couponatlas.

Гуру Грантх Сахиб (гурмукхи): Анг 468

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਭੇਟੇ; ਸੋ ਸੁਖੁ ਪਾਏ ॥ ਹਰਿ ਕਾ ਨਾਮੁ; ਮੰਨਿ ਵਸਾਏ ॥ ਨਾਨਕ. ਨਦਰਿ ਕਰੇ; ਸੋ ਪਾਏ ॥ ਆਸ ਅੰਦੇਸੇ ਤੇ. ਨਿਹਕੇਵਲੁ; ਹਉਮੈ. ਸਬਦਿ ਜਲਾਏ ॥੨॥ ਪਉੜੀ ॥ ਭਗਤ. ਤੇਰੈ ਮਨਿ ਭਾਵਦੇ; ਦਰਿ ਸੋਹਨਿ. ਕੀਰਤਿ ਗਾਵਦੇ ॥ ਨਾਨਕ. ਕਰਮਾ ਬਾਹਰੇ; ਦਰਿ ਢੋਅ. ਨ ਲਹਨੑੀ ਧਾਵਦੇ ॥ ਇਕਿ. ਮੂਲੁ ਨ ਬੁਝਨੑਿ, ਆਪਣਾ; ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ; ਹੋਰਿ ਉਤਮ ਜਾਤਿ ਸਦਾਇਦੇ ॥ ਤਿਨੑ ਮੰਗਾ; ਜਿ ਤੁਝੈ ਧਿਆਇਦੇ ॥੯॥ ਸਲੋਕੁ ਮਃ ੧ ॥ ਕੂੜੁ ਰਾਜਾ. ਕੂੜੁ ਪਰਜਾ; ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ. ਕੂੜੁ ਮਾੜੀ; ਕੂੜੁ ਬੈਸਣਹਾਰੁ ॥ ਕੂੜੁ ਸੁਇਨਾ. ਕੂੜੁ ਰੁਪਾ; ਕੂੜੁ ਪੈਨੑਣਹਾਰੁ ॥ ਕੂੜੁ ਕਾਇਆ. ਕੂੜੁ ਕਪੜੁ; ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ; ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ; ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ; ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ. ਕੂੜੁ ਮਾਖਿਉ; ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ; ਤੁਧੁ ਬਾਝੁ ਕੂੜੋ ਕੂੜੁ ॥੧॥ ਮਃ ੧ ॥ ਸਚੁ. ਤਾ ਪਰੁ ਜਾਣੀਐ; ਜਾ ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ; ਤਨੁ ਕਰੇ ਹਛਾ ਧੋਇ ॥ ਸਚੁ. ਤਾ ਪਰੁ ਜਾਣੀਐ; ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ. ਮਨੁ ਰਹਸੀਐ; ਤਾ ਪਾਏ ਮੋਖ ਦੁਆਰੁ ॥ ਸਚੁ. ਤਾ ਪਰੁ ਜਾਣੀਐ; ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ; ਵਿਚਿ ਦੇਇ ਕਰਤਾ ਬੀਉ ॥ ਸਚੁ. ਤਾ ਪਰੁ ਜਾਣੀਐ; ਜਾ ਸਿਖ. ਸਚੀ ਲੇਇ ॥ ਦਇਆ ਜਾਣੈ ਜੀਅ ਕੀ; ਕਿਛੁ ਪੁੰਨੁ ਦਾਨੁ ਕਰੇਇ ॥ ਸਚੁ. ਤਾਂ ਪਰੁ ਜਾਣੀਐ; ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ; ਬਹਿ ਰਹੈ. ਕਰੇ ਨਿਵਾਸੁ ॥ ਸਚੁ. ਸਭਨਾ ਹੋਇ ਦਾਰੂ; ਪਾਪ ਕਢੈ ਧੋਇ ॥ ਨਾਨਕੁ. ਵਖਾਣੈ ਬੇਨਤੀ; ਜਿਨ ਸਚੁ ਪਲੈ ਹੋਇ ॥੨॥ ਪਉੜੀ ॥ ਦਾਨੁ ਮਹਿੰਡਾ ਤਲੀ ਖਾਕੁ; ਜੇ ਮਿਲੈ. ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ; ਹੋਇ ਇਕ ਮਨਿ. ਅਲਖੁ ਧਿਆਈਐ ॥ ਫਲੁ ਤੇਵੇਹੋ ਪਾਈਐ; ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ; ਤਾ ਧੂੜਿ ਤਿਨੑਾ ਦੀ ਪਾਈਐ ॥ ਮਤਿ ਥੋੜੀ; ਸੇਵ ਗਵਾਈਐ ॥੧੦॥ ਸਲੋਕੁ ਮਃ ੧ ॥ ਸਚਿ ਕਾਲੁ. ਕੂੜੁ ਵਰਤਿਆ; ਕਲਿ ਕਾਲਖ ਬੇਤਾਲ ॥ ਬੀਉ ਬੀਜਿ. ਪਤਿ ਲੈ ਗਏ; ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ; ਤ ਉਗਵੈ. ਰੁਤੀ ਹੂ ਰੁਤਿ ਹੋਇ ॥ ਨਾਨਕ. ਪਾਹੈ ਬਾਹਰਾ; ਕੋਰੈ. ਰੰਗੁ ਨ ਸੋਇ ॥ ਭੈ ਵਿਚਿ. ਖੁੰਬਿ ਚੜਾਈਐ; ਸਰਮੁ ਪਾਹੁ ਤਨਿ ਹੋਇ ॥ ਨਾਨਕ. ਭਗਤੀ ਜੇ ਰਪੈ; ਕੂੜੈ. ਸੋਇ ਨ ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ. ਰਾਜਾ ਮਹਤਾ; ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ. ਪੁਛੀਐ; ਬਹਿ ਬਹਿ ਕਰੇ ਬੀਚਾਰੁ ॥
Источники и права