couponatlas.

Гуру Грантх Сахиб (гурмукхи): Анг 473

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ; ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ; ਤਾ ਨਦਰੀ ਆਈਆ ॥ ਜਾ ਤਿਸੁ ਭਾਣਾ; ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ; ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ; ਨਉ ਨਿਧਿ ਪਾਈਆ ॥੧੮॥ ਸਲੋਕੁ ਮਃ ੧ ॥ ਪਹਿਲਾ ਸੁਚਾ ਆਪਿ ਹੋਇ; ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ; ਕੋਇ. ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ; ਲਗਾ ਪੜਣਿ ਸਲੋਕੁ ॥ ਕੁਹਥੀ ਜਾਈ ਸਟਿਆ; ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ, ਬੈਸੰਤਰੁ ਦੇਵਤਾ ਲੂਣੁ ॥ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ; ਥੁਕਾ ਪਈਆ ਤਿਤੁ ॥ ਜਿਤੁ ਮੁਖਿ ਨਾਮੁ. ਨ ਊਚਰਹਿ; ਬਿਨੁ ਨਾਵੈ. ਰਸ ਖਾਹਿ ॥ ਨਾਨਕ. ਏਵੈ ਜਾਣੀਐ; ਤਿਤੁ ਮੁਖਿ ਥੁਕਾ ਪਾਹਿ ॥੧॥ ਮਃ ੧ ॥ ਭੰਡਿ ਜੰਮੀਐ. ਭੰਡਿ ਨਿੰਮੀਐ; ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ; ਭੰਡਹੁ ਚਲੈ ਰਾਹੁ ॥ ਭੰਡੁ ਮੁਆ. ਭੰਡੁ ਭਾਲੀਐ; ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ; ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ; ਭੰਡੈ ਬਾਝੁ. ਨ ਕੋਇ ॥ ਨਾਨਕ. ਭੰਡੈ ਬਾਹਰਾ; ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ; ਭਾਗਾ ਰਤੀ ਚਾਰਿ ॥ ਨਾਨਕ. ਤੇ ਮੁਖ ਊਜਲੇ; ਤਿਤੁ ਸਚੈ ਦਰਬਾਰਿ ॥੨॥ ਪਉੜੀ ॥ ਸਭੁ ਕੋ ਆਖੈ ਆਪਣਾ; ਜਿਸੁ ਨਾਹੀ. ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ; ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ. ਐਤੁ ਜਗਿ; ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ. ਕਿਸੈ ਨ ਆਖੀਐ; ਪੜਿ ਅਖਰੁ. ਏਹੋ ਬੁਝੀਐ ॥ ਮੂਰਖੈ ਨਾਲਿ; ਨ ਲੁਝੀਐ ॥੧੯॥ ਸਲੋਕੁ ਮਃ ੧ ॥ ਨਾਨਕ. ਫਿਕੈ ਬੋਲਿਐ; ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ; ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ; ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ; ਪਾਣਾ ਲਹੈ ਸਜਾਇ ॥੧॥ ਮਃ ੧ ॥ ਅੰਦਰਹੁ ਝੂਠੇ ਪੈਜ ਬਾਹਰਿ; ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ; ਉਤਰੈ ਨਾਹੀ. ਮੈਲੁ ॥ ਜਿਨੑ ਪਟੁ ਅੰਦਰਿ, ਬਾਹਰਿ ਗੁਦੜੁ; ਤੇ ਭਲੇ ਸੰਸਾਰਿ ॥ ਤਿਨੑ ਨੇਹੁ ਲਗਾ ਰਬ ਸੇਤੀ; ਦੇਖਨੑੇ ਵੀਚਾਰਿ ॥ ਰੰਗਿ ਹਸਹਿ, ਰੰਗਿ ਰੋਵਹਿ; ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ. ਕਿਸੈ ਕੇਰੀ; ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ; ਜਬੈ ਦੇਇ. ਤ ਖਾਹਿ ॥ ਦੀਬਾਨੁ ਏਕੋ. ਕਲਮ ਏਕਾ; ਹਮਾ ਤੁਮੑਾ ਮੇਲੁ ॥ ਦਰਿ ਲਏ ਲੇਖਾ. ਪੀੜਿ ਛੁਟੈ; ਨਾਨਕਾ. ਜਿਉ ਤੇਲੁ ॥੨॥
Источники и права