couponatlas.

Гуру Грантх Сахиб (гурмукхи): Анг 454

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਿਉ ਸਹਜ ਸੁਭਾਈ, ਛੋਡਿ ਨ ਜਾਈ; ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ. ਬੇਧੇ ਚਰਨ ਕਮਲ; ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ. ਮਾਛੁਲੀ; ਤਿਉ. ਰਾਮ ਰਸਿ ਮਾਤੇ. ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ; ਜੀਵਨ ਗਤਿ ਭਾਤੇ. ਰਾਮ ਰਾਜੇ ॥ ਜੀਵਨ ਗਤਿ ਸੁਆਮੀ. ਅੰਤਰਜਾਮੀ; ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ, ਪਰਗਟੋ ਪੂਰਨੋ; ਛੋਡਿ. ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ; ਤਾ ਕੀ. ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ; ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ; ਹਰਿ ਪ੍ਰਾਨ ਅਧਾਰਾ. ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ; ਸਭਹੂੰ ਤੇ ਪਿਆਰਾ. ਰਾਮ ਰਾਜੇ ॥ ਸਭਹੂੰ ਤੇ ਪਿਆਰਾ, ਪੁਰਖੁ ਨਿਰਾਰਾ; ਤਾ ਕੀ ਗਤਿ. ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ. ਨ ਬਿਸਰੈ ਕਬਹੂੰ; ਗੁਰਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ, ਸੰਤ ਰਸੁ ਪੀਵਨੋ; ਜਪਿ. ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ; ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ; ਮਾਨੋਰਥੋ ਪੂਰਾ. ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ; ਭੇਟਤ ਗੁਰੁ ਸੂਰਾ. ਰਾਮ ਰਾਜੇ ॥ ਪੂਰਨ ਗੁਰ ਪਾਏ. ਪੁਰਬਿ ਲਿਖਾਏ; ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ; ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ; ਪਤਿਤ. ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ; ਮਾਨੋਰਥੋੁ ਪੂਰਾ ॥੪॥੧॥੩॥ ਆਸਾ ਮਹਲਾ ੫ ਛੰਤ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਜਾ ਕਉ ਭਏ ਕ੍ਰਿਪਾਲ ਪ੍ਰਭ; ਹਰਿ ਹਰਿ ਸੇਈ ਜਪਾਤ ॥ ਨਾਨਕ. ਪ੍ਰੀਤਿ ਲਗੀ ਤਿਨੑ ਰਾਮ ਸਿਉ; ਭੇਟਤ ਸਾਧ ਸੰਗਾਤ ॥੧॥ ਛੰਤੁ ॥ ਜਲ ਦੁਧ ਨਿਆਈ ਰੀਤਿ, ਅਬ ਦੁਧ ਆਚ ਨਹੀ; ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ, ਬਾਸਨ ਮਾਹਿ ਮਗਨ; ਇਕੁ ਖਿਨੁ ਭੀ. ਨਾਹਿ ਟਰੈ ॥ ਖਿਨੁ ਨਾਹਿ ਟਰੀਐ. ਪ੍ਰੀਤਿ ਹਰੀਐ; ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ, ਜਮ ਪੰਥੁ ਭਣੀਐ; ਤਹ ਸਾਧਸੰਗਿ. ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ; ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ. ਛੰਤ ਗੋਵਿੰਦ ਹਰਿ ਕੇ, ਮਨ ਹਰਿ ਸਿਉ ਨੇਹੁ ਕਰੇਹੁ; ਐਸੀ ਮਨ ਪ੍ਰੀਤਿ ਹਰੇ ॥੧॥ ਜੈਸੀ ਮਛੁਲੀ ਨੀਰ, ਇਕੁ ਖਿਨੁ ਭੀ. ਨਾ ਧੀਰੇ; ਮਨ ਐਸਾ ਨੇਹੁ ਕਰੇਹੁ ॥
Источники и права