couponatlas.

Гуру Грантх Сахиб (гурмукхи): Анг 474

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਉੜੀ ॥ ਆਪੇ ਹੀ ਕਰਣਾ ਕੀਓ; ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ; ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ; ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ; ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ; ਆਪੇ ਹੀ ਕਾਜੁ ਸਵਾਰੀਐ ॥੨੦॥ ਸਲੋਕੁ ਮਹਲਾ ੨ ॥ ਏਹ ਕਿਨੇਹੀ ਆਸਕੀ; ਦੂਜੈ ਲਗੈ ਜਾਇ ॥ ਨਾਨਕ. ਆਸਕੁ ਕਾਂਢੀਐ; ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ; ਮੰਦੈ ਮੰਦਾ ਹੋਇ ॥ ਆਸਕੁ ਏਹੁ. ਨ ਆਖੀਐ; ਜਿ ਲੇਖੈ ਵਰਤੈ ਸੋਇ ॥੧॥ ਮਹਲਾ ੨ ॥ ਸਲਾਮੁ ਜਬਾਬੁ ਦੋਵੈ ਕਰੇ; ਮੁੰਢਹੁ ਘੁਥਾ ਜਾਇ ॥ ਨਾਨਕ. ਦੋਵੈ ਕੂੜੀਆ; ਥਾਇ ਨ ਕਾਈ ਪਾਇ ॥੨॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ; ਸੋ ਸਾਹਿਬੁ ਸਦਾ ਸਮੑਾਲੀਐ ॥ ਜਿਤੁ ਕੀਤਾ ਪਾਈਐ ਆਪਣਾ; ਸਾ ਘਾਲ ਬੁਰੀ. ਕਿਉ ਘਾਲੀਐ ॥ ਮੰਦਾ. ਮੂਲਿ ਨ ਕੀਚਈ; ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ. ਨ ਹਾਰੀਐ; ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ; ਘਾਲੀਐ ॥੨੧॥ ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ; ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ; ਖਸਮ. ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ; ਤਾ ਕਿਛੁ ਪਾਏ ਮਾਨੁ ॥ ਨਾਨਕ. ਜਿਸ ਨੋ ਲਗਾ ਤਿਸੁ ਮਿਲੈ; ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ; ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ; ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ; ਕਦੇ. ਨ ਆਵੈ ਰਾਸਿ ॥ ਜੇਹਾ ਜਾਣੈ. ਤੇਹੋ ਵਰਤੈ; ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ. ਵਸਤੁ ਸਮਾਵੈ; ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ. ਹੁਕਮੁ ਨ ਚਲੈ; ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ. ਕੂੜੋ ਹੋਵੈ; ਨਾਨਕ. ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ; ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ; ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ; ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ; ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ; ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ; ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ; ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ; ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ; ਤਿਸੁ ਕਹੀਐ ਸਾਬਾਸਿ ॥ ਨਾਨਕ. ਹੁਕਮੁ ਨ ਚਲਈ; ਨਾਲਿ ਖਸਮ ਚਲੈ ਅਰਦਾਸਿ ॥੨੨॥ ਸਲੋਕੁ ਮਹਲਾ ੨ ॥ ਏਹ ਕਿਨੇਹੀ ਦਾਤਿ; ਆਪਸ ਤੇ ਜੋ ਪਾਈਐ ॥
Источники и права