couponatlas.

Гуру Грантх Сахиб (гурмукхи): Анг 47

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਇਆ ਮੋਹ ਪਰੀਤਿ ਧ੍ਰਿਗੁ; ਸੁਖੀ. ਨ ਦੀਸੈ ਕੋਇ ॥੧॥ ਰਹਾਉ ॥ ਦਾਨਾ ਦਾਤਾ ਸੀਲਵੰਤੁ; ਨਿਰਮਲੁ ਰੂਪੁ ਅਪਾਰੁ ॥ ਸਖਾ ਸਹਾਈ ਅਤਿ ਵਡਾ; ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ. ਨ ਜਾਣੀਐ; ਨਿਹਚਲੁ ਤਿਸੁ ਦਰਵਾਰੁ ॥ ਜੋ ਮੰਗੀਐ. ਸੋਈ ਪਾਈਐ; ਨਿਧਾਰਾ ਆਧਾਰੁ ॥੨॥ ਜਿਸੁ ਪੇਖਤ. ਕਿਲਵਿਖ ਹਿਰਹਿ; ਮਨਿ ਤਨਿ ਹੋਵੈ ਸਾਂਤਿ ॥ ਇਕ ਮਨਿ ਏਕੁ ਧਿਆਈਐ; ਮਨ ਕੀ ਲਾਹਿ ਭਰਾਂਤਿ ॥ ਗੁਣ ਨਿਧਾਨੁ ਨਵਤਨੁ ਸਦਾ; ਪੂਰਨ ਜਾ ਕੀ ਦਾਤਿ ॥ ਸਦਾ ਸਦਾ ਆਰਾਧੀਐ; ਦਿਨੁ ਵਿਸਰਹੁ ਨਹੀ ਰਾਤਿ ॥੩॥ ਜਿਨ ਕਉ ਪੂਰਬਿ ਲਿਖਿਆ; ਤਿਨ ਕਾ ਸਖਾ ਗੋਵਿੰਦੁ ॥ ਤਨੁ ਮਨੁ ਧਨੁ ਅਰਪੀ ਸਭੋ; ਸਗਲ ਵਾਰੀਐ ਇਹ ਜਿੰਦੁ ॥ ਦੇਖੈ ਸੁਣੈ ਹਦੂਰਿ ਸਦ; ਘਟਿ ਘਟਿ ਬ੍ਰਹਮੁ ਰਵਿੰਦੁ ॥ ਅਕਿਰਤਘਣਾ ਨੋ ਪਾਲਦਾ; ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥ ਸਿਰੀਰਾਗੁ ਮਹਲਾ ੫ ॥ ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ; ਰਖਿਆ ਸਹਜਿ ਸਵਾਰਿ ॥ ਸਰਬ ਕਲਾ ਕਰਿ ਥਾਪਿਆ; ਅੰਤਰਿ ਜੋਤਿ ਅਪਾਰ ॥ ਸਦਾ ਸਦਾ ਪ੍ਰਭੁ ਸਿਮਰੀਐ; ਅੰਤਰਿ ਰਖੁ ਉਰ ਧਾਰਿ ॥੧॥ ਮੇਰੇ ਮਨ. ਹਰਿ ਬਿਨੁ; ਅਵਰੁ ਨ ਕੋਇ ॥ ਪ੍ਰਭ ਸਰਣਾਈ ਸਦਾ ਰਹੁ; ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥ ਰਤਨ ਪਦਾਰਥ ਮਾਣਕਾ; ਸੁਇਨਾ ਰੁਪਾ ਖਾਕੁ ॥ ਮਾਤ ਪਿਤਾ ਸੁਤ ਬੰਧਪਾ; ਕੂੜੇ ਸਭੇ ਸਾਕ ॥ ਜਿਨਿ ਕੀਤਾ. ਤਿਸਹਿ ਨ ਜਾਣਈ; ਮਨਮੁਖ ਪਸੁ ਨਾਪਾਕ ॥੨॥ ਅੰਤਰਿ ਬਾਹਰਿ ਰਵਿ ਰਹਿਆ; ਤਿਸ ਨੋ ਜਾਣੈ ਦੂਰਿ ॥ ਤ੍ਰਿਸਨਾ ਲਾਗੀ ਰਚਿ ਰਹਿਆ; ਅੰਤਰਿ ਹਉਮੈ ਕੂਰਿ ॥ ਭਗਤੀ ਨਾਮ ਵਿਹੂਣਿਆ; ਆਵਹਿ ਵੰਞਹਿ ਪੂਰ ॥੩॥ ਰਾਖਿ ਲੇਹੁ ਪ੍ਰਭੁ ਕਰਣਹਾਰ; ਜੀਅ ਜੰਤ ਕਰਿ ਦਇਆ ॥ ਬਿਨੁ ਪ੍ਰਭ. ਕੋਇ ਨ ਰਖਨਹਾਰੁ; ਮਹਾ ਬਿਕਟ ਜਮ ਭਇਆ ॥ ਨਾਨਕ. ਨਾਮੁ ਨ ਵੀਸਰਉ; ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥ ਸਿਰੀਰਾਗੁ ਮਹਲਾ ੫ ॥ ਮੇਰਾ ਤਨੁ ਅਰੁ ਧਨੁ ਮੇਰਾ; ਰਾਜ ਰੂਪ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ; ਬਹੁਤੁ ਰੰਗ ਅਰੁ ਵੇਸ ॥ ਹਰਿ ਨਾਮੁ. ਰਿਦੈ ਨ ਵਸਈ; ਕਾਰਜਿ ਕਿਤੈ ਨ ਲੇਖਿ ॥੧॥ ਮੇਰੇ ਮਨ; ਹਰਿ ਹਰਿ ਨਾਮੁ ਧਿਆਇ ॥ ਕਰਿ ਸੰਗਤਿ ਨਿਤ ਸਾਧ ਕੀ; ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਈਐ; ਮਸਤਕਿ ਹੋਵੈ ਭਾਗੁ ॥ ਕਾਰਜ ਸਭਿ ਸਵਾਰੀਅਹਿ; ਗੁਰ ਕੀ ਚਰਣੀ ਲਾਗੁ ॥ ਹਉਮੈ ਰੋਗੁ ਭ੍ਰਮੁ ਕਟੀਐ; ਨਾ ਆਵੈ ਨਾ ਜਾਗੁ ॥੨॥ ਕਰਿ ਸੰਗਤਿ ਤੂ ਸਾਧ ਕੀ; ਅਠਸਠਿ ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ; ਸਾਚਾ ਏਹੁ ਸੁਆਉ ॥
Источники и права