ਵਾਜੇ; ਅਚਰਜ ਸੋਭ ਬਣਾਈ ॥ ਕਹੁ ਨਾਨਕ. ਪਿਰੁ ਮੇਰੈ ਸੰਗੇ; ਤਾ ਮੈ ਨਵ ਨਿਧਿ ਪਾਈ ॥੩॥ ਸਰਸਿਅੜੇ ਸਰਸਿਅੜੇ; ਮੇਰੇ ਭਾਈ ਸਭ ਮੀਤਾ. ਰਾਮ ॥
Источники и права