couponatlas.

Гуру Грантх Сахиб (гурмукхи): Анг 470

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕੁ ਮਃ ੧ ॥ ਨਾਨਕ. ਮੇਰੁ ਸਰੀਰ ਕਾ; ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ; ਗਿਆਨੀ ਬੁਝਹਿ ਤਾਹਿ ॥ ਸਤਜੁਗਿ. ਰਥੁ ਸੰਤੋਖ ਕਾ; ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ; ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ; ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ; ਕੂੜੁ ਅਗੈ ਰਥਵਾਹੁ ॥੧॥ ਮਃ ੧ ॥ ਸਾਮ ਕਹੈ ਸੇਤੰਬਰੁ ਸੁਆਮੀ; ਸਚ ਮਹਿ ਆਛੈ. ਸਾਚਿ ਰਹੇ ॥ ਸਭੁ ਕੋ; ਸਚਿ ਸਮਾਵੈ ॥ ਰਿਗੁ ਕਹੈ; ਰਹਿਆ ਭਰਪੂਰਿ ॥ ਰਾਮ ਨਾਮੁ; ਦੇਵਾ ਮਹਿ ਸੂਰੁ ॥ ਨਾਇ ਲਇਐ; ਪਰਾਛਤ ਜਾਹਿ ॥ ਨਾਨਕ; ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ; ਕਾਨੑ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ. ਗੋਪੀ ਲੈ ਆਇਆ; ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ. ਬੇਦੁ ਅਥਰਬਣੁ ਹੂਆ; ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ; ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥ ਭਾਉ ਭਗਤਿ ਕਰਿ; ਨੀਚੁ ਸਦਾਏ ॥ ਤਉ ਨਾਨਕ; ਮੋਖੰਤਰੁ ਪਾਏ ॥੨॥ ਪਉੜੀ ॥ ਸਤਿਗੁਰ ਵਿਟਹੁ ਵਾਰਿਆ; ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ. ਗਿਆਨ ਅੰਜਨੁ ਦੀਆ; ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ; ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ; ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥੧੩॥ ਸਲੋਕੁ ਮਃ ੧ ॥ ਸਿੰਮਲ ਰੁਖੁ ਸਰਾਇਰਾ; ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ; ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ; ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ; ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ; ਪਰ ਕਉ. ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ; ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ; ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ, ਕਿਆ ਥੀਐ; ਜਾ ਰਿਦੈ ਕੁਸੁਧੇ ਜਾਹਿ ॥੧॥ ਮਃ ੧ ॥ ਪੜਿ ਪੁਸਤਕ; ਸੰਧਿਆ ਬਾਦੰ ॥ ਸਿਲ ਪੂਜਸਿ; ਬਗੁਲ ਸਮਾਧੰ ॥ ਮੁਖਿ ਝੂਠ; ਬਿਭੂਖਣ ਸਾਰੰ ॥ ਤ੍ਰੈਪਾਲ; ਤਿਹਾਲ ਬਿਚਾਰੰ ॥ ਗਲਿ ਮਾਲਾ; ਤਿਲਕੁ ਲਿਲਾਟੰ ॥ ਦੁਇ ਧੋਤੀ; ਬਸਤ੍ਰ ਕਪਾਟੰ ॥ ਜੇ ਜਾਣਸਿ; ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ. ਨਿਹਚਉ ਧਿਆਵੈ ॥ ਵਿਣੁ ਸਤਿਗੁਰ; ਵਾਟ ਨ ਪਾਵੈ ॥੨॥ ਪਉੜੀ ॥ ਕਪੜੁ ਰੂਪੁ ਸੁਹਾਵਣਾ; ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ; ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ; ਰਾਹਿ ਭੀੜੈ ਅਗੈ ਜਾਵਣਾ ॥
Источники и права