couponatlas.

Гуру Грантх Сахиб (гурмукхи): Анг 489

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥ ਤੇਰਾ ਨਾਮੁ. ਕਰੀ ਚਨਣਾਠੀਆ; ਜੇ ਮਨੁ. ਉਰਸਾ ਹੋਇ ॥ ਕਰਣੀ ਕੁੰਗੂ. ਜੇ ਰਲੈ; ਘਟ ਅੰਤਰਿ. ਪੂਜਾ ਹੋਇ ॥੧॥ ਪੂਜਾ ਕੀਚੈ. ਨਾਮੁ ਧਿਆਈਐ; ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥ ਬਾਹਰਿ ਦੇਵ ਪਖਾਲੀਅਹਿ; ਜੇ ਮਨੁ ਧੋਵੈ ਕੋਇ ॥ ਜੂਠਿ ਲਹੈ. ਜੀਉ ਮਾਜੀਐ; ਮੋਖ ਪਇਆਣਾ ਹੋਇ ॥੨॥ ਪਸੂ ਮਿਲਹਿ ਚੰਗਿਆਈਆ; ਖੜੁ ਖਾਵਹਿ. ਅੰਮ੍ਰਿਤੁ ਦੇਹਿ ॥ ਨਾਮ ਵਿਹੂਣੇ ਆਦਮੀ; ਧ੍ਰਿਗੁ ਜੀਵਣ ਕਰਮ ਕਰੇਹਿ ॥੩॥ ਨੇੜਾ ਹੈ. ਦੂਰਿ ਨ ਜਾਣਿਅਹੁ; ਨਿਤ ਸਾਰੇ ਸੰਮੑਾਲੇ ॥ ਜੋ ਦੇਵੈ ਸੋ ਖਾਵਣਾ; ਕਹੁ ਨਾਨਕ. ਸਾਚਾ ਹੇ ॥੪॥੧॥ ਗੂਜਰੀ ਮਹਲਾ ੧ ॥ ਨਾਭਿ ਕਮਲ ਤੇ. ਬ੍ਰਹਮਾ ਉਪਜੇ; ਬੇਦ ਪੜਹਿ. ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ. ਨ ਜਾਈ ਲਖਣਾ; ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ; ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ; ਮੁਨਿ ਜਨ ਸੇਵਹਿ. ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ, ਜਾ ਕੇ ਤ੍ਰਿਭਵਣਿ; ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ. ਸੁ ਅਹਿਨਿਸਿ ਨਿਰਮਲੁ; ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ; ਦੁਹੁ ਲੋਚਨ. ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ; ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ; ਸਾਚੈ ਮਹਲਿ ਅਪਾਰਾ ॥ ਨਾਨਕ. ਸਹਜਿ ਮਿਲੇ ਜਗਜੀਵਨ; ਨਦਰਿ ਕਰਹੁ ਨਿਸਤਾਰਾ ॥੪॥੨॥
Источники и права