couponatlas.

Гуру Грантх Сахиб (гурмукхи): Анг 477

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੰਤ ਮੰਤ੍ਰ ਸਭ ਅਉਖਧ ਜਾਨਹਿ; ਅੰਤਿ ਤਊ ਮਰਨਾ ॥੨॥ ਰਾਜ ਭੋਗ ਅਰੁ ਛਤ੍ਰ ਸਿੰਘਾਸਨ; ਬਹੁ ਸੁੰਦਰਿ ਰਮਨਾ ॥ ਪਾਨ ਕਪੂਰ ਸੁਬਾਸਕ ਚੰਦਨ; ਅੰਤਿ ਤਊ ਮਰਨਾ ॥੩॥ ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ; ਕਹੂ ਨ ਊਬਰਨਾ ॥ ਕਹੁ ਕਬੀਰ. ਇਉ ਰਾਮਹਿ ਜੰਪਉ; ਮੇਟਿ ਜਨਮ ਮਰਨਾ ॥੪॥੫॥ ਆਸਾ ॥ ਫੀਲੁ ਰਬਾਬੀ ਬਲਦੁ ਪਖਾਵਜ; ਕਊਆ ਤਾਲ ਬਜਾਵੈ ॥ ਪਹਿਰਿ ਚੋਲਨਾ ਗਦਹਾ ਨਾਚੈ; ਭੈਸਾ ਭਗਤਿ ਕਰਾਵੈ ॥੧॥ ਰਾਜਾ ਰਾਮ; ਕਕਰੀਆ ਬਰੇ ਪਕਾਏ ॥ ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥ ਬੈਠਿ ਸਿੰਘੁ ਘਰਿ ਪਾਨ ਲਗਾਵੈ; ਘੀਸ ਗਲਉਰੇ ਲਿਆਵੈ ॥ ਘਰਿ ਘਰਿ ਮੁਸਰੀ ਮੰਗਲੁ ਗਾਵਹਿ; ਕਛੂਆ ਸੰਖੁ ਬਜਾਵੈ ॥੨॥ ਬੰਸ ਕੋ ਪੂਤੁ ਬੀਆਹਨ ਚਲਿਆ; ਸੁਇਨੇ ਮੰਡਪ ਛਾਏ ॥ ਰੂਪ ਕੰਨਿਆ ਸੁੰਦਰਿ ਬੇਧੀ; ਸਸੈ ਸਿੰਘ ਗੁਨ ਗਾਏ ॥੩॥ ਕਹਤ ਕਬੀਰ. ਸੁਨਹੁ ਰੇ ਸੰਤਹੁ; ਕੀਟੀ ਪਰਬਤੁ ਖਾਇਆ ॥ ਕਛੂਆ ਕਹੈ, ਅੰਗਾਰ ਭਿ ਲੋਰਉ; ਲੂਕੀ ਸਬਦੁ ਸੁਨਾਇਆ ॥੪॥੬॥ ਆਸਾ ॥ ਬਟੂਆ ਏਕੁ. ਬਹਤਰਿ ਆਧਾਰੀ; ਏਕੋ ਜਿਸਹਿ ਦੁਆਰਾ ॥ ਨਵੈ ਖੰਡ ਕੀ ਪ੍ਰਿਥਮੀ ਮਾਗੈ; ਸੋ ਜੋਗੀ ਜਗਿ ਸਾਰਾ ॥੧॥ ਐਸਾ ਜੋਗੀ; ਨਉ ਨਿਧਿ ਪਾਵੈ ॥ ਤਲ ਕਾ ਬ੍ਰਹਮੁ; ਲੇ ਗਗਨਿ ਚਰਾਵੈ ॥੧॥ ਰਹਾਉ ॥ ਖਿੰਥਾ ਗਿਆਨ. ਧਿਆਨ ਕਰਿ ਸੂਈ; ਸਬਦੁ ਤਾਗਾ ਮਥਿ ਘਾਲੈ ॥ ਪੰਚ ਤਤੁ ਕੀ ਕਰਿ ਮਿਰਗਾਣੀ; ਗੁਰ ਕੈ ਮਾਰਗਿ ਚਾਲੈ ॥੨॥ ਦਇਆ ਫਾਹੁਰੀ. ਕਾਇਆ ਕਰਿ ਧੂਈ; ਦ੍ਰਿਸਟਿ ਕੀ ਅਗਨਿ ਜਲਾਵੈ ॥ ਤਿਸ ਕਾ ਭਾਉ. ਲਏ ਰਿਦ ਅੰਤਰਿ; ਚਹੁ ਜੁਗ ਤਾੜੀ ਲਾਵੈ ॥੩॥ ਸਭ ਜੋਗਤਣ ਰਾਮ ਨਾਮੁ ਹੈ; ਜਿਸ ਕਾ ਪਿੰਡੁ ਪਰਾਨਾ ॥ ਕਹੁ ਕਬੀਰ. ਜੇ ਕਿਰਪਾ ਧਾਰੈ; ਦੇਇ ਸਚਾ ਨੀਸਾਨਾ ॥੪॥੭॥ ਆਸਾ ॥ ਹਿੰਦੂ ਤੁਰਕ ਕਹਾ ਤੇ ਆਏ; ਕਿਨਿ ਏਹ ਰਾਹ ਚਲਾਈ ॥ ਦਿਲ ਮਹਿ ਸੋਚਿ ਬਿਚਾਰਿ ਕਵਾਦੇ; ਭਿਸਤ ਦੋਜਕ. ਕਿਨਿ ਪਾਈ ॥੧॥ ਕਾਜੀ; ਤੈ ਕਵਨ ਕਤੇਬ ਬਖਾਨੀ ॥ ਪੜ੍ਹਤ ਗੁਨਤ ਐਸੇ ਸਭ ਮਾਰੇ; ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥ ਸਕਤਿ ਸਨੇਹੁ ਕਰਿ, ਸੁੰਨਤਿ ਕਰੀਐ; ਮੈ. ਨ ਬਦਉਗਾ ਭਾਈ ॥ ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ; ਆਪਨ ਹੀ ਕਟਿ ਜਾਈ ॥੨॥ ਸੁੰਨਤਿ ਕੀਏ ਤੁਰਕੁ ਜੇ ਹੋਇਗਾ; ਅਉਰਤ ਕਾ ਕਿਆ ਕਰੀਐ ॥ ਅਰਧ ਸਰੀਰੀ ਨਾਰਿ ਨ ਛੋਡੈ; ਤਾ ਤੇ ਹਿੰਦੂ ਹੀ ਰਹੀਐ ॥੩॥ ਛਾਡਿ ਕਤੇਬ ਰਾਮੁ ਭਜੁ ਬਉਰੇ; ਜੁਲਮ ਕਰਤ ਹੈ ਭਾਰੀ ॥ ਕਬੀਰੈ ਪਕਰੀ ਟੇਕ ਰਾਮ ਕੀ; ਤੁਰਕ ਰਹੇ ਪਚਿਹਾਰੀ ॥੪॥੮॥ ਆਸਾ ॥ ਜਬ ਲਗੁ. ਤੇਲੁ ਦੀਵੇ ਮੁਖਿ ਬਾਤੀ; ਤਬ ਸੂਝੈ ਸਭੁ ਕੋਈ ॥
Источники и права