couponatlas.

Гуру Грантх Сахиб (гурмукхи): Анг 469

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਧੀ ਰਯਤਿ. ਗਿਆਨ ਵਿਹੂਣੀ; ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ. ਵਾਜੇ ਵਾਵਹਿ; ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ. ਵਾਦਾ ਗਾਵਹਿ; ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ. ਹਿਕਮਤਿ ਹੁਜਤਿ; ਸੰਜੈ ਕਰਹਿ ਪਿਆਰੁ ॥ ਧਰਮੀ. ਧਰਮੁ ਕਰਹਿ ਗਾਵਾਵਹਿ; ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ, ਜੁਗਤਿ. ਨ ਜਾਣਹਿ; ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ; ਘਟਿ ਨ ਕੋਈ ਆਖੈ ॥ ਪਤਿ ਪਰਵਾਣਾ. ਪਿਛੈ ਪਾਈਐ; ਤਾ ਨਾਨਕ. ਤੋਲਿਆ ਜਾਪੈ ॥੨॥ ਮਃ ੧ ॥ ਵਦੀ ਸੁ ਵਜਗਿ ਨਾਨਕਾ; ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ; ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ; ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ; ਚੰਗੇ ਸੇਈ ਕੇਇ ॥੩॥ ਪਉੜੀ ॥ ਧੁਰਿ ਕਰਮੁ. ਜਿਨਾ ਕਉ ਤੁਧੁ ਪਾਇਆ; ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ. ਕਿਛੁ ਨਾਹੀ; ਤੁਧੁ. ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ; ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ; ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ; ਸਚਿ ਸਮਾਇਆ ॥੧੧॥ ਸਲੋਕੁ ਮਃ ੧ ॥ ਦੁਖੁ ਦਾਰੂ. ਸੁਖੁ ਰੋਗੁ ਭਇਆ; ਜਾ ਸੁਖੁ. ਤਾਮਿ ਨ ਹੋਈ ॥ ਤੂੰ ਕਰਤਾ ਕਰਣਾ, ਮੈ ਨਾਹੀ; ਜਾ ਹਉ ਕਰੀ. ਨ ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ. ਨ ਜਾਈ ਲਖਿਆ ॥੧॥ ਰਹਾਉ ॥ ਜਾਤਿ ਮਹਿ ਜੋਤਿ. ਜੋਤਿ ਮਹਿ ਜਾਤਾ; ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ. ਸਿਫਤਿ ਸੁਆਲੑਿਉ; ਜਿਨਿ ਕੀਤੀ. ਸੋ ਪਾਰਿ ਪਇਆ ॥ ਕਹੁ ਨਾਨਕ. ਕਰਤੇ ਕੀਆ ਬਾਤਾ; ਜੋ ਕਿਛੁ ਕਰਣਾ, ਸੁ ਕਰਿ ਰਹਿਆ ॥੨॥ ਮਃ ੨ ॥ ਜੋਗ ਸਬਦੰ. ਗਿਆਨ ਸਬਦੰ; ਬੇਦ ਸਬਦੰ ਬ੍ਰਾਹਮਣਹ ॥ ਖਤ੍ਰੀ ਸਬਦੰ; ਸੂਰ ਸਬਦੰ; ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ. ਏਕ ਸਬਦੰ; ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ; ਸੋਈ ਨਿਰੰਜਨ ਦੇਉ ॥੩॥ ਮਃ ੨ ॥ ਏਕ ਕ੍ਰਿਸਨੰ. ਸਰਬ ਦੇਵਾ; ਦੇਵ ਦੇਵਾ ਤ ਆਤਮਾ ॥ ਆਤਮਾ ਬਾਸੁਦੇਵਸੵਿ; ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ; ਸੋਈ ਨਿਰੰਜਨ ਦੇਉ ॥੪॥ ਮਃ ੧ ॥ ਕੁੰਭੇ ਬਧਾ. ਜਲੁ ਰਹੈ; ਜਲ ਬਿਨੁ. ਕੁੰਭੁ ਨ ਹੋਇ ॥ ਗਿਆਨ ਕਾ ਬਧਾ. ਮਨੁ ਰਹੈ; ਗੁਰ ਬਿਨੁ. ਗਿਆਨੁ ਨ ਹੋਇ ॥੫॥ ਪਉੜੀ ॥ ਪੜਿਆ ਹੋਵੈ ਗੁਨਹਗਾਰੁ; ਤਾ ਓਮੀ ਸਾਧੁ. ਨ ਮਾਰੀਐ ॥ ਜੇਹਾ ਘਾਲੇ ਘਾਲਣਾ; ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ. ਨ ਖੇਡੀਐ; ਜਿਤੁ ਦਰਗਹ ਗਇਆ. ਹਾਰੀਐ ॥ ਪੜਿਆ ਅਤੈ ਓਮੀਆ; ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ; ਸੁ ਅਗੈ ਮਾਰੀਐ ॥੧੨॥
Источники и права