couponatlas.

Гуру Грантх Сахиб (гурмукхи): Анг 479

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਰਦ ਸਾਰਦ; ਕਰਹਿ ਖਵਾਸੀ ॥ ਪਾਸਿ ਬੈਠੀ; ਬੀਬੀ ਕਵਲਾ ਦਾਸੀ ॥੨॥ ਕੰਠੇ ਮਾਲਾ; ਜਿਹਵਾ ਰਾਮੁ ॥ ਸਹੰਸ ਨਾਮੁ ਲੈ ਲੈ; ਕਰਉ ਸਲਾਮੁ ॥੩॥ ਕਹਤ ਕਬੀਰ. ਰਾਮ ਗੁਨ ਗਾਵਉ ॥ ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥ ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ॥ ੴ ਸਤਿਗੁਰ ਪ੍ਰਸਾਦਿ ॥ ਪਾਤੀ ਤੋਰੈ ਮਾਲਿਨੀ; ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ; ਸੋ ਪਾਹਨ ਨਿਰਜੀਉ ॥੧॥ ਭੂਲੀ ਮਾਲਨੀ ਹੈ; ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ ਬ੍ਰਹਮੁ ਪਾਤੀ. ਬਿਸਨੁ ਡਾਰੀ; ਫੂਲ ਸੰਕਰਦੇਉ ॥ ਤੀਨਿ ਦੇਵ ਪ੍ਰਤਖਿ ਤੋਰਹਿ; ਕਰਹਿ ਕਿਸ ਕੀ ਸੇਉ ॥੨॥ ਪਾਖਾਨ ਗਢਿ ਕੈ ਮੂਰਤਿ ਕੀਨੑੀ; ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ ਸਾਚੀ ਹੈ; ਤਉ ਗੜ੍ਹਣਹਾਰੇ ਖਾਉ ॥੩॥ ਭਾਤੁ ਪਹਿਤਿ ਅਰੁ ਲਾਪਸੀ; ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ; ਇਸੁ ਮੂਰਤਿ ਕੇ ਮੁਖ ਛਾਰੁ ॥੪॥ ਮਾਲਿਨਿ ਭੂਲੀ. ਜਗੁ ਭੁਲਾਨਾ; ਹਮ ਭੁਲਾਨੇ ਨਾਹਿ ॥ ਕਹੁ ਕਬੀਰ. ਹਮ ਰਾਮ ਰਾਖੇ; ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥ ਆਸਾ ॥ ਬਾਰਹ ਬਰਸ. ਬਾਲਪਨ ਬੀਤੇ; ਬੀਸ ਬਰਸ ਕਛੁ ਤਪੁ, ਨ ਕੀਓ ॥ ਤੀਸ ਬਰਸ. ਕਛੁ ਦੇਵ. ਨ ਪੂਜਾ; ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ; ਜਨਮੁ ਗਇਓ ॥ ਸਾਇਰੁ ਸੋਖਿ; ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ, ਪਾਲਿ ਬੰਧਾਵੈ; ਲੂਣੈ ਖੇਤਿ, ਹਥ ਵਾਰਿ ਕਰੈ ॥ ਆਇਓ ਚੋਰੁ. ਤੁਰੰਤਹ ਲੇ ਗਇਓ; ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ; ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ. ਸੁਧੁ ਨਹੀ ਨਿਕਸੈ; ਤਬ ਰੇ. ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ. ਲਿਵ ਲਾਵੈ; ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ. ਹਰਿ ਧਨੁ ਪਾਇਓ; ਅੰਤੇ ਚਲਦਿਆ. ਨਾਲਿ ਚਲਿਓ ॥੪॥ ਕਹਤ ਕਬੀਰ. ਸੁਨਹੁ ਰੇ ਸੰਤਹੁ; ਅਨੁ ਧਨੁ ਕਛੂਐ. ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ; ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ ਆਸਾ ॥ ਕਾਹੂ ਦੀਨੑੇ ਪਾਟ ਪਟੰਬਰ; ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ; ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ; ਨ ਕੀਜੈ. ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ; ਰੇ ਮਨ ॥੧॥ ਰਹਾਉ ॥ ਕੁਮੑਾਰੈ. ਏਕ ਜੁ ਮਾਟੀ ਗੂੰਧੀ; ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ; ਕਾਹੂ ਬਿਆਧਿ ਲਗਾਈ ॥੨॥ ਸੂਮਹਿ. ਧਨੁ ਰਾਖਨ ਕਉ ਦੀਆ; ਮੁਗਧੁ ਕਹੈ. ਧਨੁ ਮੇਰਾ ॥
Источники и права