couponatlas.

Гуру Грантх Сахиб (гурмукхи): Анг 459

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਚਰਣ ਕਮਲ ਸੰਗਿ ਪ੍ਰੀਤਿ; ਕਲਮਲ ਪਾਪ ਟਰੇ ॥ ਦੂਖ ਭੂਖ ਦਾਰਿਦ੍ਰ ਨਾਠੇ; ਪ੍ਰਗਟੁ ਮਗੁ ਦਿਖਾਇਆ ॥ ਮਿਲਿ ਸਾਧਸੰਗੇ ਨਾਮ ਰੰਗੇ; ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛ ਪੁੰਨੀ; ਕੁਲ ਸੰਬੂਹਾ ਸਭਿ ਤਰੇ ॥ ਦਿਨਸੁ ਰੈਣਿ ਅਨੰਦ ਅਨਦਿਨੁ; ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥ ਆਸਾ ਮਹਲਾ ੫ ਛੰਤ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ; ਨਿਰਮਲ ਸਾਧੂ ਸੰਗ ॥ ਨਾਨਕ. ਨਾਮੁ ਨ ਵਿਸਰਉ. ਇਕ ਘੜੀ; ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ; ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ; ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ; ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ; ਪ੍ਰਭ ਬਿਸਰੁ ਨਾਹੀ. ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ; ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ. ਸਦਾ ਜਾਗਹਿ; ਹਰਿ ਦਾਸ ਸੰਤ ਪਿਆਰੇ ॥੧॥ ਮੇਰੀ ਸੇਜੜੀਐ; ਆਡੰਬਰੁ ਬਣਿਆ ॥ ਮਨਿ ਅਨਦੁ ਭਇਆ; ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ; ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ. ਦੂਖ ਭਾਗੇ; ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ. ਪ੍ਰਭ ਧਿਆਈ; ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ. ਮਿਲੇ ਸ੍ਰੀਧਰ; ਸਗਲ ਆਨੰਦ ਰਸੁ ਬਣਿਆ ॥੨॥ ਮਿਲਿ ਸਖੀਆ ਪੁਛਹਿ; ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ; ਕਛੁ ਬੋਲਿ. ਨ ਜਾਣੀ ॥ ਗੁਣ ਗੂੜ ਗੁਪਤ. ਅਪਾਰ ਕਰਤੇ; ਨਿਗਮ. ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ; ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ. ਸੁਗਿਆਨ ਪੂਰਨ; ਆਪਣੇ ਪ੍ਰਭ. ਭਾਣੀ ॥ ਬਿਨਵੰਤਿ ਨਾਨਕ. ਰੰਗਿ ਰਾਤੀ; ਪ੍ਰੇਮ ਸਹਜਿ ਸਮਾਣੀ ॥੩॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ; ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ. ਹਰਿ ਨਾਮਿ ਰਹਸੇ; ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ. ਸਦਾ ਜਾਗੇ; ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ. ਸਹਜਿ ਪਾਏ; ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ. ਸਰਣਿ ਸੁਆਮੀ; ਸਦਾ ਹਰਿ ਜਨ ਤਾਗੇ ॥੪॥੧॥੧੦॥ ਆਸਾ ਮਹਲਾ ੫ ॥ ਉਠਿ ਵੰਞੁ ਵਟਾਊੜਿਆ; ਤੈ. ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ; ਕਿਤੁ ਕੂੜਿ ਲੋਭਾਇਆ ॥ ਕੂੜੇ ਲੁਭਾਇਆ ਧੋਹੁ ਮਾਇਆ; ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ. ਜਮਹਿ ਹੇਰੀ; ਕਾਲਿ ਬਪੁੜੈ ਜਿਤਿਆ ॥
Источники и права