couponatlas.

Гуру Грантх Сахиб (гурмукхи): Анг 491

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਹੁ ਕਾਰਣੁ ਕਰਤਾ ਕਰੇ; ਜੋਤੀ ਜੋਤਿ ਸਮਾਇ ॥੪॥੩॥੫॥ ਗੂਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ ਕਹੈ; ਕਹਿਐ. ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ; ਤਾ ਫਲੁ ਪਾਵੈ ਕੋਇ ॥੧॥ ਅੰਤਰਿ; ਗੋਵਿੰਦ. ਜਿਸੁ ਲਾਗੈ ਪ੍ਰੀਤਿ ॥ ਹਰਿ. ਤਿਸੁ ਕਦੇ ਨ ਵੀਸਰੈ; ਹਰਿ ਹਰਿ ਕਰਹਿ. ਸਦਾ ਮਨਿ ਚੀਤਿ ॥੧॥ ਰਹਾਉ ॥ ਹਿਰਦੈ ਜਿਨੑ ਕੈ ਕਪਟੁ ਵਸੈ; ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ. ਮੂਲਿ ਨ ਚੁਕਈ; ਅੰਤਿ ਗਏ ਪਛੁਤਾਹਿ ॥੨॥ ਅਨੇਕ ਤੀਰਥ. ਜੇ ਜਤਨ ਕਰੈ; ਤਾ ਅੰਤਰ ਕੀ ਹਉਮੈ. ਕਦੇ ਨ ਜਾਇ ॥ ਜਿਸੁ ਨਰ ਕੀ. ਦੁਬਿਧਾ ਨ ਜਾਇ; ਧਰਮ ਰਾਇ ਤਿਸੁ ਦੇਇ ਸਜਾਇ ॥੩॥ ਕਰਮੁ ਹੋਵੈ ਸੋਈ ਜਨੁ ਪਾਏ; ਗੁਰਮੁਖਿ ਬੂਝੈ ਕੋਈ ॥ ਨਾਨਕ. ਵਿਚਹੁ ਹਉਮੈ ਮਾਰੇ; ਤਾਂ ਹਰਿ ਭੇਟੈ ਸੋਈ ॥੪॥੪॥੬॥ ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ, ਸਦਾ ਮਤਿ ਨਿਹਚਲ; ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ. ਜਿ ਗੁਰਮੁਖਿ ਬੂਝੈ; ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ. ਅਚੇਤ ਮਨਾ; ਜੋ ਇਛਹਿ. ਸੋ ਫਲੁ ਹੋਈ ॥ ਗੁਰ ਪਰਸਾਦੀ. ਹਰਿ ਰਸੁ ਪਾਵਹਿ; ਪੀਵਤ ਰਹਹਿ. ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ. ਤਾ ਪਾਰਸੁ ਹੋਵੈ; ਪਾਰਸੁ ਹੋਇ. ਤ ਪੂਜ ਕਰਾਏ ॥ ਜੋ ਉਸੁ ਪੂਜੇ. ਸੋ ਫਲੁ ਪਾਏ; ਦੀਖਿਆ ਦੇਵੈ. ਸਾਚੁ ਬੁਝਾਏ ॥੨॥ ਵਿਣੁ ਪਾਰਸੈ. ਪੂਜ ਨ ਹੋਵਈ; ਵਿਣੁ ਮਨ ਪਰਚੇ, ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ; ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ. ਵਿਣੁ ਨਦਰੀ. ਕਿਛੂ ਨ ਪਾਈਐ; ਜਿਸੁ ਨਦਰਿ ਕਰੇ. ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ; ਅਪਣਾ ਸਬਦੁ ਵਰਤਾਏ ॥੪॥੫॥੭॥ ਗੂਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਊਪਜੈ; ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ. ਮਤਿ ਊਪਜੈ; ਤਾ ਇਹ ਸੋਝੀ ਪਾਇ ॥੧॥ ਹਰਿ ਕਥਾ ਤੂੰ ਸੁਣਿ ਰੇ ਮਨ; ਸਬਦੁ ਮੰਨਿ ਵਸਾਇ ॥ ਇਹ ਮਤਿ ਤੇਰੀ ਥਿਰੁ ਰਹੈ; ਤਾਂ ਭਰਮੁ. ਵਿਚਹੁ ਜਾਇ ॥੧॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ; ਕਿਲਵਿਖ ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ; ਤਾ ਤੀਰਥ ਕਰਹਿ ਨਿਵਾਸੁ ॥੨॥ ਮਨਮੁਖਿ, ਇਹੁ ਮਨੁ ਮੁਗਧੁ ਹੈ; ਸੋਝੀ. ਕਿਛੂ ਨ ਪਾਇ ॥ ਹਰਿ ਕਾ ਨਾਮੁ. ਨ ਬੁਝਈ; ਅੰਤਿ ਗਇਆ ਪਛੁਤਾਇ ॥੩॥ ਇਹੁ ਮਨੁ ਕਾਸੀ, ਸਭਿ ਤੀਰਥ ਸਿਮ੍ਰਿਤਿ; ਸਤਿਗੁਰ ਦੀਆ ਬੁਝਾਇ ॥ ਅਠਸਠਿ ਤੀਰਥ. ਤਿਸੁ ਸੰਗਿ ਰਹਹਿ; ਜਿਨ. ਹਰਿ ਹਿਰਦੈ ਰਹਿਆ ਸਮਾਇ ॥੪॥ ਨਾਨਕ. ਸਤਿਗੁਰ ਮਿਲਿਐ. ਹੁਕਮੁ ਬੁਝਿਆ; ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ. ਸਭੁ ਸਚੁ ਹੈ; ਸਚੇ ਰਹੈ ਸਮਾਇ ॥੫॥੬॥੮॥
Источники и права