couponatlas.

Гуру Грантх Сахиб (гурмукхи): Анг 456

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਪਤ ਪ੍ਰਗਟ ਜਾ ਕਉ ਅਰਾਧਹਿ; ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ ਸਸੀਅਰ ਸੂਰ ਧਿਆਵਹਿ; ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ; ਸਦਾ ਸਦਾ ਧਿਆਵਏ ॥ ਸਿਮ੍ਰਿਤਿ ਪੁਰਾਣ ਚਤੁਰ ਬੇਦਹ; ਖਟੁ ਸਾਸਤ੍ਰ. ਜਾ ਕਉ ਜਪਾਤਿ ॥ ਪਤਿਤ. ਪਾਵਨ, ਭਗਤਿ ਵਛਲ; ਨਾਨਕ. ਮਿਲੀਐ ਸੰਗਿ ਸਾਤਿ ॥੩॥ ਜੇਤੀ ਪ੍ਰਭੂ ਜਨਾਈ; ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ; ਤੇਤੀ. ਨਹ ਜਾਇ ਗਨੀ ॥ ਅਵਿਗਤ ਅਗਨਤ ਅਥਾਹ ਠਾਕੁਰ; ਸਗਲ ਮੰਝੇ ਬਾਹਰਾ ॥ ਸਰਬ ਜਾਚਿਕ. ਏਕੁ ਦਾਤਾ; ਨਹ ਦੂਰਿ ਸੰਗੀ ਜਾਹਰਾ ॥ ਵਸਿ ਭਗਤ ਥੀਆ, ਮਿਲੇ ਜੀਆ; ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ; ਸੀਸੁ ਸਾਧਹ ਧਰਿ ਚਰਨੀ ॥੪॥੨॥੫॥ ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ; ਸਿਮਰਹੁ. ਹਰਿ ਹਰਿ ਰਾਇ ॥ ਨਾਨਕ. ਜਿਸੁ ਸਿਮਰਤ ਸਭ ਸੁਖ ਹੋਵਹਿ; ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ; ਨਹ ਅਲਸਾਈਐ ॥ ਭੇਟਤ ਸਾਧੂ ਸੰਗ; ਜਮ ਪੁਰਿ ਨਹ ਜਾਈਐ ॥ ਦੂਖ ਦਰਦ. ਨ ਭਉ ਬਿਆਪੈ; ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ; ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ; ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ. ਚਰਣ ਜੰਪੈ; ਨਾਮੁ ਜਪਤ ਗੋਬਿੰਦ. ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ; ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ; ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ. ਪ੍ਰਭ ਨਿਰੰਜਨ; ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ. ਜਾ ਕੈ ਰਿਦੈ ਵਸਿਆ; ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ; ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ. ਚਰਣ ਜੰਪੈ; ਪਾਵਨ ਪਤਿਤ ਪੁਨੀਤ, ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ; ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ, ਤੁਅ ਚਰਨ; ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ; ਪਤਿਤ. ਉਧਰਨ ਹਰਿ ਹਰੇ ॥ ਸਾਗਰ ਸੰਸਾਰ, ਭਵ ਉਤਾਰ; ਨਾਮੁ ਸਿਮਰਤ. ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ; ਸੁਨੀ ਉਧਰਨ, ਸੰਤਸੰਗ ਬਿਧੇ ॥ ਨਾਨਕੁ ਪਇਅੰਪੈ, ਚਰਨ ਜੰਪੈ; ਓਟ ਗਹੀ ਗੋਪਾਲ, ਦਇਆਲ ਕ੍ਰਿਪਾ ਨਿਧੇ ॥੩॥ ਭਗਤਿ ਵਛਲੁ ਹਰਿ ਬਿਰਦੁ; ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ; ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ, ਸਹਜਿ ਸੁਭਾਇ; ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ; ਸਰਬ ਦੂਖ ਵਿਸਾਰਿਆ ॥
Источники и права