couponatlas.

Гуру Грантх Сахиб (гурмукхи): Анг 492

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੂਜਰੀ ਮਹਲਾ ੩ ਤੀਜਾ ॥ ਏਕੋ ਨਾਮੁ ਨਿਧਾਨੁ ਪੰਡਿਤ; ਸੁਣਿ ਸਿਖੁ ਸਚੁ ਸੋਈ ॥ ਦੂਜੈ ਭਾਇ. ਜੇਤਾ ਪੜਹਿ; ਪੜਤ ਗੁਣਤ. ਸਦਾ ਦੁਖੁ ਹੋਈ ॥੧॥ ਹਰਿ ਚਰਣੀ ਤੂੰ ਲਾਗਿ ਰਹੁ; ਗੁਰ ਸਬਦਿ ਸੋਝੀ ਹੋਈ ॥ ਹਰਿ ਰਸੁ ਰਸਨਾ ਚਾਖੁ ਤੂੰ; ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥ ਸਤਿਗੁਰ ਮਿਲਿਐ. ਮਨੁ ਸੰਤੋਖੀਐ; ਤਾ ਫਿਰਿ ਤ੍ਰਿਸਨਾ ਭੂਖ. ਨ ਹੋਇ ॥ ਨਾਮੁ ਨਿਧਾਨੁ ਪਾਇਆ; ਪਰ ਘਰਿ. ਜਾਇ ਨ ਕੋਇ ॥੨॥ ਕਥਨੀ ਬਦਨੀ ਜੇ ਕਰੇ; ਮਨਮੁਖਿ. ਬੂਝ ਨ ਹੋਇ ॥ ਗੁਰਮਤੀ ਘਟਿ ਚਾਨਣਾ; ਹਰਿ ਨਾਮੁ ਪਾਵੈ ਸੋਇ ॥੩॥ ਸੁਣਿ ਸਾਸਤ੍ਰ. ਤੂੰ ਨ ਬੁਝਹੀ; ਤਾ. ਫਿਰਹਿ ਬਾਰੋ ਬਾਰ ॥ ਸੋ ਮੂਰਖੁ. ਜੋ ਆਪੁ, ਨ ਪਛਾਣਈ; ਸਚਿ. ਨ ਧਰੇ ਪਿਆਰੁ ॥੪॥ ਸਚੈ ਜਗਤੁ ਡਹਕਾਇਆ; ਕਹਣਾ ਕਛੂ ਨ ਜਾਇ ॥ ਨਾਨਕ. ਜੋ ਤਿਸੁ ਭਾਵੈ ਸੋ ਕਰੇ; ਜਿਉ ਤਿਸ ਕੀ ਰਜਾਇ ॥੫॥੭॥੯॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥ ਹਰਿ ਕੇ ਜਨ ਸਤਿਗੁਰ ਸਤ ਪੁਰਖਾ; ਹਉ. ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ. ਸਤਿਗੁਰ ਸਰਣਾਈ; ਕਰਿ ਦਇਆ. ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ; ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ. ਮੇਰਾ ਪ੍ਰਾਨ ਸਖਾਈ; ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡਭਾਗ ਵਡੇਰੇ; ਜਿਨ ਹਰਿ ਹਰਿ ਸਰਧਾ, ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ; ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨੑ ਹਰਿ ਹਰਿ, ਹਰਿ ਰਸੁ ਨਾਮੁ. ਨ ਪਾਇਆ; ਤੇ ਭਾਗਹੀਣ. ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ. ਨਹੀ ਆਏ; ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ, ਸਤਿਗੁਰ ਸੰਗਤਿ ਪਾਈ; ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧੰਨੁ ਧੰਨੁ ਸਤਸੰਗਤਿ. ਜਿਤੁ ਹਰਿ ਰਸੁ ਪਾਇਆ; ਮਿਲਿ ਨਾਨਕ. ਨਾਮੁ ਪਰਗਾਸਿ ॥੪॥੧॥ ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ, ਮਨਿ ਪ੍ਰੀਤਮੁ; ਮਿਲਿ ਸਤਸੰਗਤਿ. ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ, ਗੋਵਿੰਦੁ ਧਿਆਈਐ; ਸਭ ਕਉ ਦਾਨੁ ਦੇਇ. ਪ੍ਰਭੁ ਓਹੈ ॥੧॥ ਮੇਰੇ ਭਾਈ ਜਨਾ; ਮੋ ਕਉ ਗੋਵਿੰਦੁ; ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ; ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥ ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ; ਕਉਲਾ ਰਿਧਿ ਸਿਧਿ; ਲਾਗੈ ਪਗਿ ਓਹੈ ॥ ਜਨ ਕਉ ਰਾਮ ਨਾਮੁ ਆਧਾਰਾ; ਹਰਿ ਨਾਮੁ ਜਪਤ, ਹਰਿ ਨਾਮੇ ਸੋਹੈ ॥੨॥
Источники и права