couponatlas.

Гуру Грантх Сахиб (гурмукхи): Анг 484

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਸਾ ॥ ਮੇਰੀ ਬਹੁਰੀਆ ਕੋ ਧਨੀਆ ਨਾਉ ॥ ਲੇ ਰਾਖਿਓ ਰਾਮ ਜਨੀਆ ਨਾਉ ॥੧॥ ਇਨੑ ਮੁੰਡੀਅਨ; ਮੇਰਾ ਘਰੁ ਧੁੰਧਰਾਵਾ ॥ ਬਿਟਵਹਿ; ਰਾਮ ਰਮਊਆ ਲਾਵਾ ॥੧॥ ਰਹਾਉ ॥ ਕਹਤੁ ਕਬੀਰ; ਸੁਨਹੁ ਮੇਰੀ ਮਾਈ ॥ ਇਨੑ ਮੁੰਡੀਅਨ; ਮੇਰੀ ਜਾਤਿ ਗਵਾਈ ॥੨॥੩॥੩੩॥ ਆਸਾ ॥ ਰਹੁ ਰਹੁ ਰੀ ਬਹੁਰੀਆ; ਘੂੰਘਟੁ. ਜਿਨਿ ਕਾਢੈ ॥ ਅੰਤ ਕੀ ਬਾਰ; ਲਹੈਗੀ ਨ ਆਢੈ ॥੧॥ ਰਹਾਉ ॥ ਘੂੰਘਟੁ ਕਾਢਿ ਗਈ; ਤੇਰੀ ਆਗੈ ॥ ਉਨ ਕੀ ਗੈਲਿ; ਤੋਹਿ ਜਿਨਿ ਲਾਗੈ ॥੧॥ ਘੂੰਘਟ ਕਾਢੇ ਕੀ; ਇਹੈ ਬਡਾਈ ॥ ਦਿਨ ਦਸ ਪਾਂਚ; ਬਹੂ ਭਲੇ ਆਈ ॥੨॥ ਘੂੰਘਟੁ ਤੇਰੋ; ਤਉ ਪਰਿ ਸਾਚੈ ॥ ਹਰਿ ਗੁਨ ਗਾਇ; ਕੂਦਹਿ ਅਰੁ ਨਾਚੈ ॥੩॥ ਕਹਤ ਕਬੀਰ; ਬਹੂ ਤਬ ਜੀਤੈ ॥ ਹਰਿ ਗੁਨ ਗਾਵਤ; ਜਨਮੁ ਬਿਤੀਤੈ ॥੪॥੧॥੩੪॥ ਆਸਾ ॥ ਕਰਵਤੁ ਭਲਾ; ਨ ਕਰਵਟ ਤੇਰੀ ॥ ਲਾਗੁ ਗਲੇ; ਸੁਨੁ ਬਿਨਤੀ ਮੇਰੀ ॥੧॥ ਹਉ ਵਾਰੀ; ਮੁਖੁ ਫੇਰਿ ਪਿਆਰੇ ॥ ਕਰਵਟੁ ਦੇ; ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥ ਜਉ ਤਨੁ ਚੀਰਹਿ; ਅੰਗੁ ਨ ਮੋਰਉ ॥ ਪਿੰਡੁ ਪਰੈ; ਤਉ ਪ੍ਰੀਤਿ. ਨ ਤੋਰਉ ॥੨॥ ਹਮ ਤੁਮ ਬੀਚੁ; ਭਇਓ ਨਹੀ ਕੋਈ ॥ ਤੁਮਹਿ ਸੁ ਕੰਤ; ਨਾਰਿ ਹਮ ਸੋਈ ॥