couponatlas.

Гуру Грантх Сахиб (гурмукхи): Анг 490

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਗੂਜਰੀ ਮਹਲਾ ੩ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਇਵੇਹਾ ਜੀਵਣਾ; ਜਿਤੁ ਹਰਿ ਪ੍ਰੀਤਿ. ਨ ਪਾਇ ॥ ਜਿਤੁ ਕੰਮਿ. ਹਰਿ ਵੀਸਰੈ; ਦੂਜੈ ਲਗੈ ਜਾਇ ॥੧॥ ਐਸਾ ਸਤਿਗੁਰੁ ਸੇਵੀਐ ਮਨਾ; ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ; ਅਵਰ. ਵਿਸਰਿ ਸਭ ਜਾਇ ॥ ਹਰਿ ਸੇਤੀ. ਚਿਤੁ ਗਹਿ ਰਹੈ; ਜਰਾ ਕਾ. ਭਉ ਨ ਹੋਵਈ; ਜੀਵਨ ਪਦਵੀ ਪਾਇ ॥੧॥ ਰਹਾਉ ॥ ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ; ਵੇਖੁ. ਜੈਸੀ ਭਗਤਿ ਬਨੀ ॥ ਆਪ ਸੇਤੀ. ਆਪੁ ਖਾਇਆ; ਤਾ ਮਨੁ ਨਿਰਮਲੁ ਹੋਆ; ਜੋਤੀ ਜੋਤਿ ਸਮਈ ॥੨॥ ਬਿਨੁ ਭਾਗਾ. ਐਸਾ ਸਤਿਗੁਰੁ, ਨ ਪਾਈਐ; ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ. ਵਿਚਹੁ ਨਿਕਲੈ; ਤਾ. ਸਦਾ ਸੁਖੁ ਹੋਇ ॥੩॥ ਨਾਨਕ. ਐਸੇ ਸਤਿਗੁਰ ਕੀ, ਕਿਆ ਓਹੁ ਸੇਵਕੁ. ਸੇਵਾ ਕਰੇ; ਗੁਰ ਆਗੈ. ਜੀਉ ਧਰੇਇ ॥ ਸਤਿਗੁਰ ਕਾ ਭਾਣਾ ਚਿਤਿ ਕਰੇ; ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥ ਗੂਜਰੀ ਮਹਲਾ ੩ ॥ ਹਰਿ ਕੀ ਤੁਮ ਸੇਵਾ ਕਰਹੁ; ਦੂਜੀ ਸੇਵਾ. ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ. ਮਨਹੁ ਚਿੰਦਿਆ ਫਲੁ ਪਾਈਐ; ਦੂਜੀ ਸੇਵਾ. ਜਨਮੁ ਬਿਰਥਾ ਜਾਇ ਜੀ ॥੧॥ ਹਰਿ ਮੇਰੀ ਪ੍ਰੀਤਿ. ਰੀਤਿ ਹੈ ਹਰਿ ਮੇਰੀ; ਹਰਿ ਮੇਰੀ. ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ ਮਨੁ ਭੀਜੈ; ਏਹਾ ਸੇਵ ਬਨੀ ਜੀਉ ॥੧॥ ਰਹਾਉ ॥ ਹਰਿ ਮੇਰਾ ਸਿਮ੍ਰਿਤਿ. ਹਰਿ ਮੇਰਾ ਸਾਸਤ੍ਰ; ਹਰਿ ਮੇਰਾ ਬੰਧਪੁ. ਹਰਿ ਮੇਰਾ ਭਾਈ ॥ ਹਰਿ ਕੀ ਮੈ ਭੂਖ ਲਾਗੈ. ਹਰਿ ਨਾਮਿ, ਮੇਰਾ ਮਨੁ ਤ੍ਰਿਪਤੈ; ਹਰਿ ਮੇਰਾ ਸਾਕੁ, ਅੰਤਿ ਹੋਇ ਸਖਾਈ ॥੨॥ ਹਰਿ ਬਿਨੁ. ਹੋਰ ਰਾਸਿ ਕੂੜੀ ਹੈ; ਚਲਦਿਆ ਨਾਲਿ. ਨ ਜਾਈ ॥ ਹਰਿ ਮੇਰਾ ਧਨੁ. ਮੇਰੈ ਸਾਥਿ ਚਾਲੈ; ਜਹਾ ਹਉ ਜਾਉ ਤਹ ਜਾਈ ॥੩॥ ਸੋ ਝੂਠਾ. ਜੋ ਝੂਠੇ ਲਾਗੈ; ਝੂਠੇ ਕਰਮ ਕਮਾਈ ॥ ਕਹੈ ਨਾਨਕੁ. ਹਰਿ ਕਾ ਭਾਣਾ ਹੋਆ; ਕਹਣਾ ਕਛੂ ਨ ਜਾਈ ॥੪॥੨॥੪॥ ਗੂਜਰੀ ਮਹਲਾ ੩ ॥ ਜੁਗ ਮਾਹਿ. ਨਾਮੁ ਦੁਲੰਭੁ ਹੈ; ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ. ਮੁਕਤਿ ਨ ਹੋਵਈ; ਵੇਖਹੁ ਕੋ ਵਿਉਪਾਇ ॥੧॥ ਬਲਿਹਾਰੀ ਗੁਰ ਆਪਣੇ; ਸਦ ਬਲਿਹਾਰੈ ਜਾਉ ॥ ਸਤਿਗੁਰ ਮਿਲਿਐ. ਹਰਿ ਮਨਿ ਵਸੈ; ਸਹਜੇ ਰਹੈ ਸਮਾਇ ॥੧॥ ਰਹਾਉ ॥ ਜਾਂ ਭਉ ਪਾਏ ਆਪਣਾ; ਬੈਰਾਗੁ ਉਪਜੈ ਮਨਿ ਆਇ ॥ ਬੈਰਾਗੈ ਤੇ. ਹਰਿ ਪਾਈਐ; ਹਰਿ ਸਿਉ ਰਹੈ ਸਮਾਇ ॥੨॥ ਸੇਇ ਮੁਕਤ. ਜਿ ਮਨੁ ਜਿਣਹਿ; ਫਿਰਿ. ਧਾਤੁ ਨ ਲਾਗੈ ਆਇ ॥ ਦਸਵੈ ਦੁਆਰਿ ਰਹਤ ਕਰੇ; ਤ੍ਰਿਭਵਣ ਸੋਝੀ ਪਾਇ ॥੩॥ ਨਾਨਕ. ਗੁਰ ਤੇ ਗੁਰੁ ਹੋਇਆ; ਵੇਖਹੁ. ਤਿਸ ਕੀ ਰਜਾਇ ॥
Источники и права