couponatlas.

Гуру Грантх Сахиб (гурмукхи): Анг 455

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈਸੀ ਚਾਤ੍ਰਿਕ ਪਿਆਸ, ਖਿਨੁ ਖਿਨੁ ਬੂੰਦ ਚਵੈ; ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ. ਇਹੁ ਮਨੁ ਦੀਜੈ; ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ. ਨ ਕੀਜੈ. ਸਰਣਿ ਪਰੀਜੈ; ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ; ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ. ਛੰਤ ਅਨੰਤ ਠਾਕੁਰ ਕੇ; ਹਰਿ ਸਿਉ ਕੀਜੈ ਨੇਹਾ; ਮਨ ਐਸਾ ਨੇਹੁ ਕਰੇਹੁ ॥੨॥ ਚਕਵੀ ਸੂਰ ਸਨੇਹੁ, ਚਿਤਵੈ ਆਸ ਘਣੀ; ਕਦਿ. ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ. ਚਵੈ ਸੁਹਾਵੀਆ; ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ, ਮਾਨੁ. ਨ ਕੀਜੈ; ਇਕ ਰਾਤੀ ਕੇ, ਹਭਿ ਪਾਹੁਣਿਆ ॥ ਅਬ. ਕਿਆ ਰੰਗੁ ਲਾਇਓ, ਮੋਹੁ ਰਚਾਇਓ; ਨਾਗੇ ਆਵਣ ਜਾਵਣਿਆ ॥ ਥਿਰੁ ਸਾਧੂ ਸਰਣੀ. ਪੜੀਐ ਚਰਣੀ; ਅਬ ਟੂਟਸਿ ਮੋਹੁ, ਜੁ ਕਿਤੀਐ ॥ ਕਹੁ ਨਾਨਕ. ਛੰਤ ਦਇਆਲ ਪੁਰਖ ਕੇ, ਮਨ ਹਰਿ ਲਾਇ ਪਰੀਤਿ; ਕਬ ਦਿਨੀਅਰੁ ਦੇਖੀਐ ॥੩॥ ਨਿਸਿ ਕੁਰੰਕ ਜੈਸੇ. ਨਾਦ ਸੁਣਿ ਸ੍ਰਵਣੀ ਹੀਉ ਡਿਵੈ; ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਤਰੁਣਿ ਭਤਾਰ, ਉਰਝੀ ਪਿਰਹਿ ਸਿਵੈ; ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ, ਭੋਗ ਕਰੀਜੈ; ਹਭਿ ਖੁਸੀਆ ਰੰਗ ਮਾਣੇ ॥ ਪਿਰੁ ਅਪਨਾ ਪਾਇਆ. ਰੰਗੁ ਲਾਲੁ ਬਣਾਇਆ; ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ, ਤਾ ਡਿਠਮੁ ਆਖੀ; ਪਿਰ ਜੇਹਾ. ਅਵਰੁ ਨ ਦੀਸੈ ॥ ਕਹੁ ਨਾਨਕ. ਛੰਤ ਦਇਆਲ ਮੋਹਨ ਕੇ, ਮਨ ਹਰਿ ਚਰਣ ਗਹੀਜੈ; ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥ ਆਸਾ ਮਹਲਾ ੫ ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ; ਹਾਰੀ ਬਹੁ ਅਵਗਾਹਿ ॥ ਨਾਨਕ. ਭੇਟੇ ਸਾਧ ਜਬ; ਹਰਿ ਪਾਇਆ ਮਨ ਮਾਹਿ ॥੧॥ ਛੰਤ ॥ ਜਾ ਕਉ ਖੋਜਹਿ; ਅਸੰਖ ਮੁਨੀ, ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ; ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ; ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ, ਤੀਰਥਹ ਮਜਨੁ; ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ; ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ; ਮਿਲੁ ਸਾਧਸੰਗਤਿ ਹੋਇ ਗਤੇ ॥੧॥ ਕੋਟਿ ਬਿਸਨ ਅਵਤਾਰ; ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ; ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ; ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ; ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ; ਜਪਤ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ; ਸਾਧਸੰਗਤਿ ਮਿਲਿ ਉਧਾਰ ॥੨॥ ਕੋਟਿ ਦੇਵੀ ਜਾ ਕਉ ਸੇਵਹਿ; ਲਖਿਮੀ ਅਨਿਕ ਭਾਤਿ ॥
Источники и права