couponatlas.

Гуру Грантх Сахиб (гурмукхи): Анг 466

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਖਮ ਮੂਰਤਿ. ਨਾਮੁ ਨਿਰੰਜਨ; ਕਾਇਆ ਕਾ ਆਕਾਰੁ ॥ ਸਤੀਆ. ਮਨਿ ਸੰਤੋਖੁ ਉਪਜੈ; ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ, ਸਹਸਾ ਗੂਣਾ; ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ; ਖਾਰਾਬਾ ਵੇਕਾਰ ॥ ਇਕਿ. ਹੋਦਾ ਖਾਇ ਚਲਹਿ ਐਥਾਊ; ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ; ਆਕਾਰਾ ਆਕਾਰ ॥ ਓਇ ਜਿ ਆਖਹਿ. ਸੁ ਤੂੰਹੈ ਜਾਣਹਿ; ਤਿਨਾ ਭਿ. ਤੇਰੀ ਸਾਰ ॥ ਨਾਨਕ. ਭਗਤਾ ਭੁਖ ਸਾਲਾਹਣੁ; ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ. ਦਿਨੁ ਰਾਤੀ; ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ; ਪੇੜੈ ਪਈ ਕੁਮੑਿਆਰ ॥ ਘੜਿ ਭਾਂਡੇ ਇਟਾ ਕੀਆ; ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ; ਝੜਿ ਝੜਿ ਪਵਹਿ ਅੰਗਿਆਰ ॥ ਨਾਨਕ. ਜਿਨਿ ਕਰਤੈ. ਕਾਰਣੁ ਕੀਆ; ਸੋ ਜਾਣੈ. ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ. ਕਿਨੈ ਨ ਪਾਇਓ; ਬਿਨੁ ਸਤਿਗੁਰ. ਕਿਨੈ ਨ ਪਾਇਆ ॥ ਸਤਿਗੁਰ ਵਿਚਿ. ਆਪੁ ਰਖਿਓਨੁ; ਕਰਿ ਪਰਗਟੁ. ਆਖਿ ਸੁਣਾਇਆ ॥ ਸਤਿਗੁਰ ਮਿਲਿਐ. ਸਦਾ ਮੁਕਤੁ ਹੈ; ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ; ਜਿਨਿ. ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ; ਪਾਇਆ ॥੬॥ ਸਲੋਕ ਮਃ ੧ ॥ ਹਉ ਵਿਚਿ ਆਇਆ; ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ; ਹਉ ਵਿਚਿ ਮੁਆ ॥ ਹਉ ਵਿਚਿ ਦਿਤਾ; ਹਉ ਵਿਚਿ ਲਇਆ ॥ ਹਉ ਵਿਚਿ ਖਟਿਆ; ਹਉ ਵਿਚਿ ਗਇਆ ॥ ਹਉ ਵਿਚਿ; ਸਚਿਆਰੁ ਕੂੜਿਆਰੁ ॥ ਹਉ ਵਿਚਿ; ਪਾਪ ਪੁੰਨ ਵੀਚਾਰੁ ॥ ਹਉ ਵਿਚਿ; ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ; ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ; ਹਉ ਵਿਚਿ ਧੋਵੈ ॥ ਹਉ ਵਿਚਿ; ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ; ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ; ਸਾਰ ਨ ਜਾਣਾ ॥ ਹਉ ਵਿਚਿ ਮਾਇਆ; ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ; ਜੰਤ ਉਪਾਇਆ ॥ ਹਉਮੈ ਬੂਝੈ; ਤਾ ਦਰੁ ਸੂਝੈ ॥ ਗਿਆਨ ਵਿਹੂਣਾ; ਕਥਿ ਕਥਿ ਲੂਝੈ ॥ ਨਾਨਕ. ਹੁਕਮੀ; ਲਿਖੀਐ ਲੇਖੁ ॥ ਜੇਹਾ ਵੇਖਹਿ; ਤੇਹਾ ਵੇਖੁ ॥੧॥ ਮਹਲਾ ੨ ॥ ਹਉਮੈ ਏਹਾ ਜਾਤਿ ਹੈ; ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ; ਫਿਰਿ ਫਿਰਿ ਜੋਨੀ ਪਾਹਿ ॥ ਹਉਮੈ. ਕਿਥਹੁ ਊਪਜੈ; ਕਿਤੁ ਸੰਜਮਿ. ਇਹ ਜਾਇ ॥ ਹਉਮੈ ਏਹੋ ਹੁਕਮੁ ਹੈ; ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ; ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ; ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ. ਸੁਣਹੁ ਜਨਹੁ; ਇਤੁ ਸੰਜਮਿ. ਦੁਖ ਜਾਹਿ ॥੨॥ ਪਉੜੀ ॥ ਸੇਵ ਕੀਤੀ. ਸੰਤੋਖੀਈਁ; ਜਿਨੑੀ. ਸਚੋ ਸਚੁ ਧਿਆਇਆ ॥
Источники и права