couponatlas.

Гуру Грантх Сахиб (гурмукхи): Анг 48

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਐਥੈ ਮਿਲਹਿ ਵਡਾਈਆ; ਦਰਗਹਿ ਪਾਵਹਿ ਥਾਉ ॥੩॥ ਕਰੇ ਕਰਾਏ ਆਪਿ ਪ੍ਰਭੁ; ਸਭੁ ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ ਜੀਵਾਲਦਾ; ਅੰਤਰਿ ਬਾਹਰਿ ਸਾਥਿ ॥ ਨਾਨਕ. ਪ੍ਰਭ ਸਰਣਾਗਤੀ; ਸਰਬ ਘਟਾ ਕੇ ਨਾਥ ॥੪॥੧੫॥੮੫॥ ਸਿਰੀਰਾਗੁ ਮਹਲਾ ੫ ॥ ਸਰਣਿ ਪਏ ਪ੍ਰਭ ਆਪਣੇ; ਗੁਰੁ ਹੋਆ ਕਿਰਪਾਲੁ ॥ ਸਤਗੁਰ ਕੈ ਉਪਦੇਸਿਐ; ਬਿਨਸੇ ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ; ਅੰਮ੍ਰਿਤ ਨਦਰਿ ਨਿਹਾਲੁ ॥੧॥ ਮਨ ਮੇਰੇ; ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭੁ ਆਪਣੀ; ਇਕ ਨਿਮਖ. ਨ ਮਨਹੁ ਵਿਸਾਰੁ ॥ ਰਹਾਉ ॥ ਗੁਣ ਗੋਵਿੰਦ ਨਿਤ ਗਾਵੀਅਹਿ; ਅਵਗੁਣ ਕਟਣਹਾਰ ॥ ਬਿਨੁ ਹਰਿ ਨਾਮ. ਨ ਸੁਖੁ ਹੋਇ; ਕਰਿ ਡਿਠੇ ਬਿਸਥਾਰ ॥ ਸਹਜੇ ਸਿਫਤੀ ਰਤਿਆ; ਭਵਜਲੁ ਉਤਰੇ ਪਾਰਿ ॥੨॥ ਤੀਰਥ ਵਰਤ ਲਖ ਸੰਜਮਾ; ਪਾਈਐ ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ; ਜਾ ਵੇਖੈ ਸਦਾ ਹਦੂਰਿ ॥ ਥਾਨ ਥਨੰਤਰਿ ਰਵਿ ਰਹਿਆ; ਪ੍ਰਭੁ ਮੇਰਾ ਭਰਪੂਰਿ ॥੩॥ ਸਚੁ ਪਾਤਿਸਾਹੀ ਅਮਰੁ ਸਚੁ; ਸਚੇ ਸਚਾ ਥਾਨੁ ॥ ਸਚੀ ਕੁਦਰਤਿ ਧਾਰੀਅਨੁ; ਸਚਿ ਸਿਰਜਿਓਨੁ ਜਹਾਨੁ ॥ ਨਾਨਕ ਜਪੀਐ ਸਚੁ ਨਾਮੁ; ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥ ਸਿਰੀਰਾਗੁ ਮਹਲਾ ੫ ॥ ਉਦਮੁ ਕਰਿ ਹਰਿ ਜਾਪਣਾ; ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ; ਮਲੁ ਜਨਮ ਜਨਮ ਕੀ ਕਾਟਿ ॥੧॥ ਮਨ ਮੇਰੇ; ਰਾਮ ਨਾਮੁ ਜਪਿ ਜਾਪੁ ॥ ਮਨ ਇਛੇ ਫਲ ਭੁੰਚਿ ਤੂ; ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥ ਜਿਸੁ ਕਾਰਣਿ ਤਨੁ ਧਾਰਿਆ; ਸੋ ਪ੍ਰਭੁ ਡਿਠਾ ਨਾਲਿ ॥ ਜਲਿ ਥਲਿ ਮਹੀਅਲਿ ਪੂਰਿਆ; ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥ ਮਨੁ ਤਨੁ ਨਿਰਮਲੁ ਹੋਇਆ; ਲਾਗੀ ਸਾਚੁ ਪਰੀਤਿ ॥ ਚਰਣ ਭਜੇ ਪਾਰਬ੍ਰਹਮ ਕੇ; ਸਭਿ ਜਪ ਤਪ ਤਿਨ ਹੀ ਕੀਤਿ ॥੩॥ ਰਤਨ ਜਵੇਹਰ ਮਾਣਿਕਾ; ਅੰਮ੍ਰਿਤੁ ਹਰਿ ਕਾ ਨਾਉ ॥ ਸੂਖ ਸਹਜ ਆਨੰਦ ਰਸ; ਜਨ ਨਾਨਕ. ਹਰਿ ਗੁਣ ਗਾਉ ॥੪॥੧੭॥੮੭॥ ਸਿਰੀਰਾਗੁ ਮਹਲਾ ੫ ॥ ਸੋਈ ਸਾਸਤੁ. ਸਉਣੁ ਸੋਇ; ਜਿਤੁ ਜਪੀਐ. ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ; ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ; ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ; ਮਰਣੁ ਨ ਆਵਣੁ ਜਾਉ ॥੧॥ ਮੇਰੇ ਮਨ. ਹਰਿ ਭਜੁ; ਸਦਾ ਇਕ ਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ; ਸਦਾ ਸਹਾਈ ਸੰਗਿ ॥੧॥ ਰਹਾਉ ॥ ਸੁਖਾ ਕੀ ਮਿਤਿ. ਕਿਆ ਗਣੀ; ਜਾ ਸਿਮਰੀ ਗੋਵਿੰਦੁ ॥ ਜਿਨ ਚਾਖਿਆ ਸੇ ਤ੍ਰਿਪਤਾਸਿਆ; ਉਹ ਰਸੁ ਜਾਣੈ ਜਿੰਦੁ ॥
Источники и права