couponatlas.

Гуру Грантх Сахиб (гурмукхи): Анг 475

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਸਾ ਕਰਮਾਤਿ; ਸਾਹਿਬ ਤੁਠੈ ਜੋ ਮਿਲੈ ॥੧॥ ਮਹਲਾ ੨ ॥ ਏਹ ਕਿਨੇਹੀ ਚਾਕਰੀ; ਜਿਤੁ ਭਉ ਖਸਮ ਨ ਜਾਇ ॥ ਨਾਨਕ. ਸੇਵਕੁ ਕਾਢੀਐ; ਜਿ ਸੇਤੀ ਖਸਮ ਸਮਾਇ ॥੨॥ ਪਉੜੀ ॥ ਨਾਨਕ. ਅੰਤ ਨ ਜਾਪਨੑੀ; ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ; ਫਿਰਿ ਆਪਿ ਕਰਾਏ ਮਾਰ ॥ ਇਕਨੑਾ ਗਲੀ ਜੰਜੀਰੀਆ; ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ. ਕਰੇ ਆਪਿ; ਹਉ. ਕੈ ਸਿਉ ਕਰੀ ਪੁਕਾਰ ॥ ਨਾਨਕ. ਕਰਣਾ ਜਿਨਿ ਕੀਆ; ਫਿਰਿ ਤਿਸ ਹੀ ਕਰਣੀ ਸਾਰ ॥੨੩॥ ਸਲੋਕੁ ਮਃ ੧ ॥ ਆਪੇ ਭਾਂਡੇ ਸਾਜਿਅਨੁ; ਆਪੇ ਪੂਰਣੁ ਦੇਇ ॥ ਇਕਨੑੀ ਦੁਧੁ ਸਮਾਈਐ; ਇਕਿ ਚੁਲੑੈ ਰਹਨੑਿ ਚੜੇ ॥ ਇਕਿ ਨਿਹਾਲੀ ਪੈ ਸਵਨੑਿ; ਇਕਿ. ਉਪਰਿ ਰਹਨਿ ਖੜੇ ॥ ਤਿਨੑਾ ਸਵਾਰੇ ਨਾਨਕਾ; ਜਿਨੑ ਕਉ ਨਦਰਿ ਕਰੇ ॥੧॥ ਮਹਲਾ ੨ ॥ ਆਪੇ ਸਾਜੇ. ਕਰੇ ਆਪਿ; ਜਾਈ ਭਿ ਰਖੈ ਆਪਿ ॥ ਤਿਸੁ ਵਿਚਿ ਜੰਤ ਉਪਾਇ ਕੈ; ਦੇਖੈ ਥਾਪਿ ਉਥਾਪਿ ॥ ਕਿਸ ਨੋ ਕਹੀਐ ਨਾਨਕਾ; ਸਭੁ ਕਿਛੁ ਆਪੇ ਆਪਿ ॥੨॥ ਪਉੜੀ ॥ ਵਡੇ ਕੀਆ ਵਡਿਆਈਆ; ਕਿਛੁ ਕਹਣਾ ਕਹਣੁ ਨ ਜਾਇ ॥ ਸੋ ਕਰਤਾ ਕਾਦਰ ਕਰੀਮੁ; ਦੇ ਜੀਆ ਰਿਜਕੁ ਸੰਬਾਹਿ ॥ ਸਾਈ ਕਾਰ ਕਮਾਵਣੀ; ਧੁਰਿ ਛੋਡੀ ਤਿੰਨੈ ਪਾਇ ॥ ਨਾਨਕ. ਏਕੀ ਬਾਹਰੀ; ਹੋਰ ਦੂਜੀ ਨਾਹੀ ਜਾਇ ॥ ਸੋ ਕਰੇ; ਜਿ ਤਿਸੈ ਰਜਾਇ ॥੨੪॥੧॥ ਸੁਧੁ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਆਸਾ ਬਾਣੀ ਭਗਤਾ ਕੀ ॥ ਕਬੀਰ ਜੀਉ. ਨਾਮਦੇਉ ਜੀਉ. ਰਵਿਦਾਸ ਜੀਉ ॥ ਆਸਾ ਸ੍ਰੀ ਕਬੀਰ ਜੀਉ ॥ ਗੁਰ ਚਰਣ ਲਾਗਿ. ਹਮ ਬਿਨਵਤਾ ਪੂਛਤ; ਕਹ ਜੀਉ ਪਾਇਆ ॥ ਕਵਨ ਕਾਜਿ ਜਗੁ ਉਪਜੈ ਬਿਨਸੈ; ਕਹਹੁ ਮੋਹਿ ਸਮਝਾਇਆ ॥੧॥ ਦੇਵ ਕਰਹੁ ਦਇਆ. ਮੋਹਿ ਮਾਰਗਿ ਲਾਵਹੁ; ਜਿਤੁ ਭੈ ਬੰਧਨ ਤੂਟੈ ॥ ਜਨਮ ਮਰਨ ਦੁਖ ਫੇੜ ਕਰਮ; ਸੁਖ ਜੀਅ, ਜਨਮ ਤੇ ਛੂਟੈ ॥੧॥ ਰਹਾਉ ॥ ਮਾਇਆ ਫਾਸ. ਬੰਧ ਨਹੀ ਫਾਰੈ; ਅਰੁ ਮਨ ਸੁੰਨਿ. ਨ ਲੂਕੇ ॥ ਆਪਾ ਪਦੁ ਨਿਰਬਾਣੁ. ਨ ਚੀਨੑਿਆ; ਇਨ ਬਿਧਿ. ਅਭਿਉ ਨ ਚੂਕੇ ॥੨॥ ਕਹੀ ਨ ਉਪਜੈ. ਉਪਜੀ ਜਾਣੈ; ਭਾਵ ਅਭਾਵ ਬਿਹੂਣਾ ॥ ਉਦੈ ਅਸਤ ਕੀ ਮਨ ਬੁਧਿ ਨਾਸੀ; ਤਉ ਸਦਾ ਸਹਜਿ ਲਿਵ ਲੀਣਾ ॥੩॥ ਜਿਉ ਪ੍ਰਤਿਬਿੰਬੁ, ਬਿੰਬ ਕਉ ਮਿਲੀ ਹੈ; ਉਦਕ ਕੁੰਭੁ ਬਿਗਰਾਨਾ ॥ ਕਹੁ ਕਬੀਰ. ਐਸਾ ਗੁਣ ਭ੍ਰਮੁ ਭਾਗਾ; ਤਉ ਮਨੁ ਸੁੰਨਿ ਸਮਾਨਾਂ ॥੪॥੧॥
Источники и права