couponatlas.

Гуру Грантх Сахиб (гурмукхи): Анг 463

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਹਲਾ ੨ ॥ ਜੇ. ਸਉ ਚੰਦਾ ਉਗਵਹਿ; ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ; ਗੁਰ ਬਿਨੁ. ਘੋਰ ਅੰਧਾਰ ॥੨॥ ਮਃ ੧ ॥ ਨਾਨਕ. ਗੁਰੂ ਨ ਚੇਤਨੀ; ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ; ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ; ਕਹੁ ਨਾਨਕ. ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ; ਭੀ. ਤਨ ਵਿਚਿ ਸੁਆਹ ॥੩॥ ਪਉੜੀ ॥ ਆਪੀਨੑੈ ਆਪੁ ਸਾਜਿਓ; ਆਪੀਨੑੈ ਰਚਿਓ ਨਾਉ ॥ ਦੁਯੀ. ਕੁਦਰਤਿ ਸਾਜੀਐ; ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ. ਆਪਿ ਤੂੰ; ਤੁਸਿ ਦੇਵਹਿ. ਕਰਹਿ ਪਸਾਉ ॥ ਤੂੰ ਜਾਣੋਈ ਸਭਸੈ; ਦੇ ਲੈਸਹਿ. ਜਿੰਦੁ ਕਵਾਉ ॥ ਕਰਿ ਆਸਣੁ; ਡਿਠੋ ਚਾਉ ॥੧॥ ਸਲੋਕੁ ਮਃ ੧ ॥ ਸਚੇ ਤੇਰੇ ਖੰਡ; ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ; ਸਚੇ ਆਕਾਰ ॥ ਸਚੇ ਤੇਰੇ ਕਰਣੇ; ਸਰਬ ਬੀਚਾਰ ॥ ਸਚਾ ਤੇਰਾ ਅਮਰੁ; ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ; ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ; ਸਚਾ ਨੀਸਾਣੁ ॥ ਸਚੇ ਤੁਧੁ ਆਖਹਿ; ਲਖ ਕਰੋੜਿ ॥ ਸਚੈ ਸਭਿ ਤਾਣਿ; ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ; ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ; ਸਚੇ ਪਾਤਿਸਾਹ ॥ ਨਾਨਕ ਸਚੁ, ਧਿਆਇਨਿ ਸਚੁ ॥ ਜੋ ਮਰਿ ਜੰਮੇ; ਸੁ ਕਚੁ ਨਿਕਚੁ ॥੧॥ ਮਃ ੧ ॥ ਵਡੀ ਵਡਿਆਈ; ਜਾ ਵਡਾ ਨਾਉ ॥ ਵਡੀ ਵਡਿਆਈ; ਜਾ ਸਚੁ ਨਿਆਉ ॥ ਵਡੀ ਵਡਿਆਈ; ਜਾ ਨਿਹਚਲ ਥਾਉ ॥ ਵਡੀ ਵਡਿਆਈ; ਜਾਣੈ ਆਲਾਉ ॥ ਵਡੀ ਵਡਿਆਈ; ਬੁਝੈ ਸਭਿ ਭਾਉ ॥ ਵਡੀ ਵਡਿਆਈ; ਜਾ. ਪੁਛਿ ਨ ਦਾਤਿ ॥ ਵਡੀ ਵਡਿਆਈ; ਜਾ ਆਪੇ ਆਪਿ ॥ ਨਾਨਕ; ਕਾਰ. ਨ ਕਥਨੀ ਜਾਇ ॥ ਕੀਤਾ ਕਰਣਾ; ਸਰਬ ਰਜਾਇ ॥੨॥ ਮਹਲਾ ੨ ॥ ਇਹੁ ਜਗੁ, ਸਚੈ ਕੀ ਹੈ ਕੋਠੜੀ; ਸਚੇ ਕਾ ਵਿਚਿ ਵਾਸੁ ॥ ਇਕਨੑਾ. ਹੁਕਮਿ ਸਮਾਇ ਲਏ; ਇਕਨੑਾ. ਹੁਕਮੇ ਕਰੇ ਵਿਣਾਸੁ ॥ ਇਕਨੑਾ. ਭਾਣੈ ਕਢਿ ਲਏ; ਇਕਨੑਾ. ਮਾਇਆ ਵਿਚਿ ਨਿਵਾਸੁ ॥ ਏਵ ਭਿ. ਆਖਿ ਨ ਜਾਪਈ; ਜਿ ਕਿਸੈ. ਆਣੇ ਰਾਸਿ ॥ ਨਾਨਕ. ਗੁਰਮੁਖਿ ਜਾਣੀਐ; ਜਾ ਕਉ ਆਪਿ ਕਰੇ ਪਰਗਾਸੁ ॥੩॥ ਪਉੜੀ ॥ ਨਾਨਕ. ਜੀਅ ਉਪਾਇ ਕੈ; ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ. ਸਚੇ ਹੀ ਸਚਿ ਨਿਬੜੈ; ਚੁਣਿ ਵਖਿ ਕਢੇ ਜਜਮਾਲਿਆ ॥ ਥਾਉ. ਨ ਪਾਇਨਿ ਕੂੜਿਆਰ; ਮੁਹ ਕਾਲੑੈ. ਦੋਜਕਿ ਚਾਲਿਆ ॥ ਤੇਰੈ ਨਾਇ ਰਤੇ. ਸੇ ਜਿਣਿ ਗਏ; ਹਾਰਿ ਗਏ. ਸਿ ਠਗਣ ਵਾਲਿਆ ॥ ਲਿਖਿ ਨਾਵੈ; ਧਰਮੁ ਬਹਾਲਿਆ ॥੨॥ ਸਲੋਕ ਮਃ ੧ ॥ ਵਿਸਮਾਦੁ ਨਾਦ; ਵਿਸਮਾਦੁ ਵੇਦ ॥ ਵਿਸਮਾਦੁ ਜੀਅ; ਵਿਸਮਾਦੁ ਭੇਦ ॥ ਵਿਸਮਾਦੁ ਰੂਪ; ਵਿਸਮਾਦੁ ਰੰਗ ॥ ਵਿਸਮਾਦੁ; ਨਾਗੇ ਫਿਰਹਿ ਜੰਤ ॥
Источники и права