couponatlas.

Гуру Грантх Сахиб (гурмукхи): Анг 488

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਹ ਬਿਧਿ ਸੁਨਿ ਕੈ ਜਾਟਰੋ; ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ; ਧੰਨਾ ਵਡਭਾਗਾ ॥੪॥੨॥ ਰੇ ਚਿਤ. ਚੇਤਸਿ ਕੀ ਨ, ਦਯਾਲ ਦਮੋਦਰ; ਬਿਬਹਿ. ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ; ਕਰਤਾ ਕਰੈ ਸੁ ਹੋਈ ॥੧॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ; ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਅਗਨਿ ਮਹਿ ਰਾਖੈ; ਐਸਾ ਖਸਮੁ ਹਮਾਰਾ ॥੧॥ ਕੁੰਮੀ ਜਲ ਮਾਹਿ. ਤਨ ਤਿਸੁ ਬਾਹਰਿ; ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ; ਸਮਝਿ ਦੇਖੁ ਮਨ ਮਾਹੀ ॥੨॥ ਪਾਖਣਿ ਕੀਟੁ ਗੁਪਤੁ ਹੋਇ ਰਹਤਾ; ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ. ਪੂਰਨ ਤਾਹੂ ਕੋ; ਮਤ ਰੇ ਜੀਅ ਡਰਾਂਹੀ ॥੩॥੩॥ ਆਸਾ ਸੇਖ ਫਰੀਦ ਜੀਉ ਕੀ ਬਾਣੀ ॥ ੴ ਸਤਿਗੁਰ ਪ੍ਰਸਾਦਿ ॥ ਦਿਲਹੁ ਮੁਹਬਤਿ ਜਿੰਨੑ; ਸੇਈ ਸਚਿਆ ॥ ਜਿਨੑ ਮਨਿ ਹੋਰੁ. ਮੁਖਿ ਹੋਰੁ; ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ; ਰੰਗਿ ਦੀਦਾਰ ਕੇ ॥ ਵਿਸਰਿਆ ਜਿਨੑ ਨਾਮੁ; ਤੇ ਭੁਇ ਭਾਰੁ ਥੀਏ ॥੧॥ ਰਹਾਉ ॥ ਆਪਿ ਲੀਏ ਲੜਿ ਲਾਇ; ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ; ਆਏ ਸਫਲੁ ਸੇ ॥੨॥ ਪਰਵਦਗਾਰ ਅਪਾਰ; ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ; ਚੁੰਮਾ ਪੈਰ. ਮੂੰ ॥੩॥ ਤੇਰੀ ਪਨਹ ਖੁਦਾਇ; ਤੂ ਬਖਸੰਦਗੀ ॥ ਸੇਖ ਫਰੀਦੈ; ਖੈਰੁ ਦੀਜੈ ਬੰਦਗੀ ॥੪॥੧॥ ਆਸਾ ॥ ਬੋਲੈ ਸੇਖ ਫਰੀਦੁ; ਪਿਆਰੇ ਅਲਹ ਲਗੇ ॥ ਇਹੁ ਤਨੁ ਹੋਸੀ ਖਾਕ; ਨਿਮਾਣੀ ਗੋਰ ਘਰੇ ॥੧॥ ਆਜੁ ਮਿਲਾਵਾ ਸੇਖ ਫਰੀਦ; ਟਾਕਿਮ ਕੂੰਜੜੀਆ. ਮਨਹੁ ਮਚਿੰਦੜੀਆ ॥੧॥ ਰਹਾਉ ॥ ਜੇ ਜਾਣਾ ਮਰਿ ਜਾਈਐ; ਘੁਮਿ ਨ ਆਈਐ ॥ ਝੂਠੀ ਦੁਨੀਆ ਲਗਿ; ਨ ਆਪੁ ਵਞਾਈਐ ॥੨॥ ਬੋਲੀਐ ਸਚੁ ਧਰਮੁ; ਝੂਠੁ ਨ ਬੋਲੀਐ ॥ ਜੋ ਗੁਰੁ ਦਸੈ ਵਾਟ; ਮੁਰੀਦਾ ਜੋਲੀਐ ॥੩॥ ਛੈਲ ਲੰਘੰਦੇ ਪਾਰਿ; ਗੋਰੀ ਮਨੁ ਧੀਰਿਆ ॥ ਕੰਚਨ ਵੰਨੇ ਪਾਸੇ; ਕਲਵਤਿ ਚੀਰਿਆ ॥੪॥ ਸੇਖ ਹੈਯਾਤੀ ਜਗਿ; ਨ ਕੋਈ ਥਿਰੁ ਰਹਿਆ ॥ ਜਿਸੁ ਆਸਣਿ ਹਮ ਬੈਠੇ; ਕੇਤੇ ਬੈਸਿ ਗਇਆ ॥੫॥ ਕਤਿਕ ਕੂੰਜਾਂ, ਚੇਤਿ ਡਉ; ਸਾਵਣਿ ਬਿਜੁਲੀਆਂ ॥ ਸੀਆਲੇ ਸੋਹੰਦੀਆਂ; ਪਿਰ ਗਲਿ ਬਾਹੜੀਆਂ ॥੬॥ ਚਲੇ ਚਲਣਹਾਰ; ਵਿਚਾਰਾ ਲੇਇ ਮਨੋ ॥ ਗੰਢੇਦਿਆਂ ਛਿਅ ਮਾਹ; ਤੁੜੰਦਿਆ ਹਿਕੁ ਖਿਨੋ ॥੭॥ ਜਿਮੀ ਪੁਛੈ ਅਸਮਾਨ; ਫਰੀਦਾ ਖੇਵਟ ਕਿੰਨਿ ਗਏ ॥ ਜਾਲਣ ਗੋਰਾਂ ਨਾਲਿ; ਉਲਾਮੇ ਜੀਅ ਸਹੇ ॥੮॥੨॥
Источники и права