੩॥ ਕਹਤੁ ਕਬੀਰੁ; ਸੁਨਹੁ ਰੇ ਲੋਈ ॥ ਅਬ ਤੁਮਰੀ; ਪਰਤੀਤਿ ਨ ਹੋਈ ॥੪॥੨॥੩੫॥ ਆਸਾ ॥ ਕੋਰੀ ਕੋ; ਕਾਹੂ. ਮਰਮੁ ਨ ਜਾਨਾਂ ॥ ਸਭੁ ਜਗੁ ਆਨਿ; ਤਨਾਇਓ ਤਾਨਾਂ ॥੧॥ ਰਹਾਉ ॥ ਜਬ ਤੁਮ; ਸੁਨਿ ਲੇ ਬੇਦ ਪੁਰਾਨਾਂ ॥ ਤਬ ਹਮ; ਇਤਨਕੁ ਪਸਰਿਓ ਤਾਨਾਂ ॥੧॥ ਧਰਨਿ ਅਕਾਸ ਕੀ; ਕਰਗਹ ਬਨਾਈ ॥ ਚੰਦੁ ਸੂਰਜੁ ਦੁਇ; ਸਾਥ ਚਲਾਈ ॥੨॥ ਪਾਈ ਜੋਰਿ. ਬਾਤ ਇਕ ਕੀਨੀ; ਤਹ ਤਾਂਤੀ ਮਨੁ ਮਾਨਾਂ ॥ ਜੋਲਾਹੇ ਘਰੁ ਅਪਨਾ ਚੀਨੑਾਂ; ਘਟ ਹੀ ਰਾਮੁ ਪਛਾਨਾਂ ॥੩॥ ਕਹਤੁ ਕਬੀਰੁ; ਕਾਰਗਹ ਤੋਰੀ ॥ ਸੂਤੈ ਸੂਤ ਮਿਲਾਏ. ਕੋਰੀ ॥੪॥੩॥੩੬॥ ਆਸਾ ॥ ਅੰਤਰਿ ਮੈਲੁ. ਜੇ ਤੀਰਥ ਨਾਵੈ; ਤਿਸੁ ਬੈਕੁੰਠ ਨ ਜਾਨਾਂ ॥ ਲੋਕ ਪਤੀਣੇ. ਕਛੂ ਨ ਹੋਵੈ; ਨਾਹੀ ਰਾਮੁ ਅਯਾਨਾ ॥੧॥ ਪੂਜਹੁ ਰਾਮੁ; ਏਕੁ ਹੀ ਦੇਵਾ ॥ ਸਾਚਾ ਨਾਵਣੁ; ਗੁਰ ਕੀ ਸੇਵਾ ॥੧॥ ਰਹਾਉ ॥ ਜਲ ਕੈ ਮਜਨਿ. ਜੇ ਗਤਿ ਹੋਵੈ; ਨਿਤ ਨਿਤ ਮੇਂਡੁਕ ਨਾਵਹਿ ॥ ਜੈਸੇ ਮੇਂਡੁਕ. ਤੈਸੇ ਓਇ ਨਰ; ਫਿਰਿ ਫਿਰਿ ਜੋਨੀ ਆਵਹਿ ॥੨॥ ਮਨਹੁ ਕਠੋਰੁ. ਮਰੈ ਬਾਨਾਰਸਿ; ਨਰਕੁ. ਨ ਬਾਂਚਿਆ ਜਾਈ ॥ ਹਰਿ ਕਾ ਸੰਤੁ ਮਰੈ ਹਾੜੰਬੈ; ਤ ਸਗਲੀ ਸੈਨ ਤਰਾਈ ॥੩॥ ਦਿਨਸੁ ਨ ਰੈਨਿ, ਬੇਦੁ ਨਹੀ ਸਾਸਤ੍ਰ; ਤਹਾ ਬਸੈ ਨਿਰੰਕਾਰਾ ॥ ਕਹਿ ਕਬੀਰ. ਨਰ ਤਿਸਹਿ ਧਿਆਵਹੁ; ਬਾਵਰਿਆ ਸੰਸਾਰਾ ॥੪॥੪॥੩੭॥
Источники и права