couponatlas.

Гуру Грантх Сахиб (гурмукхи): Анг 487

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਾ ਮਹਿ; ਮਗਨ ਹੋਤ ਨ. ਤੇਰੋ ਜਨੁ ॥੨॥ ਪ੍ਰੇਮ ਕੀ ਜੇਵਰੀ ਬਾਧਿਓ; ਤੇਰੋ ਜਨ ॥ ਕਹਿ ਰਵਿਦਾਸ; ਛੂਟਿਬੋ ਕਵਨ ਗੁਨ ॥੩॥੪॥ ਆਸਾ ॥ ਹਰਿ ਹਰਿ. ਹਰਿ ਹਰਿ; ਹਰਿ ਹਰਿ ਹਰੇ ॥ ਹਰਿ ਸਿਮਰਤ; ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥ ਹਰਿ ਕੇ ਨਾਮ; ਕਬੀਰ ਉਜਾਗਰ ॥ ਜਨਮ ਜਨਮ ਕੇ; ਕਾਟੇ ਕਾਗਰ ॥੧॥ ਨਿਮਤ ਨਾਮਦੇਉ; ਦੂਧੁ ਪੀਆਇਆ ॥ ਤਉ ਜਗ ਜਨਮ; ਸੰਕਟ ਨਹੀ ਆਇਆ ॥੨॥ ਜਨ ਰਵਿਦਾਸ; ਰਾਮ ਰੰਗਿ ਰਾਤਾ ॥ ਇਉ ਗੁਰ ਪਰਸਾਦਿ; ਨਰਕ ਨਹੀ ਜਾਤਾ ॥੩॥੫॥ ਮਾਟੀ ਕੋ ਪੁਤਰਾ; ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ; ਦਉਰਿਓ ਫਿਰਤੁ ਹੈ ॥੧॥ ਰਹਾਉ ॥ ਜਬ ਕਛੁ ਪਾਵੈ; ਤਬ. ਗਰਬੁ ਕਰਤੁ ਹੈ ॥ ਮਾਇਆ ਗਈ; ਤਬ ਰੋਵਨੁ ਲਗਤੁ ਹੈ ॥੧॥ ਮਨ ਬਚ ਕ੍ਰਮ; ਰਸ ਕਸਹਿ ਲੁਭਾਨਾ ॥ ਬਿਨਸਿ ਗਇਆ; ਜਾਇ ਕਹੂੰ ਸਮਾਨਾ ॥੨॥ ਕਹਿ ਰਵਿਦਾਸ; ਬਾਜੀ ਜਗੁ ਭਾਈ ॥ ਬਾਜੀਗਰ ਸਉ; ਮੋੁਹਿ ਪ੍ਰੀਤਿ ਬਨਿ ਆਈ ॥੩॥੬॥ ਆਸਾ ਬਾਣੀ ਭਗਤ ਧੰਨੇ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ; ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ, ਕਾਮ ਲੁਬਧ ਰਾਤਾ; ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ; ਚਾਰ ਬਿਚਾਰ. ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ; ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ; ਜਲਤ ਜਾਲ. ਜਮ ਫੰਧ ਪਰੇ ॥ ਬਿਖੁ ਫਲ ਸੰਚਿ. ਭਰੇ ਮਨ ਐਸੇ; ਪਰਮ ਪੁਰਖ ਪ੍ਰਭ. ਮਨ ਬਿਸਰੇ ॥੨॥ ਗਿਆਨ ਪ੍ਰਵੇਸੁ. ਗੁਰਹਿ ਧਨੁ ਦੀਆ; ਧਿਆਨੁ ਮਾਨੁ. ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ; ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ, ਸਮਾਨੀ ਜਾ ਕੈ; ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ; ਮਿਲਿ ਜਨ ਸੰਤ ਸਮਾਨਿਆ ॥੪॥੧॥ ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ; ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ; ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ; ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ; ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ; ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ; ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ; ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ; ਭਗਤਾ ਮਹਿ ਗਨਿਆ ॥੩॥
Источники и права