couponatlas.

Гуру Грантх Сахиб (гурмукхи): Анг 472

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨੀਲ ਵਸਤ੍ਰ ਪਹਿਰਿ; ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ; ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ; ਬਕਰਾ ਖਾਣਾ ॥ ਚਉਕੇ ਉਪਰਿ. ਕਿਸੈ ਨ ਜਾਣਾ ॥ ਦੇ ਕੈ ਚਉਕਾ, ਕਢੀ ਕਾਰ ॥ ਉਪਰਿ ਆਇ ਬੈਠੇ. ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ. ਸਚੁ ਧਿਆਈਐ ॥ ਸੁਚਿ ਹੋਵੈ. ਤਾ ਸਚੁ ਪਾਈਐ ॥੨॥ ਪਉੜੀ ॥ ਚਿਤੈ ਅੰਦਰਿ ਸਭੁ ਕੋ; ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ; ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ; ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ; ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ; ਭਿਖ ਨ ਪਾਇਦਾ ॥੧੬॥ ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ; ਘਰੁ ਮੁਹਿ, ਪਿਤਰੀ ਦੇਇ ॥ ਅਗੈ. ਵਸਤੁ ਸਿਞਾਣੀਐ ਪਿਤਰੀ; ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ; ਮੁਸਫੀ ਏਹ ਕਰੇਇ ॥ ਨਾਨਕ. ਅਗੈ ਸੋ ਮਿਲੈ; ਜਿ ਖਟੇ ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ; ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ; ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ. ਨ ਆਖੀਅਹਿ; ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ; ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ; ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ; ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ; ਹਰਿ ਬੁਝਨਿ ਨਾਹੀ. ਹਾਰਿਆ ॥ ਕਰਿ ਫੁਰਮਾਇਸਿ ਖਾਇਆ; ਵੇਖਿ ਮਹਲਤਿ. ਮਰਣੁ ਵਿਸਾਰਿਆ ॥ ਜਰੁ ਆਈ; ਜੋਬਨਿ ਹਾਰਿਆ ॥੧੭॥ ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ; ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ; ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ; ਜੀਆ ਬਾਝੁ. ਨ ਕੋਇ ॥ ਪਹਿਲਾ ਪਾਣੀ ਜੀਉ ਹੈ; ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ; ਸੂਤਕੁ ਪਵੈ ਰਸੋਇ ॥ ਨਾਨਕ. ਸੂਤਕੁ ਏਵ. ਨ ਉਤਰੈ; ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ; ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ; ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ; ਲਾਇਤਬਾਰੀ ਖਾਹਿ ॥ ਨਾਨਕ. ਹੰਸਾ ਆਦਮੀ; ਬਧੇ ਜਮ ਪੁਰਿ ਜਾਹਿ ॥੨॥ ਮਃ ੧ ॥ ਸਭੋ ਸੂਤਕੁ ਭਰਮੁ ਹੈ; ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ; ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ; ਦਿਤੋਨੁ ਰਿਜਕੁ ਸੰਬਾਹਿ ॥ ਨਾਨਕ. ਜਿਨੑੀ ਗੁਰਮੁਖਿ ਬੁਝਿਆ; ਤਿਨੑਾ ਸੂਤਕੁ ਨਾਹਿ ॥੩॥
Источники и права