couponatlas.

Гуру Грантх Сахиб (гурмукхи): Анг 464

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਿਸਮਾਦੁ ਪਉਣੁ; ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ; ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ; ਵਿਸਮਾਦੁ ਖਾਣੀ ॥ ਵਿਸਮਾਦੁ; ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ; ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ; ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ; ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ; ਵਿਸਮਾਦੁ ਰਾਹ ॥ ਵਿਸਮਾਦੁ ਨੇੜੈ; ਵਿਸਮਾਦੁ ਦੂਰਿ ॥ ਵਿਸਮਾਦੁ; ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ; ਰਹਿਆ ਵਿਸਮਾਦੁ ॥ ਨਾਨਕ. ਬੁਝਣੁ; ਪੂਰੈ ਭਾਗਿ ॥੧॥ ਮਃ ੧ ॥ ਕੁਦਰਤਿ ਦਿਸੈ. ਕੁਦਰਤਿ ਸੁਣੀਐ; ਕੁਦਰਤਿ. ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ; ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ; ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨੑਣੁ; ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ; ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ. ਕੁਦਰਤਿ ਬਦੀਆ; ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ; ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ, ਤੂੰ ਕਾਦਿਰੁ ਕਰਤਾ; ਪਾਕੀ ਨਾਈ ਪਾਕੁ ॥ ਨਾਨਕ. ਹੁਕਮੈ ਅੰਦਰਿ ਵੇਖੈ; ਵਰਤੈ ਤਾਕੋ ਤਾਕੁ ॥੨॥ ਪਉੜੀ ॥ ਆਪੀਨੑੈ ਭੋਗ ਭੋਗਿ ਕੈ; ਹੋਇ ਭਸਮੜਿ, ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ; ਗਲਿ ਸੰਗਲੁ ਘਤਿ, ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ; ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ. ਪਉਦੀਈ; ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ; ਜਨਮੁ ਗਵਾਇਆ ॥੩॥ ਸਲੋਕ ਮਃ ੧ ॥ ਭੈ ਵਿਚਿ; ਪਵਣੁ ਵਹੈ ਸਦਵਾਉ ॥ ਭੈ ਵਿਚਿ; ਚਲਹਿ ਲਖ ਦਰੀਆਉ ॥ ਭੈ ਵਿਚਿ; ਅਗਨਿ ਕਢੈ ਵੇਗਾਰਿ ॥ ਭੈ ਵਿਚਿ; ਧਰਤੀ ਦਬੀ ਭਾਰਿ ॥ ਭੈ ਵਿਚਿ; ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ; ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ; ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ; ਨ ਅੰਤੁ ॥ ਭੈ ਵਿਚਿ; ਸਿਧ ਬੁਧ ਸੁਰ ਨਾਥ ॥ ਭੈ ਵਿਚਿ; ਆਡਾਣੇ ਆਕਾਸ ॥ ਭੈ ਵਿਚਿ; ਜੋਧ ਮਹਾਬਲ ਸੂਰ ॥ ਭੈ ਵਿਚਿ; ਆਵਹਿ ਜਾਵਹਿ ਪੂਰ ॥ ਸਗਲਿਆ; ਭਉ ਲਿਖਿਆ ਸਿਰਿ ਲੇਖੁ ॥ ਨਾਨਕ. ਨਿਰਭਉ ਨਿਰੰਕਾਰੁ; ਸਚੁ ਏਕੁ ॥੧॥ ਮਃ ੧ ॥ ਨਾਨਕ. ਨਿਰਭਉ ਨਿਰੰਕਾਰੁ; ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ; ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ; ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ; ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ; ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ; ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ; ਸੇ ਤਨ ਹੋਵਹਿ ਛਾਰ ॥
Источники и права